Flash News
ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ਤੇ ਮੁਕੰਮਲ ਪਾਬੰਦੀ-
ਅੰਮ੍ਰਿਤਸਰ ਪੁਲਿਸ ਵਲੋਂ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ-
ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸੰਬੰਧੀ ‘ਸਿੱਖ ਸੁਸਾਇਟੀ ਆਫ ਮਨੀਟੋਬਾ’ ਵੱਲੋਂ ਸਜਾਏ ਗਏ ਨਗਰ ਕੀਰਤਨ ਦੀਆਂ ਤਸਵੀਰਾਂ-
ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ-
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-

ਗੁਰੂਦੁਆਰਾ ਝੰਗੀ ਸਾਹਿਬ ਵਿਖੇ ਮਨਾਇਆ ਸਲਾਨਾ ਜੋੜ ਮੇਲਾ-

ਖ਼ਬਰ ਸ਼ੇਅਰ ਕਰੋ
052028
Total views : 169013

ਜੰਡਿਆਲਾ ਗੁਰੂ, 23 ਜੂਨ- (ਸਿਕੰਦਰ ਮਾਨ)-ਗੁਰੂਦੁਆਰਾ ਝੰਗੀ ਸਾਹਿਬ (ਨੇੜੇ ਜੰਡਿਆਲਾ ਗੁਰੂ) ਵਿਖੇ ਸਲਾਨਾ ਜੋੜ ਮੇਲਾ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਦੀ ਰਹਿਨੁਮਾਈ ਹੇਂਠ ਸਮੂੰਹ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ 10 ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਸਤਨਾਮ ਸਿੰਘ ਦੇ ਕੀਰਤਨੀ ਜੱਥੇ ਵੱਲੋਂ ਆਈਆਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ।
ਇਸ ਮੌਕੇ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਬਾਬਾ ਪ੍ਰਮਾਨੰਦ ਨੇ ਆਈਆਂ ਸੰਗਤਾਂ ਨੂੰ ਕਥਾ ਵਿਚਾਰਾਂ ਦੁਆਰਾ ਨਿਹਾਲ ਕੀਤਾ ਅਤੇ ਗੁਰੂ ਘਰ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਅਜੈਪਾਲ ਸਿੰਘ ਮੀਰਾਂਕੋਟ ਭਾਜਪਾ ਆਗੂ ਤੇ ਸਾਬਕਾ ਵਿਧਾਇਕ, ਡਾਕਟਰ ਕੰਵਰ ਕੁਲਦੀਪ ਸਿੰਘ ਮੱਲੀਆਂ, ਰਾਜ ਕੁਮਾਰ ਮਲਹੋਤਰਾ ਸਾਬਕਾ ਪ੍ਰਧਾਨ, ਰਾਕੇਸ਼ ਕੁਮਾਰ ਰਿੰਪੀ ਸਾਬਕਾ ਕੌਂਸਲਰ, ਜਸਜੀਤ ਸਿੰਘ ਢਿਲੋਂ ਮੈਨੇਜਰ, ਰਤਨ ਸਿੰਘ ਸੇਵਾਮੁਕਤ ਡੀ.ਐਸ.ਪੀ., ਗੋਪਾਲ ਸਿੰਘ ਜਾਣੀਆ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਦਲਜਿੰਦਰਜੀਤ ਸਿੰਘ ਵਿਰਕ, ਰੁਪਿੰਦਰ ਸਿੰਘ ਰੂਬੀ ਨਿੱਝਰ, ਐਡਵੋਕੇਟ ਸਰਬਜੀਤ ਸਿੰਘ ਜੋਸਨ, ਟੇਕ ਸਿੰਘ, ਅਵਤਾਰ ਸਿੰਘ ਟੱਕਰ ਪ੍ਰਧਾਨ ਖਾਲਸਾ ਆਟੋ ਯੂਨੀਅਨ, ਮਨਮੋਹਨ ਸਿੰਘ ਲਾਹੌਰੀਆ, ਬੱਲ ਸਿੰਘ ਜਾਣੀਆਂ, ਡਾ: ਮਨਜੀਤ ਸਿੰਘ ਰਟੌਲ, ਕੰਵਲਜੀਤ ਸਿੰਘ ਧਾਰੜ, ਅਮਰੀਕ ਸਿੰਘ, ਭਾਈ ਪ੍ਕਾਸ਼ ਸਿੰਘ, ਕੇਵਲ ਸਿੰਘ ਜਾਣੀਆ, ਜਗਤਾਰ ਸਿੰਘ ਜਾਣੀਆ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਿਆ।
———–

ਗੁਰੂਦੁਆਰਾ ਝੰਗੀ ਸਾਹਿਬ ਵਿਖੇ ਸਲਾਨਾ ਜੋੜ ਮੇਲੋ ਮੌਕੇ ਕਰਵਾਏ ਗਏ ਸਮਾਗਮ ਦੀਆਂ ਤਸਵੀਰਾਂ।