Total views : 131857
ਵੱਖ-ਵੱਖ ਵਿਭਾਗਾਂ ਵੱਲੋਂ ਉਪਲੱਬਧ ਸਵੈ-ਰੋਜ਼ਗਾਰ ਸਕੀਮਾਂ, ਟ੍ਰੇਨਿੰਗ ਅਤੇ ਰੋਜ਼ਗਾਰ ਸਬੰਧੀ ਦਿੱਤੀ ਜਾਵੇਗੀ ਜਾਣਕਾਰੀ
ਤਰਨ ਤਾਰਨ, 25 ਜੂਨ -( ਡਾ. ਦਵਿੰਦਰ ਸਿੰਘ)- ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 27 ਜੂਨ, 2024 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ ਸਵੈ-ਰੋਜ਼ਗਾਰ ਤੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਤਰਨ ਤਾਰਨ, ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਤਰਨ ਤਾਰਨ, ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਤਰਨ ਤਾਰਨ, ਡਿਪਟੀ ਡਾਇਰੈਕਟਰ ਮੱਛੀ ਪਾਲਣ ਤਰਨ ਤਾਰਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਤਰਨ ਤਾਰਨ, ਜਿਲ੍ਹਾ ਮੈਨੇਜਰ ਐਸ. ਸੀ. ਐਫ. ਸੀ ਤਰਨ ਤਾਰਨ, ਲੀਡ ਜਿਲ੍ਹਾ ਮੈਨੇਜਰ ਤਰਨ ਤਾਰਨ ਦੇ ਸਹਿਯੋਗ ਨਾਲ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ।
ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਉਪਲੱਬਧ ਸਵੈ-ਰੋਜ਼ਗਾਰ ਸਕੀਮਾਂ, ਟ੍ਰੇਨਿੰਗ ਅਤੇ ਰੋਜ਼ਗਾਰ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਨਾਲ ਹੀ ਚਾਹਵਾਨ ਪ੍ਰਾਰਥੀਆਂ ਨੂੰ ਸਕੀਮਾਂ ਦਾ ਲਾਭ ਦੇਣ ਲਈ ਵੱਖ-ਵੱਖ ਵਿਭਾਗੀ ਸਕੀਮਾਂ ਅਧੀਨ ਮੌਕੇ ‘ਤੇ ਹੀ ਫਾਰਮ ਵੀ ਭਰਵਾਏ ਜਾਣਗੇ । ਇਸ ਤੋਂ ਇਲਾਵਾ ਬੇਰੋਜ਼ਗਾਰ ਉਮੀਦਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਇਸ ਕੈਂਪ ਵਿੱਚ ਪੁਖਰਾਜ ਹੈਲਥ ਕੇਅਰ ਕੰਪਨੀ ਭਾਗ ਲੈ ਰਹੀ ਹੈ।ਪਲੇਸਮੈਂਟ ਲਈ ਪੁਖਰਾਜ ਹੈਲਥ ਕੇਅਰ ਕੰਪਨੀ ਨੂੰ ਵੇਲਨੈਸ ਅਡਵਾਇਜ਼ਰ ਤੇ ਅਸੀਸਟੈਂਟ ਮੇਨੈਜਰ ਦੀਆਂ ਅਸਾਮੀਆਂ ਲਈ, ਯੋਗਤਾ ਬਾਰਵੀਂ ਅਤੇ ਗਰੈਜੂਏਸ਼ਨ ਪਾਸ (ਤਨਖਾਹ 25000 ਰੁਪਏ ਤੱਕ) ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 18 ਤੋਂ 30 ਸਾਲ ਹੈ। ਉਨ੍ਹਾਂ ਕਿਹਾ ਕਿ ਸਵੈ-ਰੋਜ਼ਗਾਰ ਤੇ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਚਾਹਵਾਨ ਉਮੀਦਵਾਰ ਮਿਤੀ 27 ਜੂਨ, 2024 ਨੂੰ ਸਵੇਰੇ 10 ਵਜੇ ਤੋਂ ਦੁਪਿਹਰ 2 ਵਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਡੀ. ਸੀ. ਦਫ਼ਤਰ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੱਦੀ) ਤਰਨ ਤਾਰਨ, ਵਿਖੇ ਆਪਣੇ ਪੜਾਈ ਦੇ ਸਰਟੀਫਿਕੇਟ, ਅਧਾਰ ਕਾਰਡ, ਹੋਰ ਦਸਤਾਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਸਵੈ-ਰੋਜ਼ਗਾਰ /ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਸ੍ਰੀ ਵਿਕਰਮ ਜੀਤ, ਜਿਲ੍ਹਾ ਰੋਜ਼ਗਾਰ ਉਤਪਤੀ ਹੁਨਰ, ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਵੱਲੋ ਬੇਰੋਜਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਸਵੈ-ਰੋਜ਼ਗਾਰ/ ਪਲੇਸਮੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ।ਉਹਨਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈੱਲਪਲਾਈਨ ਨੰਬਰ 77173-97013 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ।
—————–