Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

ਜਨਰਲ ਅਬਜ਼ਰਵਰ, ਜ਼ਿਲ੍ਹਾ ਚੋਣ ਅਧਿਕਾਰੀ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਪ੍ਰੋਸੈੱਸ ਮੁਕੰਮਲ

ਖ਼ਬਰ ਸ਼ੇਅਰ ਕਰੋ
046264
Total views : 154286

ਖ਼ਰਾਬ ਵੋਟਿੰਗ ਮਸ਼ੀਨਾਂ ਦੀ ਥਾਂ ਨਵੀਆਂ ਵੋਟਿੰਗ ਮਸ਼ੀਨਾਂ ਦੀ ਅਲਾਟਮੈਂਟ ਕੀਤੀ

ਗੁਰਦਾਸਪੁਰ, 28 ਮਈ – ਲੋਕ ਸਭਾ ਚੋਣਾਂ-2024 ਲਈ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਦਿੱਤੀਆਂ ਗਈਆਂ ਵੋਟਿੰਗ ਮਸ਼ੀਨਾਂ ਵਿੱਚ ਜੋ ਮਸ਼ੀਨਾਂ ਖ਼ਰਾਬ ਪਾਈਆਂ ਗਈਆਂ ਸਨ ਉਨ੍ਹਾਂ ਦੀ ਥਾਂ ਅੱਜ ਨਵੀਆਂ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ ਤਹਿਤ ਅਲਾਟਮੈਂਟ ਕੀਤੀ ਗਈ। ਇਸ ਮੌਕੇ ਜਨਰਲ ਚੋਣ ਅਬਜ਼ਰਵਰ ਸ੍ਰੀ ਕੇ. ਮਹੇਸ਼ ਆਈ.ਏ.ਐੱਸ., ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਵਿਸ਼ੇਸ਼ ਸਾਰੰਗਲ ਆਈ.ਏ.ਐੱਸ., ਜ਼ਿਲ੍ਹਾ ਸੂਚਨਾ ਅਫ਼ਸਰ ਸ੍ਰੀ ਸੋਨੀ, ਤਹਿਸੀਲਦਾਰ ਚੋਣਾਂ ਸ੍ਰੀ ਮਨਜਿੰਦਰ ਸਿੰਘ ਬਾਜਵਾ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿਹੜੀਆਂ ਵੋਟਿੰਗ ਮਸ਼ੀਨਾਂ ਵਿਧਾਨ ਸਭਾ ਹਲਕਿਆਂ ਨੂੰ ਦਿੱਤੀਆਂ ਗਈਆਂ ਸਨ ਉਨ੍ਹਾਂ ਵਿਚੋਂ 12 ਬੈਲਟ ਯੂਨਿਟ, 27 ਕੰਟਰੋਲ ਯੂਨਿਟ ਅਤੇ 52 ਵੀਵੀਪੈਟ ਮਸ਼ੀਨਾਂ ਖ਼ਰਾਬ ਪਾਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖ਼ਰਾਬ ਮਸ਼ੀਨਾਂ ਦੀ ਥਾਂ ਅੱਜ ਰੈਂਡੇਮਾਈਜੇਸ਼ਨ ਕਰਕੇ ਦੁੱਗਣੀ ਗਿਣਤੀ ਵਿੱਚ ਇਹ ਨਵੀਆਂ ਮਸ਼ੀਨਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਪੂਰੀ ਤਿਆਰੀ ਹੈ ਅਤੇ ਪੂਰੇ ਚੋਣ ਅਮਲ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।