Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰਨ ਲਈ 06 ਜਨਵਰੀ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਖ਼ਬਰ ਸ਼ੇਅਰ ਕਰੋ
046252
Total views : 154255

ਲੰਬਿਤ ਇੰਤਕਾਲ ਦਰਜ ਕਰਨ ਲਈ 06 ਜਨਵਰੀ ਨੂੰ ਮਾਲ ਅਧਿਕਾਰੀ ਆਪਣੇ ਦਫ਼ਤਰਾਂ ‘ਚ ਲਗਾਉਣਗੇ ਵਿਸ਼ੇਸ਼ ਕੈਂਪ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀ
ਤਰਨ ਤਾਰਨ, 05 ਜਨਵਰੀ -(ਡਾ. ਦਵਿੰਦਰ ਸਿੰਘ)- ਡਿਪਟੀ ਕਮਿਸ਼ਨਰ ਸੀ੍ ਸੰਦੀਪ ਕੁਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਮਾਲ ਵਿਭਾਗ ਵੱਲੋਂ 06 ਜਨਵਰੀ (ਸਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਲੰਬਿਤ ਪਏ ਇੰਤਕਾਲ ਦਰਜ ਕਰਨ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ 06 ਜਨਵਰੀ ਨੂੰ ਜ਼ਿਲ੍ਹੇ ਦੇ ਮਾਲ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਰਹਿਣਗੇ ਤੇ ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰਨਗੇ। ਉਨ੍ਹਾਂ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਜਿੰਨ੍ਹਾਂ ਦਾ ਕੋਈ ਇੰਤਕਾਲ ਦਾ ਮਾਮਲਾ ਲੰਬਿਤ ਪਿਆ ਹੈ, ਉਹ ਆਪਣੇ ਸਬੰਧਤ ਤਹਿਸੀਲ ਦਫ਼ਤਰ ਵਿਖੇ 06 ਜਨਵਰੀ ਨੂੰ ਜਾ ਕੇ ਇਸ ਦਾ ਨਿਪਟਾਰਾ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਲੰਬਿਤ ਇੰਤਕਾਲਾਂ ਦੇ ਨਿਬੇੜੇ ਦੇ ਕੰਮ ਉਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਤਾਂ ਜੋ ਇਹ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਦੇ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
——-