ਸਰਕਾਰੀ ਹਾਈ ਸਕੂਲ ਬਦਰਾ ‘ਚ ਵਿਗਿਆਨ ਤੇ ਗਣਿਤ ਮੇਲੇ ਦਾ ਆਯੋਜਨ

ਖ਼ਬਰ ਸ਼ੇਅਰ ਕਰੋ
052472
Total views : 169617

ਬਰਨਾਲਾ, 5 ਜਨਵਰੀ– ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਸਕੂਲ ਪੱਧਰੀ ਵਿਗਿਆਨ ਅਤੇ ਗਣਿਤ ਮੇਲੇ ਦਾ ਆਯੋਜਨ ਕੀਤਾ ਗਿਆ। ਹਰਜੀਤ ਸਿੰਘ ਜੋਗਾ ਨੇ ਦੱਸਿਆ ਕਿ ਗਣਿਤ ਅਧਿਆਪਕ ਅਵਤਾਰ ਸਿੰਘ ਅਤੇ ਸਾਇੰਸ ਅਧਿਆਪਕਾ ਨੀਰੂ ਬਾਂਸਲ ਦੀ ਅਗਵਾਈ ਵਿੱਚ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਲਗਾਏ ਗਏ ਇਸ ਮੇਲੇ ਵਿੱਚ ਵਿਦਿਆਰਥੀਆਂ ਨੇ ਵਿਗਿਆਨ ਅਤੇ ਗਣਿਤ ਦੀਆਂ ਵੱਖ-ਵੱਖ ਕਿਰਿਆਵਾਂ ਨਾਲ ਸਬੰਧਤ ਮਾਡਲ ਤਿਆਰ ਕਰਕੇ ਪ੍ਰਦਰਸ਼ਨੀ ਲਗਾਈ ਸੀ। ਇਹਨਾਂ ਮਾਡਲਾਂ ਵਿੱਚ ਔਖੀਆਂ ਕਿਰਿਆਵਾਂ ਨੂੰ ਸੌਖੇ ਢੰਗ ਰਾਹੀਂ ਸਮਝਾਇਆ ਗਿਆ ਸੀ। ਸਕੂਲ ਮੁਖੀ ਗੁਰਜੀਤ ਕੌਰ ਨੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਗਏ ਮਾਡਲਾਂ ਦੀ ਪ੍ਰਸੰਸ਼ਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ਼ ਵਿੱਚ ਵਾਧਾ ਹੁੰਦਾ ਹੈ ਅਤੇ ਆਪਣੀ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਦਾ ਵਧੀਆ ਮੌਕਾ ਮਿਲਦਾ ਹੈ। ਇਸ ਮੌਕੇ ਅਧਿਆਪਕ ਪਰਗਟ ਸਿੰਘ, ਅਵਤਾਰ ਸਿੰਘ, ਨੀਰੂ ਬਾਂਸਲ, ਕੁਲਵਿੰਦਰ ਸਿੰਘ, ਨਿਰਮਲ ਸਿੰਘ, ਚਿਰਜੋਤ ਸਿੰਘ ਅਤੇ ਵਿਦਿਆਰਥੀ ਮੌਜੂਦ ਸਨ।
ਫੋਟੋ ਕੈਪਸ਼ਨ : ਸਰਕਾਰੀ ਹਾਈ ਸਕੂਲ ਬਦਰਾ ਵਿਖੇ ਵਿਗਿਆਨ ਅਤੇ ਗਣਿਤ ਮੇਲੇ ਦੌਰਾਨ ਵਿਦਿਆਰਥੀ ਆਪਣੇ ਬਣਾਏ ਹੋਏ ਮਾਡਲ ਦਿਖਾਉਂਦੇ ਹੋਏ।