ਵੋਟਾਂ ਦੀ ਗਿਣਤੀ ਸਵੇਰੇ 8:00 ਵਜੇ ਤੋਂ ਹੋਵੇਗੀ ਸ਼ੁਰੂ – ਜਿਲ੍ਹਾ ਚੋਣ ਅਧਿਕਾਰੀ

ਖ਼ਬਰ ਸ਼ੇਅਰ ਕਰੋ
035610
Total views : 131857

800 ਤੋਂ ਵੱਧ ਕਰਮਚਾਰੀ ਕਰਨਗੇ ਵੋਟਾਂ ਦੀ ਗਿਣਤੀ
ਜਿਲ੍ਹਾ ਚੋਣ ਅਧਿਕਾਰੀ ਵਲੋਂ ਗਿਣਤੀ ਕੇਂਦਰਾਂ ਦੇ ਪ੍ਰਬੰਧਾਂ ਦੀ ਸਮੀਖਿਆ
ਅੰਮ੍ਰਿਤਸਰ, 3 ਜੂਨ-( ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਲੋਕ ਸਭਾ ਚੋਣਾਂ 2024 ਦੀ ਗਿਣਤੀ ਜਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਬਣਾਏ ਗਏ ਗਿਣਤੀ ਕੇਂਦਰਾਂ ਉੱਤੇ ਸਵੇਰੇ 8:00 ਵਜੇ ਸ਼ੁਰੂ ਹੋਵੇਗੀ। ਸਭ ਤੋਂ ਪਹਿਲਾਂ ਪੋਸਟਲ ਬੈਲਟ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਫਿਰ ਮਸ਼ੀਨਾਂ ਖੋਲੀਆਂ ਜਾਣਗੀਆਂ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਧਿਕਾਰੀ-ਕਮ- ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਕਰੀਬ 850 ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ।
ਜਿਲ੍ਹਾ ਚੋਣ ਅਧਿਕਾਰੀ ਨੇ ਵੱਖ-ਵੱਖ ਗਿਣਤੀ ਕੇਂਦਰਾਂ ਦਾ ਦੌਰਾ ਕਰਦਿਆਂ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਵਲੋਂ ਹਰੇਕ ਗਿਣਤੀ ਕੇਂਦਰ ਤੇ ਅਬਜ਼ਰਵਰ ਤਾਇਨਾਤ ਕੀਤੇ ਗਏ ਹਨ, ਜੋ ਆਪਣੀ ਦੇਖ ਰੇਖ ਹੇਠ ਵੋਟਾਂ ਦੀ ਗਿਣਤੀ ਕਰਵਾਉਣਗੇ। ਉਨਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨਾਂ ਕਿਹਾ ਕਿ ਇਸ ਮੌਕੇ ਸਾਰੇ ਉਮੀਦਵਾਰਾਂ ਦੇ ਪ੍ਰਤੀਨਿਧੀ ਵੀ ਹਾਜ਼ਰ ਰਹਿਣਗੇ ਅਤੇ ਹਰੇਕ ਰਾਊਂਡ ਤੋਂ ਬਾਅਦ ਗਿਣਤੀ ਜਨਤਕ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਪੁਲਿਸ ਦੇ ਨਾਲ –ਨਾਲ ਪੈਰਾਮਿਲਟਰੀ ਫੋਰਸ ਵੀ ਤਾਇਨਾਤ ਕੀਤੀ ਗਈ ਹੈ ਅਤੇ ਕਿਸੇ ਵੀ ਕਰਮਚਾਰੀ ਜਾਂ ਆਮ ਵਿਅਕਤੀ ਦਾ ਦਾਖਲਾ ਚੋਣ ਕਮੀਸ਼ਨ ਵਲੋਂ ਜਾਰੀ ਕੀਤੇ ਸ਼ਨਾਖਤੀ ਕਾਰਡ ਤੋਂ ਬਿਨਾਂ ਨਹੀਂ ਹੋਵੇਗਾ।
ਉਨਾਂ ਦੱਸਿਆ ਕਿ ਵੋਟਾਂ ਦੀ ਗਿਣਤੀ 19-ਅੰਮ੍ਰਿਤਸਰ ਦੱਖਣੀ ਹਲਕੇ ਦੀ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ, 20-ਅਟਾਰੀ ਦੀ ਬੀ:ਬੀ:ਕੇ:ਡੀ:ਏ:ਵੀ ਕਾਲਜ ਅੰਮ੍ਰਿਤਸਰ, 012-ਰਾਜਾਸਾਂਸੀ ਹਲਕੇ ਦੀ ਸਰਕਾਰੀ ਨਰਸਿੰਗ ਕਾਲਜ ਫਾਰ ਗਰਲਜ਼ ਮੈਡੀਕਲ ਐਨਕਲੇਵ, 013-ਮਜੀਠਾ ਦੀ ਮਾਈ ਭਾਗੋ ਸਰਕਾਰੀ ਪਾਲੀਟੈਕਨੀਕਲ ਕਾਲਜ ਮਜੀਠਾ ਰੋਡ, 015-ਅੰਮ੍ਰਿਤਸਰ ਉਤਰੀ ਦੀ ਸਰਕਾਰੀ ਇੰਸਟੀਚਿਊਟ ਆਫ ਗੌਰਮਿੰਟ ਟੈਕਨਾਲੋਜੀ ਇਨਸਾਈਡ ਮਾਈ ਭਾਗੋ ਸਰਕਾਰੀ ਪਾਲੀਟੈਕਨੀਕਲ ਕਾਲਜ ਮਜੀਠਾ ਰੋਡ, 017-ਅੰਮ੍ਰਿਤਸਰ ਕੇਂਦਰੀ ਦੀ ਸਰਕਾਰੀ ਆਈ:ਟੀ:ਆਈ ਬੀ ਬਲਾਕ ਰਣਜੀਤ ਐਵੀਨਿਊ, 16-ਅੰਮ੍ਰਿਤਸਰ ਪੱਛਮੀ ਦੀ ਸਰਕਾਰੀ ਪਾਲੀਟੈਕਨੀਕਲ ਕਾਲਜ ਛੇਹਰਟਾ, 18-ਅੰਮ੍ਰਿਤਸਰ ਪੂਰਬੀ ਦੀ ਸਾਰਾਗੜ੍ਹੀ ਮੈਮੋਰੀਅਲ ਸਕੂਲ ਆਫ ਐਮੀਨੈਂਸ ਮਾਲ ਮੰਡੀ, 11-ਅਜਨਾਲਾ ਹਲਕੇ ਦੀ ਗਿਣਤੀ ਸਰਕਾਰੀ ਕਾਲਜ ਅਜਨਾਲਾ ਵਿਖੋ ਹੋਵੇਗੀ, 14-ਜੰਡਿਆਲਾ ਦੀ ਗਿਣਤੀ ਕਾਮਨ ਰੂਮ ਮੈਸ ਸੀਨੀਅਰ ਸੈਕੰਡਰੀ ਰੈਜੀਡੈਸ਼ੀਅਲ ਸਕੂਲ ਫਾਰ ਮੈਟੋਰੀਅਤ ਅੰਮ੍ਰਿਤਸਰ ਅਤੇ 25-ਬਾਬਾ ਬਕਾਲਾ ਸਾਹਿਬ ਦੀ ਗਿਣਤੀ ਬੇਸਮੈਟ ਹਾਲ ਸ਼੍ਰੀ ਮਾਤਾ ਗੰਗਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਹੋਵੇਗੀ।
ਕੈਪਸ਼ਨ : ਜਿਲ੍ਹਾ ਚੋਣ ਅਧਿਕਾਰੀ-ਕਮ- ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਖ-ਵੱਖ ਗਿਣਤੀ ਕੇਂਦਰਾਂ ਦਾ ਦੌਰਾ ਕਰਦੇ ਹੋਏ।
===—-