Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਗਰਮੀ ਤੋਂ ਰਾਹਤ ਲਈ ਵੋਟਰਾਂ ਨੂੰ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਰਤਾਇਆ ਜਾਵੇਗਾ ਗੁਲਾਬ ਸ਼ਰਬਤ- ਸਿਬਿਨ ਸੀ

ਖ਼ਬਰ ਸ਼ੇਅਰ ਕਰੋ
043974
Total views : 148937

ਸੂਬੇ ਦੇ ਮੁੱਖ ਚੋਣ ਅਧਿਕਾਰੀ ਦੀ ਪਹਿਲਕਦਮੀ

ਵੋਟਰਾਂ ਲਈ ਆਰਾਮਦਾਇਕ ਮਾਹੌਲ ਯਕੀਨੀ ਬਣਾਉਣ ਸਬੰਧੀ ਇਸ ਨੇਕ ਉਪਰਾਲੇ ਲਈ ਮਾਰਕਫੈੱਡ ਦੇਵੇਗਾ ਸਹਿਯੋਗ

ਚੰਡੀਗੜ੍ਹ, 31 ਮਈ – ਗਰਮੀ ਤੋਂ ਰਾਹਤ ਪ੍ਰਦਾਨ ਕਰਨ ਦੇ ਨਾਲ-ਨਾਲ ਵੋਟਰਾਂ ਲਈ ਆਰਾਮਦਾਇਕ ਮਾਹੌਲ ਯਕੀਨੀ ਬਣਾਉਣ ਵਾਸਤੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ 1 ਜੂਨ ਨੂੰ ਵੋਟਾਂ ਵਾਲੇ ਦਿਨ ਪੰਜਾਬ ਭਰ ਦੇ ਸਾਰੇ 24,451 ਪੋਲਿੰਗ ਸਟੇਸ਼ਨਾਂ ‘ਤੇ ਗੁਲਾਬ ਸ਼ਰਬਤ ਵਰਤਾਉਣ ਦਾ ਪ੍ਰਬੰਧ ਕੀਤਾ ਹੈ। ਇਸ ਕਦਮ ਦਾ ਉਦੇਸ਼ ਵੋਟਰਾਂ ਨੂੰ ਗਰਮੀ ਦੇ ਪ੍ਰਭਾਵ ਤੋਂ ਰਾਹਤ ਪ੍ਰਦਾਨ ਕਰਦਿਆਂ ਵੋਟਿੰਗ ਲਈ ਆਰਾਮਦਾਇਕ ਮਾਹੌਲ ਯਕੀਨੀ ਬਣਾਉਣਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਇਹ ਨੇਕ ਉਪਰਾਲਾ ਦਫ਼ਤਰ, ਮੁੱਖ ਚੋਣ ਅਫ਼ਸਰ, ਪੰਜਾਬ ਅਤੇ ਪੰਜਾਬ ਸਟੇਟ ਕੋਆਪਰੇਟਿਵ ਸਪਲਾਈ ਅਤੇ ਮਾਰਕੀਟਿੰਗ ਫੈਡਰੇਸ਼ਨ ਲਿਮਟਿਡ (ਮਾਰਕਫੈਡ) ਵੱਲੋਂ ਆਪਸੀ ਸਹਿਯੋਗ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਫ਼ਤਰ, ਮੁੱਖ ਚੋਣ ਅਫ਼ਸਰ, ਪੰਜਾਬ ਵੋਟਿੰਗ ਪ੍ਰਕਿਰਿਆ ਨੂੰ ਨਾਗਰਿਕਾਂ ਲਈ ਵੱਧ ਤੋਂ ਵੱਧ ਸੁਚਾਰੂ ਅਤੇ ਆਰਾਮਦਾਇਕ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਰਕਫੈੱਡ ਵੱਲੋਂ ਵੋਟਰਾਂ ਲਈ ਸਥਾਨਕ ਪੱਧਰ ‘ਤੇ ਤਿਆਰ ਕੀਤੇ ਜਾਂਦੇ ਗੁਲਾਬ ਸ਼ਰਬਤ ਦੀ ਛਬੀਲ ਲਾਉਣ ਨਾਲ ‘ਮੇਕ ਇਨ ਪੰਜਾਬ’ ਦੀ ਸਹਿਕਾਰਤਾ ਮੁਹਿੰਮ ਨੂੰ ਵੀ ਹੁਲਾਰਾ ਮਿਲੇਗਾ।

ਮਾਰਕਫੈਡ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਨੇ ਕਿਹਾ ਕਿ ਇਹ ਮਾਰਕਫੈਡ ਲਈ ਮਾਣ ਵਾਲੀ ਗੱਲ ਹੈ ਕਿ ਉਸਨੂੰ ਚੋਣਾਂ ਦੌਰਾਨ ਵੋਟਰਾਂ ਲਈ ਆਰਾਮਦਾਇਕ ਮਾਹੌਲ ਯਕੀਨੀ ਬਣਾ ਕੇ ਲੋਕਤੰਤਰ ਦੀ ਇਸ ਪ੍ਰਕਿਰਿਆ ਵਿੱਚ ਯੋਗਦਾਨ ਪਾਉਣਾ ਦਾ ਮੌਕਾ ਮਿਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਰਕਫੈੱਡ ਦਾ ਗੁਲਾਬ ਸ਼ਰਬਤ ਪੰਜਾਬ ਦੇ ਕੋਆਪਰੇਟਿਵ ਸੈਕਟਰ ਵੱਲੋਂ ਮਿਆਰੀ ਉਤਪਾਦ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਗੁਲਾਬ ਸ਼ਰਬਤ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਅਤੇ ਪੋਲਿੰਗ ਸਟੇਸ਼ਨਾਂ ‘ਤੇ ਵਰਤਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮਾਰਕਫੈਡ ਵੱਲੋਂ ਦਿੱਤਾ ਗਿਆ ਇਹ ਸਹਿਯੋਗ ਸਥਾਨਕ ਉਤਪਾਦਾਂ ਅਤੇ ਭਾਈਚਾਰਿਆਂ ਲਈ ਉਸਦੇ ਸਮਰਥਨ ਨੂੰ ਦਰਸਾਉਂਦਾ ਹੈ।
ਸਿਬਿਨ ਸੀ ਨੇ ਕਿਹਾ ਕਿ ਦਫ਼ਤਰ, ਮੁੱਖ ਚੋਣ ਅਫ਼ਸਰ ਦਾ ਮੁੱਖ ਉਦੇਸ਼ ਵੋਟਿੰਗ ਲਈ ਖੁਸ਼ਗਵਾਰ ਅਤੇ ਆਰਾਮਦਾਇਕ ਮਾਹੌਲ ਪ੍ਰਦਾਨ ਕਰਦਿਆਂ ਚੋਣ ਪ੍ਰਕਿਰਿਆ ਵਿੱਚ ਵੋਟਰਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ ਅਤੇ ਇਸ ਉਦੇਸ਼ ਦੀ ਪ੍ਰਾਪਤੀ ਲਈ ਵੋਟਰਾਂ ਵਾਸਤੇ ਗੁਲਾਬ ਸ਼ਰਬਤ ਦਾ ਪ੍ਰਬੰਧ ਕੀਤਾ ਗਿਆ ਹੈ।
————-