Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਵੋਟਾਂ ਵਾਲੇ ਦਿਨ 01 ਜੂਨ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 04 ਜੂਨ ਡਰਾਈ ਡੇਅ ਘੋਸ਼ਿਤ

ਖ਼ਬਰ ਸ਼ੇਅਰ ਕਰੋ
043982
Total views : 148983

ਸ਼ਰਾਬ ਦੇ ਠੇਕੇ ਖੋਲ੍ਹਣ, ਸ਼ਰਾਬ ਵੇਚਣ ਅਤੇ ਸ਼ਰਾਬ ਨੂੰ ਸਟੋਰ ਕਰਨ ਉੱਤੇ ਲਗਾਈ ਮੁਕੰਮਲ ਪਾਬੰਦੀ
ਬਾਹਰੋਂ ਆਏ ਸਿਆਸੀ ਵਰਕਰਾਂ ਨੂੰ 30 ਮਈ ਸ਼ਾਮ 06:00 ਵਜੇ ਤੋਂ ਪਹਿਲਾਂ-ਪਹਿਲਾਂ ਵਾਪਸ ਚਲੇ ਜਾਣ ਦੀ ਹਦਾਇਤ
30 ਮਈ ਸ਼ਾਮ 06:00 ਵਜੇ ਤੋਂ ਬਾਅਦ 05 ਜਾਂ ਉਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਕੋਈ ਵੀ ਚੋਣ ਰੈਲੀ ਜਾਂ ਮੀਟਿੰਗ ਕਰਨ ‘ਤੇ ਵੀ ਲਗਾਈ ਪਾਬੰਦੀ
ਤਰਨ ਤਾਰਨ, 30 ਮਈ -( ਡਾ. ਦਵਿੰਦਰ ਸਿੰਘ)- ਲੋਕ ਸਭਾ ਦੀਆਂ ਚੋਣਾਂ-2024 ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਪੰਜਾਬ ਆਬਕਾਰੀ ਐਕਟ 1914 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕਰਦਿਆਂ, ਜਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਮਿਤੀ 30 ਮਈ, 2024 ਨੂੰ ਸ਼ਾਮ 6:00 ਵਜੇ ਤੋਂ ਲੈ ਕੇ ਮਿਤੀ 01 ਜੂਨ, 2024 ਨੂੰ ਵੋਟਾਂ ਦੀ ਪ੍ਰਕਿਰਿਆ ਖਤਮ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 04 ਜੂਨ, 2024 ਨੂੰ ਡਰਾਈ ਡੇਅ ਘੋਸ਼ਿਤ ਕੀਤਾ ਹੈ ਅਤੇ ਸ਼ਰਾਬ ਦੇ ਠੇਕੇ ਖੋਲ੍ਹਣ, ਸ਼ਰਾਬ ਵੇਚਣ ਅਤੇ ਸ਼ਰਾਬ ਨੂੰ ਸਟੋਰ ਕਰਨ ਉੱਤੇ ਮੁਕੰਮਲ ਪਾਬੰਦੀ ਲਗਾਈ ਹੈ।ਇਹ ਹੁਕਮ ਹੋਟਲਾਂ, ਕਲੱਬਾਂ ਅਤੇ ਸ਼ਰਬ ਦੇ ਅਹਾਤਿਆਂ ਆਦਿ ਜਿੱਥੇ ਸ਼ਰਾਬ ਵੇਚਣ ਦੀ ਕਾਨੂੰਨੀ ਇਜ਼ਾਜ਼ਤ ਹੈ, ਉਹਨਾਂ ਉੱਪਰ ਵੀ ਲਾਗੁ ਹੋਣਗੇ।
ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜ਼ਿਲ੍ਹੇ ਤੋਂ ਬਾਹਰੋਂ ਆਏ ਸਿਆਸੀ ਵਰਕਰਾਂ, ਜਿੰਨ੍ਹਾਂ ਦੀ ਵੋਟ ਇਸ ਹਲਕੇ ਵਿੱਚ ਨਹੀਂ ਹੈ, ਨੂੰ ਹਦਾਇਤ ਕੀਤੀ ਹੈ ਕਿ ਉਹਨ ਮਿਤੀ 30 ਮਈ, 2024 ਨੂੰ ਸ਼ਾਮ 06:00 ਵਜੇ ਤੋਂ ਪਹਿਲਾਂ-ਪਹਿਲਾਂ ਵਾਪਸ ਚਲੇ ਜਾਣ।ਇਸ ਤੋਂ ਇਲਾਵਾ ਮਿਤੀ 30 ਮਈ, 2024 ਨੂੰ ਸ਼ਾਮ 06:00 ਵਜੇ ਤੋਂ ਬਾਅਦ 05 ਜਾਂ ਉਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਕੋਈ ਵੀ ਚੋਣ ਰੈਲੀ ਜਾਂ ਮੀਟਿੰਗ ਕਰਨ ‘ਤੇ ਪਾਬੰਦੀ ਲਗਾਈ ਹੈ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਘਰ-ਘਰ ਜਾ ਕੇ ਪ੍ਰਚਾਰ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਮਿਤੀ 01 ਜੂਨ, 2024 ਨੂੰ ਵੋਟਾਂ ਵਾਲੇ ਦਿਨ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ਅਤੇ ਮਿਤੀ 04 ਜੂਨ, 2024 ਨੂੰ ਵੋਟਾਂ ਦੀ ਗਿਣਤੀ ਵਾਲੇ ਸਥਾਨਾਂ ਤੋਂ 100 ਮੀਟਰ ਘੇਰੇ ਦੇ ਅੰਦਰ ਵੀ 05 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਈ ਹੈ।
————