Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ 10 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ- ਵਧੀਕ ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
043976
Total views : 148951

ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਬੂਟੇ ਲਗਾਉਣ ਲਈ ਢੁਕਵੀਆਂ ਥਾਵਾਂ ਦੀ ਸ਼ਨਾਖਤ ਕਰਨ ਦੇ ਦਿੱਤੇ ਆਦੇਸ਼
ਅੰਮ੍ਰਿਤਸਰ, 20 ਜੂਨ – (ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਆਉਣ ਵਾਲੇ ਮਾਨਸੂਨ ਸ਼ੀਜਨ ਨੂੰ ਧਿਆਨ ਵਿੱਚ ਰੱਖਦਿਆ ਹੋਇਆ ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਥਾਵਾਂ ਵਿੱਚ ਪਲਾਂਟੇਸ਼ਨ ਕਰਵਾਉਣ ਲਈ 10 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਨ੍ਹਾਂ ਬੂਟਿਆਂ ਨਾਲ ਵਾਤਾਵਰਨ ਸਾਫ਼-ਸੁਥਰਾ ਰਹੇਗਾ ਤੇ ਭਵਿੱਖ ਵਿੱਚ ਗਰਮੀ ਤੋਂ ਰਾਹਤ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਲਾਹੇਵੰਦ ਹੋਣਗੇ।
ਇਸ ਸਬੰਧੀ ਸਮੂਹ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਸ੍ਰੀਮਤੀ ਪਰਮਜੀਤ ਕੌਰ ਨੇ ਕਿਹਾ ਕਿ ਮਹਾਤਮਾਂ ਗਾਂਧੀ ਨਰੇਗਾ ਸਕੀਮ ਅਧੀਨ ਜਿਲ੍ਹੇ ਵਿੱਚ ਪਲਾਂਟੇਸ਼ਨ ਕਰਵਾਉਣ ਲਈ ਉਨ੍ਹਾਂ ਦੇ ਵਿਭਾਗ ਨਾਲ ਸਬੰਧਤ ਹਰੇਕ ਖਾਲੀ ਥਾਂ ਭਾਵ ਸਰਕਾਰੀ ਬਿਲਡਿੰਗਾਂ, ਹਸਤਪਤਾਲ, ਸਕੂਲ, ਪੰਚਾਇਤੀ ਜ਼ਮੀਨ ਰੋਡ ਸਾਈਡ ਜਿਸ ਉਪਰ ਪਲਾਟੇਸ਼ਨ ਕਰਵਾਈ ਜਾ ਸਕੇ ਦੀ ਸ਼ਨਾਖਤ ਕਰਨ ਦੇ ਆਦੇਸ਼ ਦਿੱਤੇ ਗਏ ਤਾਂ ਜੋ ਉਨਾਂ ਨੂੰ ਜ਼ਰੂਰਤ ਅਨੁਸਾਰ ਪੌਦੇ ਮੁਹੱਈਆ ਕਰਵਾਏ ਜਾ ਸਕਣ। ਉਨਾਂ ਦੱਸਿਆ ਕਿ ਕੇਵਲ ਪੌਦੇ ਲਗਾਉਣ ਤੱਕ ਹੀ ਕੰਮ ਸੀਮਤ ਨਹੀਂ ਰਹਿਣਾ ਚਾਹੀਦਾ ਬਲਕਿ ਇਨਾਂ ਦੀ ਦੇਖਭਾਲ ਕਰਨਾ ਵੀ ਸਾਡਾ ਫਰਜ਼ ਹੈ। ਉਨਾਂ ਕਿਹਾ ਕਿ ਸਾਡਾ ਸਭ ਦਾ ਮੁੱਢਲਾ ਫਰਜ਼ ਬਣਦਾ ਹੈ ਕਿ ਅਸੀਂ ਵਾਤਾਵਰਨ ਨੂੰ ਬਚਾਉਣ ਲਈ ਅੱਗੇ ਆਈਏ ਤਾਂ ਜੋ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਵੱਛ ਵਾਤਾਵਰਨ ਮੁਹੱਈਆ ਕਰਵਾਇਆ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਪਿੰਡਾਂ ਦੇ ਜਿੰਮੀਦਾਰਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀਆਂ ਜ਼ਮੀਨਾਂ ਨਾਲ ਲੱਗਦੀਆਂ ਸੜਕਾ ਦੇ ਬਰਮਾਂ ਉੱਪਰ ਲਗਾਏ ਗਏ ਬੂਟਿਆਂ ਨੂੰ ਬਚਾਉਣ ਲਈ ਪੂਰਨ ਸਹਿਯੋਗ ਦੇਣ।ਇਸ ਨਾਲ ਮਗਨਰੇਗਾ ਸਕੀਮ ਅਧੀਨ ਜਾਬ ਕਾਰਡ ਹੋਲਡਰਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦਿੱਤਾ ਜਾ ਸਕੇਗਾ। ਇਸ ਮੀਟਿੰਗ ਵਿੱਚ ਐਸ.ਡੀ.ਐਮ. ਅਜਨਾਲਾ ਸ: ਅਰਵਿੰਦਰ ਪਾਲ ਸਿੰਘ,ਜਿਲ੍ਹਾ ਜੰਗਲਾਤ ਅਫ਼ਸਰ ਸ: ਅਮਨੀਤ ਸਿੰਘ, ਐਕਸੀਐਨ ਪੀ.ਡਬਲਯੂ.ਡੀ. ਸ: ਇੰਦਰਜੀਤ ਸਿੰਘ, ਪ੍ਰਿੰਸੀਪਲ ਆਈ.ਟੀ.ਆਈ. ਕੈਪਟਨ ਸੰਜੀਵ ਸ਼ਰਮਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।