Total views : 131859
ਜੰਡਿਆਲਾ ਗੁਰੂ, 18 ਜੂਨ- (ਸਿਕੰਦਰ ਮਾਨ)- ਡੀ ਐਸ.ਪੀ ਜੰਡਿਆਲਾ ਗੁਰੂ ਰਾਵਿੰਦਰ ਸਿੰਘ ਨੇ ਕਿਹਾ ਕਿ ਐਸ.ਐਸ.ਪੀ.ਅੰਮ੍ਰਿਤਸਰ (ਦਿਹਾਤੀ) ਸ. ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਨਸ਼ਾ ਤਸਕਰਾਂ ਦਾ ਕੋਈ ਲਿਹਾਜ ਨਹੀ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਪੁਲਿਸ ਜਨਤਾ ਦੀ ਜਾਨ ਮਾਲ ਦੀ ਰਾਖੀ ਲਈ ਪੂਰੀ ਤਰਾਂ ਵਚਨਬੱਧ ਹੈ।
ਡੀ ਐਸ.ਪੀ ਰਾਵਿੰਦਰ ਸਿੰਘ ਨੇ ਕਿਹਾ ਕਿ ਕਾਰੋਬਾਰ ਅਪ੍ਰੇਸ਼ਨ ਤਹਿਤ ਤਲਾਸ਼ੀ ਅਭਿਆਨ ਜਾਰੀ ਹੈ। ਉਨਾਂ ਕਿਹਾ ਕਿ ਅਮਨ ਕਾਨੂੰਨ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਿਆ ਜਾਵੇਗਾ ਅਤੇ ਗੁੰਡਾ ਅਨਸਰਾਂ ਦਾ ਕੋਈ ਲਿਹਾਜ ਨਹੀ ਕੀਤਾ ਜਾਵੇਗਾ। ਉਨਾਂ ਕਿਹਾ ਕਿ ਗਲਤ ਅਨਸਰਾਂ ਖਿਲਾਫ ਵਿਸ਼ੇਸ਼ ਅਭਿਆਨ ਜਾਰੀ ਹੈ ਅਤੇ ਨਸ਼ਾ ਤਸਕਰਾ ਨਾਲ ਸਖਤੀ ਨਾਲ ਪੇਸ਼ ਆਇਆ ਜਾਵੇਗਾ।