ਲੋਕ ਸਭਾ ਚੋਣਾਂ-2024 ਪੰਜਾਬ ‘ਚ ਚੋਣ ਪ੍ਰਚਾਰ ਹੋਇਆ ਖਤਮ

ਖ਼ਬਰ ਸ਼ੇਅਰ ਕਰੋ
035611
Total views : 131858

ਚੰਡੀਗੜ੍ਹ,  30 ਮਈ – 1 ਜੂਨ ਨੂੰ ਹੋਣ ਜਾ ਰਹੀਆ ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਸ਼ਾਮ 6 ਵਜੇ ਤੋਂ ਚੋਣ ਪ੍ਰਚਾਰ ਬੰਦ ਕਰ ਦਿੱਤਾ ਗਿਆ ਹੈ। ਉਥੇ ਹੀ 48 ਘੰਟਿਆਂ ਲਈ ਪੰਜਾਬ ਵਿਚ ਸ਼ਰਾਬ ਦੇ ਠੇਕੇ ਵੀ ਬੰਦ ਕਰ ਦਿੱਤੇ ਗਏ ਹਨ। ਇਸ ਉਪਰੰਤ ਕੋਈ ਵੀ ਸਿਆਸੀ ਪਾਰਟੀ ਰੈਲੀ, ਜਲਸਾ, ਲਾਊਡ ਸਪੀਕਰ, ਪ੍ਰਚਾਰ ਵਾਹਨ ਅਤੇ ਹੋਰ ਪ੍ਰਚਾਰ ਤਰੀਕਿਆਂ ਦੀ ਵਰਤੋਂ ਨਹੀਂ ਕਰ ਸਕੇਗੀ।

ਇਸ ਤੋ ਇਲਾਵਾ ਸਿਆਸੀ ਆਗੂ ਸਿਰਫ਼ 4 ਲੋਕਾਂ ਨੂੰ ਹੀ ਆਪਣੇ ਨਾਲ ਲੈ ਕੇ ਡੋਰ ਟੂ ਡੋਰ ਪ੍ਰਚਾਰ ਕਰ ਸਕਣਗੇ। ਪ੍ਰਸ਼ਾਸਨ ਨੇ ਵੀ ਚੋਣ ਜ਼ਾਬਤੇ ਅਤੇ ਨਿਯਮਾਂ ਨੂੰ ਲਾਗੂ ਕਰਨ ਲਈ ਪੂਰੀ ਤਰਾਂ ਕਮਰ ਕੱਸ ਲਈ ਹੈ ਅਤੇ ਵੋਟਿੰਗ ਨੂੰ ਲੈ ਕੇ ਵੋਟਾਂ ਦੀ ਗਿਣਤੀ ਤੱਕ ਕਈ ਪਾਬੰਦੀਆਂ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ ਤਾਂ ਜੋ ਸਮੁੱਚੀ ਚੋਣ ਪ੍ਰਕਿਰਿਆ ਨਿਰਵਿਘਨ ਤਰੀਕੇ ਨਾਲ ਸੰਪੰਨ ਹੋ ਸਕੇ। 30 ਮਈ (ਅੱਜ) ਸ਼ਾਮ ਨੂੰ ਚੋਣ ਪ੍ਰਚਾਰ ’ਤੇ ਪਾਬੰਦੀ ਲੱਗਣ ਕਾਰਨ ਵੱਖ ਵੱਖ ਸਿਆਸੀ ਪਾਰਟੀਆਂ ਦਾ ਦਿਨ ਵੋਟਰਾਂ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕਰਨ ਲਈ ਲੰਘਿਆ।