Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਜ਼ਿਲ੍ਹਾ ਮੈਜਿਸਟਰੇਟ ਵੱਲੋਂ 01 ਜੂਨ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਖ਼ਬਰ ਸ਼ੇਅਰ ਕਰੋ
043982
Total views : 148982

ਅੰਮ੍ਰਿਤਸਰ, 31 ਮਈ -(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਜ਼ਿਲ੍ਹਾ ਮੈਜਿਸਟਰੇਟ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ 01 ਜੂਨ 2024 ਨੂੰ ਹੋਣ ਜਾ ਰਹੀਆਂ ਹਨ। ਇਸ ਦਿਨ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਨਿਰਵਿਘਨ ਕਰ ਸਕੇ, ਇਸ ਮੰਤਵ ਲਈ ਜ਼ਿਲ੍ਹੇ ਦੇ ਸਮੂਹ ਸਰਕਾਰੀ/ ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ 01 ਜੂਨ 2024 ਨੂੰ ਕਮਾਈ ਛੁੱਟੀ (ਪੇਡ ਹੌਲੀਡੇਅ) ਦਾ ਐਲਾਨ ਕੀਤਾ ਜਾਂਦਾ ਹੈ। ਇਸ ਛੁੱਟੀ ਦੇ ਬਦਲੇ ਕਰਮਚਾਰੀ ਦੀ ਤਨਖਾਹ ਵਿੱਚ ਕੋਈ ਵੀ ਕਟੌਤੀ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਹ ਛੁੱਟੀ ਰਿਪਰੈਸਟੇਸ਼ਨ ਆਫ਼ ਪੀਪਲ ਐਕਟ 1951 ਦੀ ਧਾਰਾ 135-ਬੀ, ਨੈਗੋਸ਼ੀਏਬਲ ਇਨਸਟਰੂਮੈਂਟਸ ਐਕਟ 1881, ਪੰਜਾਬ ਸੌਪਸ਼ ਐਂਡ ਕਮਰਸ਼ੀਅਲ ਇਸ਼ਟੈਬਲੈਸ਼ਮੈਂਟ ਐਕਟ 1958 (ਪੰਜਾਬ ਐਕਟ ਨੰਬਰ 15 ਆਫ 1958) ਅਤੇ ਦੀ ਫੈਕਟਰੀਜ ਐਕਟ 1948 ਦੇ ਤਹਿਤ ਕੀਤੀ ਗਈ ਹੈ।