Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

ਜਿਲ੍ਹਾ ਚੋਣ ਅਧਿਕਾਰੀ ਨੇ ਪੋਲਿੰਗ ਪਾਰਟੀਆਂ ਨੂੰ ਕੀਤਾ ਰਵਾਨਾ

ਖ਼ਬਰ ਸ਼ੇਅਰ ਕਰੋ
046264
Total views : 154289

20 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀ ਲਗਾਈ ਗਈ ਡਿਊਟੀ
ਹੀਟ ਵੇਵ ਤੋਂ ਬਚਣ ਲਈ ਕੀਤੇ ਗਏ ਪੁਖ਼ਤਾ ਪ੍ਰਬੰਧ

ਹਰੇਕ ਹਲਕੇ ਵਿੱਚ 1-1 ਬਣਾਇਆ ਗਿਆ ਪਿੰਕ ਬੂਥ

ਅੰਮ੍ਰਿਤਸਰ, 31 ਮਈ -(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਲੋਕ ਸਭਾ ਚੋਣਾਂ 2024 ਦੀਆਂ ਵੋਟਾਂ 1 ਜੂਨ ਨੂੰ ਪੈਣ ਜਾ ਰਹੀਆਂ ਹਨ। ਇਸ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਪੂਰੇ ਪ੍ਰਬੰਧ ਕਰ ਲਏ ਗਏ ਹਨ ਅਤੇ ਅੱਜ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਵਿੱਚ ਬਣੇ 2134 ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਥੋਰੀ ਨੇ ਦੱਸਿਆ ਕਿ ਜਿਲ੍ਹੇ ਵਿੱਚ ਵੋਟਾਂ ਦੀ ਪ੍ਰਕ੍ਰਿਆ ਨੂੰ ਮੁਕੰਮਲ ਕਰਨ ਲਈ ਕਰੀਬ 20 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀ ਡਿਊਟੀ ਲਗਾਈ ਲਗਾਈ ਹੈ, ਜਿਸ ਵਿੱਚ ਵਲੰਟਰੀਆਂ ਤੋਂ ਇਲਾਵਾ ਆਸ਼ਾ ਵਰਕਰ ਵੀ ਸ਼ਾਮਲ ਹਨ। ਉਨਾਂ ਦੱਸਿਆ ਕਿ ਹਰੇਕ ਪੋਲਿੰਗ ਬੂਥ ਤੇ ਹੀਟ ਵੇਵ ਤੋਂ ਬਚਣ ਲਈ ਸ਼ਮੀਆਨੇ ਆਦਿ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਲੋੜ ਪੈਣ ਤੇ ਕਿਸੇ ਵੀ ਅਣਸੁਖਾਵੀਂ ਘਟਨਾਂ ਤੋਂ ਨਿਪਟਣ ਲਈ ਮੈਡੀਕਲ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਕਾਨੂੰਨੀ ਵਿਵਸਥਾ ਨੂੰ ਬਣਾਈ ਰੱਖਣ ਲਈ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚੋਂ 13 ਕੰਪਨੀਆਂ ਦਿਹਾਤੀ ਖੇਤਰ ਵਿੱਚ ਅਤੇ 12 ਪੁਲਿਸ ਦੀਆਂ ਕੰਪਨੀਆਂ ਸ਼ਹਿਰੀ ਖੇਤਰ ਵਿੱਚ ਤਾਇਨਾਤ ਹਨ। ਉਨਾਂ ਦੱਸਿਆ ਕਿ ਪੰਜਾਬ ਵਿੱਚ ਸਭ ਤੋਂ ਵੱਡਾ ਵੈਡ ਕਾਸਟਿੰਗ ਕੰਟਰੋਲ ਰੂਮ ਵੀ ਬਣਾਇਆ ਗਿਆ ਹੈ। ਜਿੱਥੇ ਬੈਠ ਕੇ 2134 ਬੂਥਾਂ ਤੇ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਨਜ਼ਰ ਰੱਖੀ ਜਾਵੇਗੀ।
ਉਨਾਂ ਦੱਸਿਆ ਕਿ ਹਰੇਕ ਹਲਕੇ ਵਿੱਚ 1-1- ਪਿੰਕ ਬੂਥ ਵੀ ਬਣਾਇਆ ਗਿਆ ਹੈ। ਇਸ ਪਿੰਕ ਬੂਥ ਵਿੱਚ ਸਾਰਾ ਸਟਾਫ ਮਹਿਲਾਵਾਂ ਦਾ ਹੋਵੇਗਾ। ਉਨਾਂ ਦੱਸਿਆ ਕਿ ਜਿਲ੍ਹੇ ਵਿੱਚ 11 ਪਿੰਕ ਬੂਥ ਬਣਾਏ ਗਏ ਹਨ, ਜਿਨਾਂ ਵਿੱਚ ਅਜਨਾਲਾ ਦਾ ਬੂਥ ਨੰਬਰ 081 ਸਰਕਾਰੀ ਐਲੀਮੈਂਟਰੀ ਸਕੂਲ, ਰਾਜਾਸਾਂਸੀ ਦਾ ਬੂਥ ਨੰਬਰ 207 ਸਰਕਾਰੀ ਐਲੀਮੈਂਟਰੀ ਸਕੂਲ ਰਾਜਾਸਾਂਸੀ, ਮਜੀਠਾ ਦਾ ਬੂਥ ਨੰਬਰ 90 ਸਰਕਾਰੀ ਮਿਡਲ ਸਕੂਲ ਕੋਟਲਾ ਸੈਦਾਂ, ਜੰਡਿਆਲਾ ਹਲਕੇ ਦਾ ਬੂਥ ਨੰਬਰ 198 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਜੰਡਿਆਲਾ ਗੁਰੂ, ਅੰਮ੍ਰਿਤਸਰ ਉੱਤਰੀ ਦਾ ਬੂਥ ਨੰਬਰ 075 ਬੀ.ਬੀ.ਕੇ.ਡੀ.ਏ.ਵੀ. ਕਾਲਜ ਫਾਰ ਵੂਮੈਨ ਅੰਮ੍ਰਿਤਸਰ, ਅੰਮ੍ਰਿਤਸਰ ਪੱਛਮੀ ਦਾ ਬੂਥ ਨੰਬਰ 98 ਖਾਲਸਾ ਕਾਲਜ ਫਾਰ ਵੂਮੈਨ, ਅੰਮ੍ਰਿਤਸਰ ਕੇਂਦਰੀ ਦਾ ਬੂਥ ਨੰਬਰ 081 ਏ.ਬੀ. ਮਾਡਲ ਸਕੂਲ ਕਿਸ਼ਨ ਕੋਟ, ਅੰਮ੍ਰਿਤਸਰ ਪੂਰਬੀ ਦਾ ਬੂਥ ਨੰਬਰ 121 ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ, ਅੰਮ੍ਰਿਤਸਰ ਦੱਖਣੀ ਦਾ ਬੂਥ ਨੰਬਰ 070 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕੋਟ ਬਾਬਾ ਦੀਪ ਸਿੰਘ, ਅਟਾਰੀ ਦਾ ਬੂਥ ਨੰਬਰ 138 ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਗੌਂਸਾਂਬਾਦ ਅਤੇ ਬਾਬਾ ਬਕਾਲਾ ਦਾ ਬੂਥ ਨੰਬਰ 055 ਸ਼ਹੀਦ ਅਮਰਜੀਤ ਸਿੰਘ, ਸਰਕਾਰੀ ਹਾਈ ਸਕੂਲ, ਬਾਬਾ ਬਕਾਲਾ ਵਿਖੇ ਪਿੰਕ ਬੂਥ ਬਣਾਏ ਗਏ ਹਨ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜਿਲ੍ਹੇ ਵਿੱਚ ਅੰਮ੍ਰਿਤਸਰ ਉੱਤਰੀ ਹਲਕੇ ਵਿੱਚ ਇੱਕ ਸੁਪਰ ਮਾਡਲ ਪੋਲਿੰਗ ਬੂਥ ਨੰਬਰ 190, 191, 192 ਭਵਨ ਐਸ.ਐਲ ਪਬਲਿਕ ਸਕੂਲ ਵਿਖੇ ਬਣਾਇਆ ਗਿਆ ਹੈ, ਜਿਥੇ ਵੋਟਰਾਂ ਨੂੰ ਹਰੇਕ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।