Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਸਹਾਇਕ ਰਿਟਰਨਿੰਗ ਅਧਿਕਾਰੀ ਨੇ ਚੋਣ ਰਿਹਰਸਲ ਵਿੱਚ ਸ਼ਾਮਿਲ ਨਾ ਹੋਣ ਵਾਲੇ 64 ਕਰਮਚਾਰੀਆਂ ਵਿਰੁੱਧ ਕਾਰਵਾਈ ਸ਼ੁਰੂ ਕੀਤੀ

ਖ਼ਬਰ ਸ਼ੇਅਰ ਕਰੋ
046252
Total views : 154255

ਅੰਮ੍ਰਿਤਸਰ, 26 ਮਈ -(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਸਹਾਇਕ ਚੋਣ ਅਧਿਕਾਰੀ ਜੰਡਿਆਲਾ ਗੁਰੂ ਸ੍ਰੀਮਤੀ ਗੁਰਸਿਮਰਨ ਕੌਰ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਦੀ ਚੋਣ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਵੱਖ ਵੱਖ ਵਿਭਾਗਾਂ ਦੇ 64 ਕਰਮਚਾਰੀਆਂ ਵਿਰੁੱਧ ਪੁਲਿਸ ਨੂੰ ਪੱਤਰ ਲਿਖ ਕੇ ਇੰਨਾ ਕਰਮਚਾਰੀਆਂ ਵਿਰੁੱਧ ਐਫਆਈਆਰ ਦਰਜ ਕਰਨ ਦੀ ਸਿਫਰਾਸ਼ ਕੀਤੀ ਹੈ। ਉਣਾਂ ਨੇ ਦੱਸਿਆ ਕਿ ਸਰਕਾਰ ਦੇ ਵੱਖ-ਵੱਖ ਵਿਭਾਗਾਂ ਜਿੰਨਾ ਦੀ ਡਿਊਟੀ ਅੱਜ ਵੋਟਾਂ ਦੀ ਰਿਹਰਸਲ ਲਈ ਲਗਾਈ ਗਈ ਸੀ, ਉਹ ਇਸ ਰਿਹਰਸਲ ਵਿੱਚ ਸ਼ਾਮਿਲ ਨਹੀਂ ਹੋਏ ਅਤੇ ਨਾ ਹੀ ਆਪਣੀ ਗੈਰ ਹਾਜ਼ਰੀ ਦਾ ਕੋਈ ਸਪਸ਼ਟੀਕਰਨ ਦਿੱਤਾ ਹੈ। ਸੋ ਇੰਨਾ ਦੀ ਡਿਊਟੀ ਪ੍ਰਤੀ ਕੁਤਾਹੀ ਦਾ ਗੰਭੀਰ ਨੋਟਿਸ ਲੈਂਦਿਆ ਇੰਨਾ ਕਰਮਚਾਰੀਆਂ ਵਿਰੁੱਧ ਲੋਕ ਪ੍ਰਤੀਨਿਧਤਾ ਐਕਟ 1951 ਅਧੀਨ ਕਾਰਵਾਈ ਕਰਨ ਲਈ ਲਿਖਿਆ ਹੈ। ਉਨਾਂ ਕਿਹਾ ਕਿ ਅੱਜ ਦੀ ਚੋਣ ਰਿਹਰਸਲ ਵਿੱਚ ਬਹੁਤ ਜ਼ਰੂਰੀ ਸਿਖਲਾਈ ਕਰਮਚਾਰੀਆਂ ਨੂੰ ਦਿੱਤੀ ਗਈ ਹੈ, ਜੋ ਕਿ ਵੋਟਾਂ ਸੁਚਾਰੂ ਰੂਪ ਨਾਲ ਨੇਪਰੇ ਚਾੜਨ ਲਈ ਜ਼ਰੂਰੀ ਸੀ ਪਰ ਇੰਨਾ ਕਰਮਚਾਰੀਆਂ ਦੀ ਗੈਰ ਹਾਜ਼ਰੀ ਨੇ ਚੋਣਾਂ ਦੀ ਤਿਆਰੀ ਵਿਚ ਰੁਕਾਵਟ ਮਹਿਸੂਸ ਕਰਵਾਈ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਕੈਪ਼ਸ਼ਨ
ਚੋਣ ਰਿਹਰਸਲ ਮੌਕੇ ਸਹਾਇਕ ਰਿਟਰਨਿੰਗ ਅਧਿਕਾਰੀ ਸ੍ਰੀਮਤੀ ਗੁਰਸਿਮਰਨ ਕੌਰ ।