Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਐਸ.ਡੀ.ਐਮ ਬਟਾਲਾ ਨੇ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ, ਸਖ਼ਤ ਮਿਹਨਤ ਅਤੇ ਸਮਰਪਣ ਨਾਲ ਡਿਊਟੀ ਨਿਭਾਉਣ ਲਈ ਸਮੁੱਚੇ ਚੋਣ ਅਮਲੇ ਦਾ ਕੀਤਾ ਧੰਨਵਾਦ

ਖ਼ਬਰ ਸ਼ੇਅਰ ਕਰੋ
051759
Total views : 168645

ਲੋਕ ਸਭਾ ਚੋਣਾਂ 2024-

ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ 66.67 ਫ਼ੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਹੱਕ ਦੀ ਵਰਤੋਂ ਕੀਤੀ

ਬਟਾਲਾ, 2 ਜੂਨ – ਡਾ ਸ਼ਾਇਰੀ ਭੰਡਾਰੀ, ਐਸ.ਡੀ.ਐਮ ਬਟਾਲਾ ਨੇ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਬਾਵਜੂਦ ਵੋਟਰਾਂ ਵੱਲੋਂ ਵੋਟਿੰਗ ਪ੍ਰਕਿਰਿਆ ‘ਚ ਦਿਖਾਇਆ ਗਿਆ ਉਤਸ਼ਾਹ ਸ਼ਲਾਘਾਯੋਗ ਹੈ।
ਉਨ੍ਹਾਂ ਕਿਹਾ ਕਿ ਜਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਦੀ ਅਗਵਾਈ ਹੇਠ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਦੌਰਾਨ ਵੋਟਿੰਗ ਪ੍ਰਕਿਰਿਆ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਸਾਰਿਆਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਜਿਸ ਸਦਕਾ ਸਮੁੱਚੀ ਚੋਣ ਪ੍ਰਕਿਰਿਆ ਸਫ਼ਲਤਾਪੂਰਵਕ ਢੰਗ ਨਾਲ ਮੁਕੰਮਲ ਹੋ ਗਈ ਹੈ।ਉਨ੍ਹਾਂ ਪੋਲਿੰਗ ਅਫ਼ਸਰਾਂ, ਸੁਰੱਖਿਆ ਕਰਮੀਆਂ, ਵਲੰਟੀਅਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਸਮੇਤ ਸਮੁੱਚੇ ਚੋਣ ਅਮਲੇ ਦੀ ਮਿਹਨਤ, ਵਚਨਬੱਧਤਾ ਅਤੇ ਸਮਰਪਣ ਦੀ ਵੀ ਪ੍ਰਸ਼ੰਸਾ ਕੀਤੀ।
ਦੱਸਣਯੋਗ ਹੈ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ 66.67 ਫ਼ੀਸਦੀ ਵੋਟਰਾਂ ਨੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਹੈ। ਵਿਧਾਨ ਸਭਾ ਹਲਕਾ ਸੁਜਾਨਪੁਰ ਵਿੱਚ 73,71 ਫ਼ੀਸਦੀ ਪੋਲਿੰਗ ਹੋਈ ਜਦਕਿ ਵਿਧਾਨ ਸਭਾ ਹਲਕਾ ਭੋਆ (ਰਿਜ਼ਰਵ) ਵਿੱਚ 71.21 ਫ਼ੀਸਦੀ, ਵਿਧਾਨ ਸਭਾ ਹਲਕਾ ਪਠਾਨਕੋਟ ਵਿੱਚ 70.16 ਫ਼ੀਸਦੀ, ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ 64.35 ਫ਼ੀਸਦੀ, ਵਿਧਾਨ ਸਭਾ ਹਲਕਾ ਦੀਨਾਨਗਰ (ਰਿਜ਼ਰਵ) ਵਿੱਚ 66 ਫ਼ੀਸਦੀ, ਵਿਧਾਨ ਸਭਾ ਹਲਕਾ ਕਾਦੀਆਂ ਵਿੱਚ 65.33 ਫ਼ੀਸਦੀ, ਵਿਧਾਨ ਸਭਾ ਹਲਕਾ ਬਟਾਲਾ ਵਿੱਚ 59.82 ਫ਼ੀਸਦੀ, ਵਿਧਾਨ ਸਭਾ ਹਲਕਾ ਫ਼ਤਿਹਗੜ੍ਹ ਚੂੜੀਆਂ ਵਿੱਚ 65.67 ਫ਼ੀਸਦੀ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ 65.30 ਫ਼ੀਸਦੀ ਪੋਲਿੰਗ ਹੋਈ ਹੈ।