Flash News
ਧਾਲੀਵਾਲ ਵਲੋਂ ਬੀਐਸਐਫ ਤੇ ਸਮਾਜ ਸੇਵੀਆਂ ਦੀ ਸ਼ਮੂਲੀਅਤ ਨਾਲ ਅਜਨਾਲਾ ਸ਼ਹਿਰ ‘ਚ ਸਵੱਛਤਾ ਹੀ ਸੇਵਾ ਮਿਸ਼ਨ ਤਹਿਤ ਮੁਹਿੰਮ ਦਾ ਕੀਤਾ ਆਗਾਜ਼-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀਂ ਨਹੀਂ- ਡਿਪਟੀ ਕਮਿਸ਼ਨਰ
ਸ਼ਹੀਦਾਂ ਦੇ ਮਾਰਗ ਦਰਸ਼ਨ ਤੇ ਚੱਲ ਕੇ ਦੇਸ਼ ਦੀ ਏਕਤਾ ਦੀ ਮਜਬੂਤੀ ਤੇ ਮੁੜ ਰੰਗਲੇ ਪੰਜਾਬ ਦੀ ਸਿਰਜਣਾ ਲਈ ਮਾਨ ਸਰਕਾਰ ਦਾ ਇਕੋ ਇਕ ਪ੍ਰਮੁੱਖ ਏਜੰਡਾ- ਕੁਲਦੀਪ ਸਿੰਘ ਧਾਲੀਵਾਲ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ-
ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਨੇ ਪ੍ਰੈੱਸ ਕਲੱਬ ਦੀ ਚੋਣ ਸਬੰਧੀ ਜ਼ਿਲ੍ਹੇ ਦੇ ਸਮੂਹ ਪੱਤਰਕਾਰਾਂ ਨਾਲ ਕੀਤੀ ਮੀਟਿੰਗ-
ਬਿਜਲੀ ਸਪਲਾਈ ਵਿੱਚ ਵੱਡਾ ਸੁਧਾਰ, ਖੇਡਾਂ ਤੇ ਢਾਂਚਾਗਤ ਵਿਕਾਸ ਨੂੰ ਮਿਲੇਗਾ ਬਲ – ਹਰਭਜਨ ਸਿੰਘ ਈ.ਟੀ.ੳ

ਕੰਗਨਾ ਰਣੌਤ ਵੱਲੋਂ ਪੰਜਾਬ ਤੇ ਪੰਜਾਬੀਆਂ ਪ੍ਰਤੀ ਨਫ਼ਰਤੀ ਟਿੱਪਣੀ ਦੇਸ਼ਹਿੱਤ ਵਿੱਚ ਨਹੀਂ- ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਖ਼ਬਰ ਸ਼ੇਅਰ ਕਰੋ
049589
Total views : 164987

ਅੰਮ੍ਰਿਤਸਰ, 6 ਜੂਨ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਨੂੰ ਨਿਸ਼ਾਨੇ ਉੱਤੇ ਲੈ ਕੇ ਨਫ਼ਰਤੀ ਸੋਚ ਦਾ ਪ੍ਰਗਟਾਵਾ ਕਰਨਾ ਬੇਹੱਦ ਮੰਦਭਾਗਾ ਅਤੇ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਹਵਾਈ ਅੱਡੇ ’ਤੇ ਇੱਕ ਪੰਜਾਬੀ ਸੁਰੱਖਿਆ ਕਰਮੀ ਨਾਲ ਹੋਈ ਬਹਿਸਬਾਜੀ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਕੰਗਨਾ ਰਣੌਤ ਵੱਲੋਂ ਪੰਜਾਬੀਆਂ ਵਿਰੁੱਧ ਨਫ਼ਰਤੀ ਟਿੱਪਣੀ ਕਰਨਾ ਉਸਦੀ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ।
ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਦਾ ਇਹ ਕਹਿਣਾ ਕਿ ਪੰਜਾਬ ਵਿੱਚ ਅਤਿਵਾਦ ਵਧ ਰਿਹਾ ਹੈ, ਇਹ ਉਸਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਦਕਿ ਸੱਚ ਇਹ ਹੈ ਕਿ ਉਸ ਦੀ ਆਪਣੀ ਜਬਾਨ ਰਾਹੀਂ ਫੈਲਾਇਆ ਜਾ ਰਿਹਾ ਅਤਿਵਾਦ ਦੇਸ਼ ਦੇ ਮਹੌਲ ਨੂੰ ਦੂਸ਼ਿਤ ਕਰ ਰਿਹਾ ਹੈ।
ਐਡਵੋਕੇਟ ਧਾਮੀ ਨੇ ਆਖਿਆ ਕਿ ਕੰਗਨਾ ਰਣੌਤ ਨੂੰ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਜੇਕਰ ਅੱਜ ਦੇਸ਼ ਦਾ ਬਹੁ-ਕੌਮੀ ਤੇ ਬਹੁ-ਭਾਸ਼ਾਈ ਸੱਭਿਆਚਾਰ ਜਿੰਦਾ ਹੈ ਤਾਂ ਉਸ ਪਿੱਛੇ ਪੰਜਾਬੀਆਂ ਦੀਆਂ ਦੇਸ਼ ਲਈ ਕੀਤੀਆਂ ਕੁਰਬਾਨੀਆਂ ਹਨ। ਇਤਿਹਾਸ ਨੂੰ ਭੁੱਲ ਕੇ ਕੇਵਲ ਚਰਚਿਤ ਹੋਣ ਲਈ ਦੇਸ਼ ਵਿੱਚ ਲੋਕਾਂ ਦੀ ਆਪਸੀ ਸਦਭਾਵਨਾ ਅਤੇ ਪਰਸਪਰ ਸਮਾਜਿਕ ਰਿਸ਼ਤਿਆਂ ਦੀ ਅਣਦੇਖੀ ਕਰਨਾ ਦੇਸ਼ ਲਈ ਚੰਗਾ ਨਹੀਂ ਹੈ। ਪਰੰਤੂ ਕੰਗਣਾ ਰਣੌਤ ਜਾਣਬੁੱਝ ਕੇ ਇਸ ਰਸਤੇ ਉੱਤੇ ਤੁਰ ਰਹੀ ਹੈ। ਐਡਵੋਕੇਟ ਧਾਮੀ ਨੇ ਭਾਰਤੀ ਜਨਤਾ ਪਾਰਟੀ ਦੇ ਪ੍ਰਮੁੱਖ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਕੰਗਨਾ ਰਣੌਤ ਨੂੰ ਜਾਬਤੇ ਵਿੱਚ ਰਹਿਣ ਦਾ ਪਾਠ ਪੜ੍ਹਾਉਣ ਅਤੇ ਨੈਤਿਕ ਕਦਰਾਂ ਕੀਮਤਾਂ ਵੀ ਸਿਖਾਉਣ।
ਉਨ੍ਹਾਂ ਇਹ ਵੀ ਮੰਗ ਕੀਤੀ ਕਿ ਚੰਡੀਗੜ੍ਹ ਦੇ ਹਵਾਈ ਅੱਡੇ ਉੱਤੇ ਵਾਪਰੀ ਘਟਨਾ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਕਿ ਕਿਤੇ ਇਸ ਵਿੱਚ ਵੀ ਕੰਗਨਾ ਰਣੌਤ ਵੱਲੋਂ ਪੰਜਾਬ ਵਿਰੁੱਧ ਨਫ਼ਰਤੀ ਮਹੌਲ ਸਿਰਜਣ ਲਈ ਕੋਈ ਸ਼ਰਾਰਤੀ ਬਹਿਸਬਾਜੀ ਤਾਂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰੀ ਸਰੁੱਖਿਆ ਬਲ ਵੱਲੋਂ ਕੀਤੀ ਜਾਣ ਵਾਲੀ ਜਾਂਚ ਬਿਨਾਂ ਕਿਸੇ ਦੇ ਸਿਆਸੀ ਤੇ ਸਖ਼ਸ਼ੀ ਪ੍ਰਭਾਵ ਤੋਂ ਹੋਣੀ ਚਾਹੀਦੀ ਹੈ।