ਬਾਬਾ ਸੰਤੋਖ ਮੁਨੀ ਜੀ ਦੀ 49ਵੀਂ ਸਲਾਨਾ ਬਰਸੀ ਮੌਕੇ ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਜੰਡਿਆਲਾ ਗੁੁੁਰੂ ਵਿਖੇ ਸਮਾਗਮ –

ਖ਼ਬਰ ਸ਼ੇਅਰ ਕਰੋ
035610
Total views : 131857

13 ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਪਾਏ ਭੋਗ –

ਜੰਡਿਆਲਾ ਗੁਰੂ, 26 ਜੂਨ- (ਸਿਕੰਦਰ ਮਾਨ)-ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਜੀ ਜੰਡਿਆਲਾ ਗੁਰੂ ਵਿਖੇ ਬਾਬਾ ਸੰਤੋਖ ਮੁਨੀ ਜੀ ਦੀ 49ਵੀਂ ਬਰਸੀ ਮੌਕੇ ਸਲਾਨਾ ਜੋੜ ਮੇਲਾ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਜੀ ਦੀ ਰਹਿਨੁਮਾਈ ਹੇਂਠ ਸਮੂੰਹ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ 13 ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਸਤਨਾਮ ਸਿੰਘ ਦੇ ਕੀਰਤਨੀ ਜੱਥੇ ਵੱਲੋਂ13 ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਆਈਆਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਬਾਬਾ ਪ੍ਰਮਾਨੰਦ ਜੀ ਨੇ ਆਈਆਂ ਸੰਗਤਾਂ ਨੂੰ ਕਥਾ ਵਿਚਾਰਾਂ ਦੁਆਰਾ ਨਿਹਾਲ ਕੀਤਾ ਅਤੇ ਗੁਰੂ ਘਰ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਅਜੈਪਾਲ ਸਿੰਘ ਮੀਰਾਂਕੋਟ ਭਾਜਪਾ ਆਗੂ ਤੇ ਸਾਬਕਾ ਵਿਧਾਇਕ, ਡਾਕਟਰ ਕੰਵਰ ਕੁਲਦੀਪ ਸਿੰਘ ਮੱਲੀਆਂ, ਪ੍ਰਦੁੱਮਣ ਸਿੰਘ ਕੈਨੇਡਾ, ਮੰਨਤ ਭੈਣਜੀ, ਜਸਜੀਤ ਸਿੰਘ ਢਿਲੋਂ ਮੈਨੇਜਰ, ਐਡਵੋਕੇਟ ਸਰਬਜੀਤ ਸਿੰਘ ਜੋਸਨ, ਰੁਪਿੰਦਰ ਸਿੰਘ ਰੂਬੀ ਨਿੱਝਰ, ਹਰਭਜਨ ਸਿੰਘ ਆੜਤੀ, ਅਵਤਾਰ ਸਿੰਘ ਟੱਕਰ, ਮਨਮੋਹਨ ਸਿੰਘ ਲਾਹੌਰੀਆ, ਬੱਲ ਸਿੰਘ ਜਾਣੀਆਂ, ਸ਼ਰਨਜੀਤ ਸਿੰਘ ਜਾਣੀਆ, ਡਾ: ਮਨਜੀਤ ਸਿੰਘ ਰਟੌਲ, ਕੰਵਲਜੀਤ ਸਿੰਘ ਧਾਰੜ, ਅਮਰੀਕ ਸਿੰਘ, ਭਾਈ ਪ੍ਕਾਸ਼ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਿਆ।
———–

ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਜੀ ਵਿਖੇ ਬਾਬਾ ਸੰਤੋਖ ਮੁਨੀ ਦੀ ਬਰਸੀ ਮੌਕੇ ਸਲਾਨਾ ਜੋੜ ਮੇਲੇ ਤੇ ਕਰਵਾਏ ਗਏ ਸਮਾਗਮ ਦੀਆ ਤਸਵੀਰਾਂ।