Total views : 131856
ਹੁਣ ਜੀ. ਵੀ. ਕੇ. ਪਾਵਰ (ਗੋਇੰਦਵਾਲ ਸਾਹਿਬ) ਥਰਮਲ ਪਲਾਂਟ ਦਾ ਨਾਮ ਹੋਵੇਗਾ ਸੀ੍ ਗੁਰੂ ਅਮਰਦਾਸ ਥਰਮਲ ਪਾਵਰ ਲਿਮਿਟਿਡ– ਹਰਭਜਨ ਸਿੰਘ ਈ.ਟੀ.ਓ.
ਤਰਨ ਤਾਰਨ, 05 ਜਨਵਰੀ — ਹਲਕਾ ਵਿਧਾਇਕ ਖਡੂਰ ਸਾਹਿਬ ਸੀ੍ ਮਨਜਿੰਦਰ ਸਿੰਘ ਲਾਲਪੁਰਾ, ਹਲਕਾ ਵਿਧਾਇਕ ਬਾਬਾ ਬਕਾਲਾ ਸੀ੍ ਦਲਬੀਰ ਸਿੰਘ ਟੌਂਗ ਅਤੇ ਜ਼ਿਲਾ ਤਰਨ ਤਾਰਨ ਨਾਲ ਸਬੰਧਿਤ ਚੇਅਰਮੈਨਾਂ ਅਤੇ ਬਲਾਕ ਪ੍ਰਧਾਨਾਂ ਪੰਜਾਬ ਸਰਕਾਰ ਵਲੋਂ ਜੀ. ਵੀ. ਕੇ. ਪਾਵਰ (ਗੋਇੰਦਵਾਲ ਸਾਹਿਬ) ਥਰਮਲ ਪਲਾਂਟ ਨੂੰ ਖਰੀਦਣ ’ਤੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਬਤੌਰ ਬਿਜਲੀ ਮੰਤਰੀ ਨਿਭਾਈਆਂ ਗਈਆਂ ਸੇਵਾਵਾਂ ਲਈ ਸ: ਹਰਭਜਨ ਸਿੰਘ ਈ .ਟੀ. ਓ. ਨੂੰ ਵਧਾਈਆਂ ਦਿੱਤੀਆਂ।
ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਸੀ੍ ਗੁਰਮੀਤ ਸਿੰਘ ਮੀਤ ਹੇਅਰ ਵੀ ਉਹਨਾਂ ਦੇ ਨਾਲ ਸਨ|
ਇਸ ਮੌਕੇ ਬੋਲਦਿਆਂ ਸੀ੍ ਮਨਜਿੰਦਰ ਸਿੰਘ ਲਾਲਪੁਰਾ, ਹਲਕਾ ਵਿਧਾਇਕ ਬਾਬਾ ਬਕਾਲਾ ਸੀ੍ ਦਲਬੀਰ ਸਿੰਘ ਟੌਂਗ ਅਤੇ ਜ਼ਿਲਾ ਤਰਨ ਤਾਰਨ ਨਾਲ ਸਬੰਧਿਤ ਚੇਅਰਮੈਨਾਂ ਅਤੇ ਬਲਾਕ ਪ੍ਰਧਾਨਾਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਪ੍ਰਾਈਵੇਟ ਜਾਇਦਾਦ ਨੂੰ ਖਰੀਦ ਕੇ ਸਰਕਾਰੀ ਜਾਇਦਾਦ ਬਣਾਇਆ ਹੈ। ਉਨਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਤਾਂ ਸਰਕਾਰੀ ਜਾਇਦਾਦਾਂ ਨੂੰ ਕੋਡੀਆਂ ਭਾਅ ਵੇਚਿਆ ਹੀ ਸੀ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਾਇਵੇਟ ਜਾਇਦਾਦਾਂ ਨੂੰ ਖਰੀਦ ਕਰਕੇ ਸੂਬੇ ਭਰ ਦੇ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਏਗੀ।
ਇਸ ਮੌਕੇ ਬੋਲਦਿਆਂ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਗੋਇੰਦਵਾਲ ਸਾਹਿਬ ਦਾ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਕੇ ਪੰਜਾਬੀਆਂ ਦੀ ਝੋਲੀ ਨਵੇਂ ਵਰ੍ਹੇ ਦਾ ਤੋਹਫਾ ਪਾ ਦਿੱਤਾ ਹੈ। ਉਨਾਂ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਵੇਲੇ ਸਮੁੱਚੇ ਦੇਸ਼ ਦਾ ਮੁਹਾਣ ਪ੍ਰਾਈਵੇਟ ਸੈਕਟਰ ਵੱਲ ਹੈ ਜਦਕਿ ਪੰਜਾਬ ਨੇ ਪਬਲਿਕ ਸੈਕਟਰ ਵੱਲ ਮੋੜਾ ਕੱਟ ਕੇ ਨਵੀਂ ਸ਼ੁਰੂਆਤ ਕੀਤੀ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ 540 ਮੈਗਾਵਾਟ ਦੇ ਗੋਇੰਦਵਾਲ ਥਰਮਲ ਪਲਾਂਟ’ ਨੂੰ 1080 ਕਰੋੜ ਰੁਪਏ ਵਿਚ ਖਰੀਦ ਲਿਆ ਹੈ ਅਤੇ ਇਸ ਥਰਮਲ ਦੇ ਪਬਲਿਕ ਸੈਕਟਰ ’ਚ ਆਉਣ ਨਾਲ ਪੰਜਾਬ ਦੇ ਲੋਕਾਂ ਨੂੰ ਬਿਜਲੀ ਸਸਤੀ ਮਿਲੇਗੀ।
ਉਨਾਂ ਦੱਸਿਆ ਕਿ ਹੁਣ ਇਸ ਥਰਮਲ ਪਲਾਂਟ ਦਾ ਨਾਮ ਸੀ੍ ਗੁਰੂ ਅਮਰਦਾਸ ਥਰਮਲ ਪਾਵਰ ਲਿਮਿਟਿਡ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਆਪ’ ਸਰਕਾਰ ਨੇ ਇਸ ਥਰਮਲ ਨੂੰ ਹੁਣ ਖਰੀਦ ਕੇ ‘ਬਿਜਲੀ ਖਰੀਦ ਸਮਝੌਤੇ’ ਦਾ ਵੀ ਭੋਗ ਪਾ ਦਿੱਤਾ ਹੈ। ਸ੍. ਈ. ਟੀ. ਓ. ਨੇ ਕਿਹਾ ਕਿ ਦੇਸ਼ ਵਿਚ ਕਿਧਰੇ ਵੀ ਕਿਸੇ ਪ੍ਰਾਈਵੇਟ ਪ੍ਰਾਜੈਕਟ ਨੂੰ ਸਰਕਾਰ ਵੱਲੋਂ ਖਰੀਦਣ ਦੀ ਮਿਸਾਲ ਨਹੀਂ ਮਿਲਦੀ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨਵਾਂ ਸਾਲ ‘ਨਵੀਂ ਉਮੀਦ’, ‘ਨਵੀਂ ਆਸ’ ਨਾਲ ਪੰਜਾਬ ਇਤਿਹਾਸ ਨੂੰ ਨਵਾਂ ਸਿਰਜ ਰਹੇ ਹਨ ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ।
ਇਸ ਮੌਕੇ ਚੇਅਰਮੈਨ ਸੀ੍ ਰਜਿੰਦਰ ਸਿੰਘ ਉਸਮਾਂ ਹਾਜ਼ਰ ਸਨ।
———–