Flash News
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ

ਟੋਲ ਪਲਾਜਾ ਲਾਡੋਵਾਲ ਨੂੰ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਦੇ ਨਾਲ ਕਰਵਾਇਆ ਗਿਆ ਅਣਮਿੱਥੇ ਸਮੇਂ ਲਈ ਟੋਲ ਫਰੀ –

ਖ਼ਬਰ ਸ਼ੇਅਰ ਕਰੋ
046259
Total views : 154271

ਲੁਧਿਆਣਾ, 16 ਜੂਨ – ਲੁਧਿਆਣਾ ਦੇ ਲਾਡੋਵਾਲ ਸਥਿਤ ਉੱਤਰ ਭਾਰਤ ਦੇ ਸਭ ਤੋਂ ਮਹਿੰਗੇ ਟੋਲ ਪਲਾਜਾ ਲਾਡੋਵਾਲ ਨੂੰ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਦੇ ਨਾਲ ਟੋਲ ਨੂੰ ਅਣਮਿੱਥੇ ਸਮੇਂ ਲਈ ਫਰੀ ਕਰਵਾ ਦਿੱਤਾ ਗਿਆ ਹੈ। ਇਸ ਮੌਕੇ ਪੁਲਿਸ ਵਲੋਂ ਵੀ ਸੁਰੱਖਿਆ ਦੇ ਪੁਖਤਾ ਪ੍ਰੰਬੰਧ ਕੀਤੇ ਗਏ ਸਨ।ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਨੇ ਦੱਸਿਆ ਕਿ ਇਹ ਟੋਲ ਪਲਾਜਾ ਉਤਰ ਭਾਰਤ ਦਾ ਸਭ ਤੋਂ ਮਹਿੰਗਾ ਟੋਲ ਪਲਾਜਾ ਹੈ। ਉਨ੍ਹਾਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਟੋਲ ਟੈਕਸ ਦੇ ਰੇਟਾਂ ‘ਚ ਸਾਲ ‘ਚ ਕਈ ਵਾਰ ਵਾਧਾ ਕੀਤਾ ਗਿਆ ਹੈ ਅਤੇ ਪਿੱਛਲੇ ਦਿਨੇ ਹੀ ਫ਼ਿਰ ਤੋਂ ਟੋਲ ਟੈਕਸ ਦੇ ਰੇਟ ਵਧੇ ਹਨ। ਜਿਸ ਨਾਲ ਆਮ ਲੋਕਾਂ ਦੀ ਲੁੱਟ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਵਧੇ ਰੇਟਾਂ ਨੂੰ ਘਟਾਉਣ ਦੀ ਅਪੀਲ ਕੀਤੀ ਗਈ ਸੀ। ਜਿਸ ਤੇ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਗਿਆ ਹੈ। ਜਿਸ ਦੇ ਵਿਰੋਧ ਵਿਚ ਅੱਜ ਉਨ੍ਹਾਂ ਵਲੋਂ ਇਸ ਟੋਲ ਨੂੰ ਅਣਮਿਥੇ ਸਮੇਂ ਲਈ ਟੋਲ ਫਰੀ ਕਰਵਾ ਦਿੱਤਾ ਗਿਆ ਹੈ।