Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਡਿਪਟੀ ਕਮਿਸ਼ਨਰ ਨੇ ਸਵੈ ਰੱਖਿਆ ਲਈ ਸਕੂਲਾਂ ਵਿਚ ਲੜਕੀਆਂ ਦੀਆਂ ਕਲਾਸਾਂ ਸ਼ੁਰੂ ਕਰਵਾਈਆਂ

ਖ਼ਬਰ ਸ਼ੇਅਰ ਕਰੋ
043981
Total views : 148969

ਲੜਕੀਆਂ ਨੂੰ ਡਰਾਈਵਿੰਗ ਸਿਖਾਉਣ ਦਾ ਵੀ ਕੀਤੀ ਜਾਵੇਗਾ ਉਪਰਾਲਾ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 5 ਜਨਵਰੀ (ਡਾ. ਮਨਜੀਤ ਸਿੰਘ )-ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਨੇ ਸਮੇਂ ਦੀਆਂ ਚੁਣੌਤੀਆਂ ਨੂੰ ਟੱਕਰ ਦੇਣ ਲਈ ਲੜਕੀਆਂ ਨੂੰ ਸਿੱਖਿਆ ਦੇ ਖੇਤਰ ਵਿਚ ਹਰ ਮੌਕੇ ਦਾ ਲਾਹਾ ਲੈਣ ਦਾ ਸੱਦਾ ਦਿੰਦੇ ਕਿਹਾ ਕਿ ਮੌਜੂਦਾ ਯੁੱਗ ਵਿਚ ਕਿਸੇ ਵੀ ਖੇਤਰ ਵਿਚ ਲੜਕੀਆਂ ਲੜਕਿਆਂ ਨਾਲੋਂ ਪਿੱਛੇ ਨਹੀਂ ਰਹੀਆਂ, ਚਾਹੇ ਇਹ ਸਿੱਖਿਆ ਦਾ ਖੇਤਰ ਹੈ, ਖੇਡਾਂ ਦਾ, ਨੌਕਰੀ ਲੈਣ ਦੇ ਮੌਕਿਆਂ ਦਾ ਜਾਂ ਉਦਮੀ ਬਣ ਕੇ ਰੋਜ਼ਗਾਰ ਦਾਤਾ ਬਣਨ ਦਾ ਹਰ ਥਾਂ, ਜਿੱਥੇ ਵੀ ਔਰਤ ਨੂੰ ਮੌਕਾ ਦਿੱਤਾ ਗਿਆ ਹੈ, ਉਸਨੇ ਆਪਣੀ ਸਮਰੱਥਾ, ਤਾਕਤ ਤੇ ਨਿਪੁੰਨਤਾ ਦਾ ਲੋਹਾ ਮਨਵਾਇਆ ਹੈ। ਸਵੈ ਰੱਖਿਆ ਲਈ ਲੜਕੀਆਂ ਨੂੰ ਮਾਰਸ਼ਲ ਆਰਟ ਦੀ ਸਿੱਖਿਆ ਦੇਣ ਦੀ ਸ਼ੁਰੂਆਤ ਕਰਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਫਲਤਾ ਲਈ ਜ਼ਰੂਰੀ ਹੈ ਕਿ ਸਾਡੀ ਬੱਚੀਆਂ ਚੰਗੇ ਭਵਿੱਖ ਲਈ ਸਰਕਾਰ, ਸਮਾਜ ਜਾਂ ਪਰਿਵਾਰ ਵੱਲੋਂ ਦਿੱਤੇ ਕਿਸੇ ਵੀ ਮੌਕੇ ਨੂੰ ਖੁੰਝਣ ਨਾ, ਸਗੋਂ ਇਕ ਨਿਸ਼ਾਨਾ ਸਾਧ ਕੇ ਭਵਿੱਖ ਵਿਚ ਅੱਗੇ ਵਧਣ। ਉਨਾਂ ਕਿਹਾ ਕਿ ਜੇਕਰ ਤੁਸੀਂ ਆਪਣੇ ਮਿੱਥੇ ਨਿਸ਼ਾਨੇ ਦੀ ਪ੍ਰਾਪਤੀ ਉਤੇ ਕੇਂਦਰਿਤ ਰਹਿੰਦੇ ਹੋਏ ਤਾਂ ਦੁਨੀਆਂ ਦੀ ਕੋਈ ਤਾਕਤ ਤਹਾਡੀ ਸਫਲਤਾ ਵਿਚ ਰੋੜਾ ਨਹੀਂ ਬਣ ਸਕਦੀ। ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਤਹਿਤ ਸਵੈ ਰੱਖਿਆ ਦੀਆਂ ਸ਼ੁਰੂ ਕੀਤੀਆਂ ਕਲਾਸਾਂ ਲਈ ਸਥਾਨਕ ਮਾਲ ਰੋਡ ਸਕੂਲ ਵਿਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਸ੍ਰੀ ਥੋਰੀ ਨੇ ਐਲਾਨ ਕੀਤਾ ਕਿ ਭਵਿੱਖ ਵਿਚ ਛੇਤੀ ਹੀ ਬੱਚੀਆਂ ਨੂੰ ਡਰਾਈਵਿੰਗ ਸਿੱਖਿਆ ਦੇਣ ਦੀ ਸ਼ੁਰੂਆਤ ਵੀ ਕੀਤੀ ਜਾਵੇਗੀ।
ਸ੍ਰੀ ਥੋਰੀ ਨੇ ਦੱਸਿਆ ਕਿ ਸਕੂਲ ਆਫ ਐਮੀਨੈਸ ਮਾਲ ਰੋਡ, ਸਰਕਾਰੀ ਕੰਨਿਆ ਸਕੂਲ ਮਹਾਂ ਸਿੰਘ ਗੇਟ ਅਤੇ ਸਰਕਾਰੀ ਕੰਨਿਆ ਸਕੂਲ ਮਾਹਣਾ ਸਿੰਘ ਰੋਡ ਵਿਖੇ ਬੱਚੀਆਂ ਨੂੰ ਸਵੈ ਰੱਖਿਆ ਲਈ ਸਿਖਲਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪਹਿਲੇ ਬੈਚ ਵਿਚ 350 ਬੱਚੀਆਂ ਇਹ ਸਿੱਖਿਆ ਲੈਣਗੀਆਂ। ਉਨਾਂ ਦੱਸਿਆ ਕਿ ਇਸ ਕੰਮ ਲਈ 7 ਕੋਚ 50-50 ਬੱਚੀਆਂ ਦੇ ਬੈਚ ਨੂੰ ਰੋਜ਼ਾਨਾ ਇਕ ਘੰਟਾ ਇਕ ਮਹੀਨਾ ਇਹ ਸਿਖਲਾਈ ਦੇਣਗੇ। ਉਨਾਂ ਇਸ ਕੰਮ ਲਈ ਬਾਲ ਵਿਕਾਸ ਤੇ ਇਸਤਰੀ ਭਲਾਈ ਵਿਭਾਗ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਅਤੇ ਮਿਹਨਤ ਦੀ ਸਰਾਹਨਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ੍ਰੀ ਵਿਵੇਕ ਮੋਦੀ, ਪਿ੍ਰੰਸੀਪਲ ਮਨਦੀਪ ਕੌਰ, ਜਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਕੁਲਦੀਪ ਕੌਰ, ਬਾਲ ਵਿਕਾਸ ਪ੍ਰੋਜੈਕਟ ਅਧਿਕਾਰੀ ਸ੍ਰੀ ਗਗਨਦੀਪ ਸਿੰਘ, ਸ੍ਰੀਮਤੀ ਮੀਨਾ ਦੇਵੀ, ਗਾਇਡੈਂਸ ਕੌਂਸ਼ਲਰ ਸ. ਜਸਬੀਰ ਸਿੰਘ ਅਤੇ ਜਿਲ੍ਹੇ ਦੇ ਸਾਰੇ ਸੀ ਡੀ ਪੀ ਓ ਅਤੇ ਹੋਰ ਅਧਿਕਾਰੀ ਹਾਜ਼ਰ ਸਨ।