




Total views : 161400






Total views : 161400ਜੰਡਿਆਲਾ ਗੁਰੂ, 22 ਮਈ (ਸਿਕੰਦਰ ਮਾਨ) – ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਅਕਾਲੀ ਵਰਕਰਾਂ ਦੀ ਪ੍ਰਿੰਸੀਪਲ ਨੌਨਿਹਾਲ ਸਿੰਘ ਠੱਠੀਆਂ ਦੀ ਅਗਵਾਈ ਹੇਠ ਹੋਈ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦਾ ਅਗਰ ਕੋਈ ਭਲਾ ਚਾਹੁਣ ਵਾਲੀ ਪਾਰਟੀ ਹੈ ਤਾਂ ਉਹ ਕੇਵਲ ਸ਼੍ਰੋਮਣੀ ਅਕਾਲੀ ਦਲ ਹੈ। ਜਿਸ ਨੇ ਹਮੇਸ਼ਾਂ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਗੱਲ ਕੀਤੀ।
ਇਸ ਮੌਕੇ ਵਿਰਸਾ ਸਿੰਘ ਵਲਟੋਹਾ ਨੇ ਹਲਕੇ ਦੇ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਜਿੱਤਣ ਤੋਂ ਬਾਅਦ ਵੀ ਮੈਂ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਦਿਨ ਰਾਤ ਹਾਜ਼ਰ ਰਹਾਂਗਾ ਅਤੇ ਹਲਕੇ ਦੇ ਲੋਕਾਂ ਨੂੰ ਆ ਰਹੀਆਂ ਮੁਸਕਲਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਜੋ ਵਾਅਦੇ ਪੰਜਾਬ ਵਾਸੀਆਂ ਨਾਲ ਕੀਤੇ ਸਨ ਉਨ੍ਹਾਂ ਤੋਂ ਸਭ ਉਲਟ ਚਲ ਰਿਹਾ ਹੈ ਅਤੇ ਖਾਸਕਰ ਨਸ਼ੇ ਨੂੰ ਲੈ ਕਿ ਵੱਡੀਆਂ ਵੱਡੀਆਂ ਗੱਲਾਂ ਕਰਕੇ ਕਿ ਦੋ ਮਹੀਨੇ ਵਿੱਚ ਨਸ਼ਾ ਖਤਮ ਕੀਤਾ ਜਾਵੇਗਾ, ਅਜਿਹੀਆਂ ਗੱਲਾਂ ਕਰਕੇ ਪੰਜਾਬ ਦੇ ਲੋਕਾਂ ਨੂੰ ਭਰਮਾਇਆ ਗਿਆ ਪਰ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲਦਲ ਵਿੱਚ ਧਸਦੀ ਜਾ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਦੇ ਨਾਲ ਨਾਲ ਦੇਸ਼ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਵੋਟਾਂ ਪਾ ਕੇ ਕਾਮਯਾਬ ਕਰੋ।
ਇਸ ਮੌਕੇ ਹੋਰਨਾਂ ਤੋ ਇਲਾਵਾ ਜਥੇਦਾਰ ਅਮਰਜੀਤ ਸਿੰਘ ਬੰਡਾਲਾ ਮੈਂਬਰ ਸ਼੍ਰੋਮਣੀ ਕਮੇਟੀ, ਗੁਲਜ਼ਾਰ ਸਿੰਘ ਧੀਰਕੋਟ,ਪਹਿਲਵਾਨ ਬਲਜੀਤ ਸਿੰਘ ਛਾਪਾ, ਅਮਰ ਸਿੰਘ, ਮਨਦੀਪ ਸਿੰਘ ਢੋਟ, ਜਸਵਿੰਦਰ ਸਿੰਘ ਗਹਿਰੀ ਮੰਡੀ, ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
nasihattoday#VirsaSinghValtoha#PunjabNews#NewsUpdate#LatestNews#SukhbirSinghBadal#BikramSinghMajithia







