Flash News
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 30 ਨਵੰਬਰ ਸ਼ਾਮ ਨੂੰ ਅੰਮ੍ਰਿਤਸਰ ਪਹੁੰਚੇਗੀ ਵਿਸ਼ਾਲ ਸ਼ੋਭਾ ਯਾਤਰਾ-
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-
14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ-
ਮੁੱਢਲੀ ਫੋਟੋ ਵੋਟਰ ਸੂਚੀ ਦੀ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ-

ਵੇਰਕਾ ਮਿਲਕ ਪਲਾਂਟ ਲੁਧਿਆਣਾ ਨੇ 11 ਜੂਨ ਤੋਂ ਦੁੱਧ ਦੇ ਖ੍ਰੀਦ ਰੇਟਾਂ ਚ ਵਾਧਾ ਕੀਤਾ

ਖ਼ਬਰ ਸ਼ੇਅਰ ਕਰੋ
053214
Total views : 170634

ਲੁਧਿਆਣਾ ਸਮੇਤ ਮੋਗਾ ਅਤੇ ਫ਼ਤਹਿਗੜ੍ਹ ਸਾਹਿਬ ਦੇ ਡੇਅਰੀ ਕਿਸਾਨਾਂ ਨੂੰ ਹੋਵੇਗਾ ਫਾਇਦਾ

ਲੁਧਿਆਣਾ 9 ਜੂਨ – ਵੇਰਕਾ ਮਿਲਕ ਪਲਾਂਟ ਲੁਧਿਆਣਾ ਨੇ ਆਪਣੇ ਦੁੱਧ ਖ਼ੇਤਰ ਵਿੱਚ ਦੁੱਧ ਦੇ ਖ੍ਰੀਦ ਮੁੱਲਾਂ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਵੇਰਕਾ ਮਿਲਕ ਪਲਾਂਟ ਲੁਧਿਆਣਾ ਨੂੰ ਦੁੱਧ ਸਪਲਾਈ ਕਰਨ ਵਾਲ਼ੇ ਡੇਅਰੀ ਕਿਸਾਨਾਂ ਦੇ ਦੁੱਧ ਦੇ ਖ੍ਰੀਦ ਮੁੱਲਾਂ ਵਿੱਚ ਦਸ ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕੀਤਾ ਗਿਆ ਹੈ । ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਜਨਰਲ ਮੈਨੇਜਰ ਡਾ ਸੁਰਜੀਤ ਸਿੰਘ ਭਦੌੜ ਨੇ ਦੱਸਿਆ ਕਿ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਦੁੱਧ ਦੇ ਖ੍ਰੀਦ ਮੁੱਲਾਂ ਵਿੱਚ ਵਾਧਾ ਕਰਦਿਆਂ ਮੱਝਾਂ ਦੇ ਦੁੱਧ ਦਾ ਭਾਅ ਹੁਣ 810 ਰੁਪਏ ਪ੍ਰਤੀ ਕਿਲੋ ਫੈਟ ਤੋਂ ਵਧਾ ਕੇ 820 ਰੁਪਏ ਪ੍ਰਤੀ ਕਿਲੋ ਕੀਤਾ ਗਿਆ ਹੈ ਅਤੇ ਗਾਵਾਂ ਦੇ ਦੁੱਧ ਦਾ ਭਾਅ 770 ਰੁਪਏ ਪ੍ਰਤੀ ਕਿਲੋ ਫੈਟ ਤੋਂ ਵਧਾ ਕੇ 780 ਰੁਪਏ ਪ੍ਰਤੀ ਕਿਲੋ ਕਰ ਦਿੱਤਾ ਗਿਆ ਹੈ । ਇਹ ਵਾਧਾ 11 ਜੂਨ 2024 ਤੋਂ ਲਾਗੂ ਹੋ ਜਾਵੇਗਾ । ਡਾ ਭਦੌੜ ਨੇ ਦੱਸਿਆ ਕਿ ਮਿਲਕਫ਼ੈਡ ਪੰਜਾਬ ਵੱਲੋਂ ਇਹ ਫੈਸਲਾ ਡੇਅਰੀ ਕਿਸਾਨਾਂ ਦੇ ਇਸ ਮੌਸਮ ਦੌਰਾਨ ਵਧਦੇ ਦੁੱਧ ਪੈਦਾਵਾਰ ਦੇ ਖਰਚਿਆਂ ਨੂੰ ਮੱਦੇਨਜ਼ਰ ਲਿਆ ਗਿਆ ਹੈ ਕਿਉਂਕਿ ਇਸ ਗਰਮੀਆਂ ਦੇ ਸੀਜ਼ਨ ਦੌਰਾਨ ਵਧਦੇ ਤਾਪਮਾਨ ਦੇ ਚਲਦਿਆਂ ਪਸ਼ੂਆਂ ਦੇ ਦੁੱਧ ਉਤਪਾਦਨ ਘਟਣ ਕਰਕੇ ਕਿਸਾਨਾਂ ਦੇ ਦੁੱਧ ਪੈਦਾਵਾਰ ਦੇ ਖਰਚੇ ਵਧ ਜਾਂਦੇ ਹਨ। ਉਹਨਾਂ ਦੱਸਿਆ ਕਿ ਵੇਰਕਾ ਮਿਲਕ ਪਲਾਂਟ ਲੁਧਿਆਣਾ ਲੁਧਿਆਣਾ ਸਮੇਤ ਜਿਲ੍ਹਾ ਮੋਗਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਸਥਾਪਿਤ ਸਹਿਕਾਰੀ ਦੁੱਧ ਸਭਾਵਾਂ ਅਤੇ ਪ੍ਰਗਤੀਸ਼ੀਲ ਡੇਅਰੀ ਫਾਰਮਾਂ ਤੋਂ ਦੁੱਧ ਇਕੱਤਰ ਕਰ ਰਿਹਾ ਹੈ। ਉਹਨਾਂ ਦੱਸਿਆ ਕਿ ਕਿਸਾਨਾਂ ਨੂੰ ਦੁੱਧ ਦੇ ਵਾਜਿਬ ਮੁੱਲ ਤੋਂ ਇਲਾਵਾ ਵੇਰਕਾ ਮਿਲਕ ਪਲਾਂਟ ਲੁਧਿਆਣਾ ਕਿਸਾਨਾਂ ਨੂੰ ਕਈ ਤਕਨੀਕੀ ਸਹੂਲਤਾਂ ਵੀ ਉਪਲਭਦ ਕਰਵਾ ਰਿਹਾ ਹੈ, ਜਿਨਾਂ ਵਿੱਚ ਡੇਅਰੀ ਕਿਸਾਨਾਂ ਦੇ ਪਸੂਆਂ ਦੇ ਮੁਫਤ ਇਲਾਜ ਅਤੇ ਸਬਸਿਡੀ ਤੇ ਦੁੱਧ ਚੋਆਈ ਦੀਆਂ ਮਸ਼ੀਨਾਂ ਦੇਣਾ ਵੀ ਸ਼ਾਮਿਲ ਹੈ।

—–