Flash News
ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ- ਮੁੱਖ ਮੰਤਰੀ
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਵੱਲੋਂ ਹਲਕਾ ਜੰਡਿਆਲਾ ਦੇ ਵੱਖ ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ –

ਖ਼ਬਰ ਸ਼ੇਅਰ ਕਰੋ
044000
Total views : 149009

ਜੰਡਿਆਲਾ ਗੁਰੂ, 21 ਮਈ (ਸਿਕੰਦਰ ਮਾਨ) – ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਬੀਰ ਸਿੰਘ  ਜੀਰਾ ਵੱਲੋਂ ਹਲਕਾ ਜੰਡਿਆਲਾ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਮੀਤ ਪ੍ਰਧਾਨ ਅਵਤਾਰ ਸਿੰਘ ਟੱਕਰ ਜਾਣੀਆਂ ਨੇ ਵੱਡੇ ਕਾਫਲੇ ਨਾਲ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਦਿਆਂ ਹੋਇਆਂ ਵਿਧਾਨ ਸਭਾ ਹਲਕਾ ਅਤੇ ਲੋਕ ਸਭਾ ਹਲਕੇ ਦੇ ਬਲਾਕ ਤਰਸਿੱਕਾ ਵਿਖੇ ਵੋਟਰਾਂ ਸਮਰਥਕਾਂ ਨਾਲ ਰੂਬਰੂ ਹੋ ਕਿ ਉਨ੍ਹਾਂ ਦੀਆਂ ਮੁਸਕਲਾਂ ਸੁਣੀਆਂ।

ਇਸ ਮੌਕੇ ਕੁਲਬੀਰ ਸਿੰਘ ਜੀਰਾ ਨੇ ਹਲਕੇ ਦੇ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਜਿੱਤਣ ਤੋਂ ਬਾਅਦ ਵੀ ਮੈਂ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਦਿਨ ਰਾਤ ਹਾਜ਼ਰ ਰਹਾਂਗਾ ਅਤੇ ਹਲਕੇ ਦੇ ਲੋਕਾਂ ਨੂੰ ਆ ਰਹੀਆਂ ਮੁਸਕਲਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਜੋ ਵਾਅਦੇ ਪੰਜਾਬ ਵਾਸੀਆਂ ਨਾਲ ਕੀਤੇ ਸਨ ਉਨ੍ਹਾਂ ਤੋਂ ਸਭ ਉਲਟ ਚਲ ਰਿਹਾ ਹੈ ਅਤੇ ਖਾਸਕਰ ਨਸ਼ੇ ਨੂੰ ਲੈ ਕਿ ਵੱਡੀਆਂ ਵੱਡੀਆਂ ਗੱਲਾਂ ਕਰਕੇ ਕਿ ਦੋ ਮਹੀਨੇ ਵਿੱਚ ਨਸ਼ਾ ਖਤਮ ਕੀਤਾ ਜਾਵੇਗਾ, ਅਜਿਹੀਆਂ ਗੱਲਾਂ ਕਰਕੇ ਪੰਜਾਬ ਦੇ ਲੋਕਾਂ ਨੂੰ ਭਰਮਾਇਆ ਗਿਆ ਪਰ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲਦਲ ਵਿੱਚ ਧਸਦੀ ਜਾ ਰਹੀ ਹੈ। ਇਸ ਮੌਕੇ ਸਾਬਕਾ  ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਪੰਜਾਬ ਦੇ ਨਾਲ ਨਾਲ ਦੇਸ਼ ਦੀ ਬਿਹਤਰੀ ਲਈ ਕਾਂਗਰਸ ਪਾਰਟੀ ਨੂੰ ਵੋਟਾਂ ਪਾ ਕੇ ਕਾਮਯਾਬ ਕਰੋ।

ਇਸ ਮੌਕੇ ਅਵਤਾਰ ਸਿੰਘ ਟੱਕਰ ਜਾਣੀਆਂ ਨੇ ਕਿਹਾ ਕਿ ਅਸੀਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰ ਰਹੇ ਹਾਂ ਅਤੇ ਵੱਡੀ ਲੀਡ ਨਾਲ ਕੁਲਬੀਰ ਸਿੰਘ ਜੀਰਾ ਨੂੰ ਜਿਤਾ ਕੇ ਕਾਂਗਰਸ ਪਾਰਟੀ ਦੇ ਹੱਥ ਮਜ਼ਬੂਤ ਕਰਾਂਗੇ ਇਸ ਮੌਕੇ ਤੇ ਜਗਤਾਰ ਸਿੰਘ ਜਾਣੀਆ, ਬੱਲ ਸਿੰਘ, ਹਰਜਿੰਦਰ ਸਿੰਘ ਜੈਲਦਾਰ  ਆਦਿ ਵਿਸ਼ੇਸ਼ ਤੌਰ ਤੇ ਹਜਾਰ ਸਨ।