




Total views : 161409






Total views : 161409ਜਿਲ੍ਹੇ ਦੀਆਂ ਸਮੂਹ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ—-
ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਕੈਂਪਾਂ ਦਾ ਲਾਭ ਲੈਣ ਦੀ ਅਪੀਲ—
ਅੰਮ੍ਰਿਤਸਰ, 5 ਜਨਵਰੀ – ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਜਿਹੜੇ ਇੰਤਕਾਲਾਂ ਦੇ ਮਾਮਲੇ ਲੰਮੇ ਸਮੇਂ ਤੋਂ ਲੰਬਿਤ ਪਏ ਹਨ, ਉਨ੍ਹਾਂ ਦੇ ਤਰਜੀਹੀ ਅਧਾਰ ਉਤੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਕੱਲ੍ਹ ਮਿਤੀ 6 ਜਨਵਰੀ, 2024 (ਦਿਨ ਸ਼ਨੀਵਾਰ) ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਿਲੇ ਆਦੇਸ਼ਾਂ ਦੀ ਪਾਲਣਾ ਅਤੇ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਜਿਲ੍ਹੇ ਦੀਆਂ ਸਮੂਹ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਸਬੰਧੀ ਹਦਾਇਤ ਜਾਰੀ ਕਰ ਦਿੱਤੀ ਗਈ ਹੈ ਕਿ ਉਹ ਛੁੱਟੀ ਵਾਲੇ ਦਿਨ ਮਿਤੀ 6 ਜਨਵਰੀ, 2024 (ਸ਼ਨੀਵਾਰ) ਨੂੰ ਇੱਕ ਵਿਸ਼ੇਸ਼ ਕੈਂਪ ਲਗਾ ਕੇ ਆਪਣੇ- ਆਪਣੇ ਦਫਤਰਾਂ ਵਿੱਚ ਬੈਠ ਕੇ ਇਹਨਾਂ ਇੰਤਕਾਲਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣਗੇ । ਉਨ੍ਹਾਂ ਲੋਕਾਂ ਨੂੰ ਇਨ੍ਹਾਂ ਕੈੰਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ।







