ਜਨਰਲ ਅਬਜ਼ਰਵਰ ਤੇ ਰਿਟਰਨਿੰਗ ਅਫ਼ਸਰ ਦੀ ਹਾਜ਼ਰੀ ਵਿੱਚ ਪੋਲਿੰਗ ਪਾਰਟੀਆਂ ਅਤੇ ਮਾਈਕਰੋ ਆਬਜ਼ਰਵਰ ਨੂੰ ਪੋਲਿੰਗ ਸਟੇਸ਼ਨ ਅਲਾਟ ਕਰਨ ਦੀ ਰੈਂਡੇਮਾਇਜੇਸ਼ਨ ਹੋਈੁ ਮੁਕੰਮਲ-

ਖ਼ਬਰ ਸ਼ੇਅਰ ਕਰੋ
035612
Total views : 131859

ਗੁਰਦਾਸਪੁਰ, 30 ਮਈ (ਡਾ. ਮਨਜੀਤ ਸਿੰਘ, ਸਿਕੰਦਰ ਮਾਨ ) – ਲੋਕ ਸਭਾ ਚੋਣਾਂ ਦੇ ਆਖ਼ਰੀ ਗੇੜ ਵਿੱਚ 1 ਜੂਨ ਨੂੰ ਪੈ ਰਹੀਆਂ ਵੋਟਾਂ ਸਬੰਧੀ ਅੱਜ ਜਨਰਲ ਅਬਜ਼ਰਵਰ ਸ੍ਰੀ ਕੇ. ਮਹੇਸ਼ ਆਈ.ਏ.ਐੱਸ. ਅਤੇ ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਦੀ ਨਿਗਰਾਨੀ ਹੇਠ ਪੋਲਿੰਗ ਪਾਰਟੀਆਂ ਅਤੇ ਮਾਈਕਰੋ ਆਬਜ਼ਰਵਰ ਨੂੰ ਪੋਲਿੰਗ ਸਟੇਸ਼ਨ ਅਲਾਟ ਕਰਨ ਦੀ ਫਾਈਨਲ ਰੈਂਡੇਮਾਇਜੇਸ਼ਨ ਕੀਤੀ ਗਈ। ਇਸ ਮੌਕੇ ਚੋਣ ਤਹਿਸੀਲਦਾਰ ਸ. ਮਨਜਿੰਦਰ ਸਿੰਘ ਬਾਜਵਾ, ਜ਼ਿਲ੍ਹਾ ਸੂਚਨਾ ਅਫ਼ਸਰ ਸ੍ਰੀ ਕਰਨ ਸੋਨੀ ਅਤੇ ਚੋਣ ਲੜ ਰਹੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਅੱਜ ਪੋਲਿੰਗ ਪਾਰਟੀਆਂ ਦੀ ਤੀਸਰੀ ਰੈਂਡੇਮਾਈਜੇਸ਼ਨ ਕੀਤੀ ਗਈ ਹੈ ਅਤੇ ਨਾਲ ਹੀ ਪੋਲਿੰਗ ਪਾਰਟੀਆਂ ਨੂੰ ਬੂਥ ਅਲਾਟ ਕੀਤੇ ਗਏ ਹਨ। ਇਸ ਤੋਂ ਇਲਾਵਾ ਅੱਜ ਮਾਈਕਰੋ ਆਬਜ਼ਰਵਰ ਰੈਂਡੇਮਾਈਜੇਸ਼ਨ ਕਰਕੇ ਉਨ੍ਹਾਂ ਨੂੰ ਵੀ ਪੋਲਿੰਗ ਬੂਥਾਂ ਦੀ ਅਲਾਟਮੈਂਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 31 ਮਈ ਨੂੰ ਪੋਲਿੰਗ ਪਾਰਟੀਆਂ ਨੂੰ ਈ.ਵੀ.ਐੱਮ. ਮਸ਼ੀਨਾਂ ਨਾਲ ਪੋਲਿੰਗ ਬੂਥਾਂ ਉੱਪਰ ਰਵਾਨਾ ਕੀਤਾ ਜਾਵੇਗਾ ਅਤੇ 1 ਜੂਨ ਨੂੰ ਵੋਟਾਂ ਪੈਣਗੀਆਂ। ਉਨ੍ਹਾਂ ਕਿਹਾ ਕਿ ਸ਼ਾਂਤਮਈ ਮਾਹੌਲ ਵਿੱਚ ਅਜ਼ਾਦ, ਨਿਰਪੱਖ ਤੇ ਤਰੁੱਟੀ ਰਹਿਤ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰਾਂ ਤਿਆਰ ਹੈ।