Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਪ੍ਰੋਤਸਾਹਨ ਰਾਸ਼ੀ ਲਈ ਪੋਰਟਲ ਉੱਪਰ ਰਜਿਸਟ੍ਰੇਸ਼ਨ ਕਰਨ-ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
051768
Total views : 168654

ਫਾਜ਼ਿਲਕਾ, 11 ਜੂਨ – ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਸਾਲ 2024-25 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨhttps://agrimachinerypb.com/home/DSR23Department ਉੱਪਰ ਰਜਿਸਟਰ ਹੋਣਗੇ। ਕਿਸਾਨ ਇਹ ਲਿੰਕ ਖੋਲਕੇ ਆਪਣਾ ਆਧਾਰ ਨੰਬਰ ਭਰਨਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਾਸ਼ਤਕਾਰ ਕਿਸਾਨ ਦੀ ਨਿੱਜੀ ਅਤੇ ਬੈਂਕ ਸਬੰਧੀ ਜਾਣਕਾਰੀ ਅਨਾਜ ਖਰੀਦ/ਈ ਮੰਡੀਕਰਨ ਪੋਰਟਲ ਵਿੱਚ ਕੀਤੀ ਰਜਿਸਟ੍ਰੇਸ਼ਨ ਅਨੁਸਾਰ ਹੀ ਰਹੇਗੀ। ਇਸ ਉਪਰੰਤ ਕਿਸਾਨ ਵੱਲੋਂ ਸਿਰਫ ਆਪਣੀ ਜ਼ਮੀਨ ਸਬੰਧੀ ਵੇਰਵਾ ਹੀ ਦਿੱਤਾ ਜਾਣਾ ਹੈ। ਕਿਸਾਨ ਵੱਲੋਂ ਜਮੀਨ ਦਾ ਜ਼ਿਲ੍ਹਾ/ਤਹਿਸੀਲ-ਸਬ ਤਹਿਸੀਲ/ਪਿੰਡ /ਖੇਵਟ ਨੰਬਰ/ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ (ਕਨਾਲ/ਮਰਲਾ/ਬਿਘਾ ਜਾਂ ਬਿਸਵਾ) ਵਿੱਚ ਦੇਣੀ ਹੋਵੇਗੀ। ਉਨ੍ਹਾਂ ਦੱਸਿਆ ਕਿ ਕਾਸ਼ਤਕਾਰ ਕਿਸਾਨ ਆਪਣੀ ਦਿੱਤੀ ਗਈ ਜਾਣਾਕਰੀ ਵਿੱਚ 30 ਜੂਨ 2024 ਤੱਕ ਐਡਿਟ/ਤਬਦੀਲੀ ਕਰ ਸਕਦੇ ਹਨ। ਝੋਨੇ ਦੀ ਸਿੱਧੀ ਬਿਜਾਈ ਦੀ ਪਹਿਲੀ ਤਸਦੀਕ 30 ਜੂਨ ਤੋਂ 15 ਜੁਲਾਈ 2024 ਤੱਕ ਕਿਸਾਨਾਂ ਦੇ ਖੇਤਾ ਵਿੱਚ ਜਾ ਕੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਕਿਸਾਨ ਵੀਰ ਆਪਣੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਨਾਲ ਸੰਪਰਕ ਕਰ ਸਕਦੇ ਹਨ ਜਾਂ ਫਿਰ ਮੋਬਾਇਲ ਨੰਬਰ 98157-25699 ਤੇ ਵੀ ਸੰਪਰਕ ਕਰ ਸਕਦੇ ਹਨ।

ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਜਗਸੀਰ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਕੱਦੂ ਕਰਕੇ ਲਗਾਏ ਝੋਨੇ ਦੇ ਮੁਕਾਬਲੇ ਪਾਣੀ, ਬਿਜਲੀ ਅਤੇ ਮਜ਼ਦੂਰੀ ਦੀ ਬੱਚਤ ਹੁੰਦੀ ਹੈ। ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਭੂਮੀਗਤ ਪਾਣੀ ਦਾ ਰੀਚਾਰਜ਼ ਜ਼ਿਆਦਾ ਹੁੰਦਾ ਹੈ, ਫਸਲ ਨੂੰ ਬਿਮਾਰੀ ਘੱਟ ਲਗਦੀ ਹੈ ਅਤੇ ਪਰਾਲੀ ਦੀ ਸੰਭਾਲ ਕਰਨੀ ਸੌਖੀ ਹੋ ਜਾਂਦੀ ਹੈ। ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤ ਵਿੱਚ ਕੱਦੂ ਕਰਕੇ ਲਗਾਏ ਝੋਨੇ ਦੇ ਮੁਕਾਬਲੇ ਅਗਲੀ ਫਸਲ ਕਣਕ ਦਾ ਝਾੜ ਵੀ ਵਧਦਾ ਹੈ। ਸਿੱਧੀ ਬਿਜਾਈ ਦੀ ਤਰ ਵੱਤਰ ਵਿਧੀ ਵਿਚ ਸੁੱਕੇ ਖੇਤ ਵਿੱਚ ਸਿੱਧੀ ਬਿਜਾਈ ਨਾਲੋਂ ਮੁੱਖ ਫਰਕ ਇਹ ਹੈ ਕਿ ਤਰ ਵੱਤਰ ਵਾਲੇ ਖੇਤ ਵਿੱਚ ਬਿਜਾਈ ਕਰਕੇ ਪਹਿਲਾ ਪਾਣੀ ਤਕਰੀਬਨ 3 ਹਫਤੇ ਬਾਅਦ ਲਗਾਇਆ ਜਾਂਦਾ ਹੈ ਜਿਸ ਦੇ ਕਈ ਫਾਇਦੇ ਹਨ, ਜਿਵੇਂ ਕਿ ਪਾਣੀ ਦੀ 15-20 ਪ੍ਰਤੀਸ਼ਤ ਬੱਚਤ, ਨਦੀਨਾਂ ਦੀ ਸਮੱਸਿਆ ਘੱਟ ਹੋਣਾ, ਜੜ੍ਹਾਂ ਜ਼ਿਆਦਾ