Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਵਿਸ਼ਵ ਡਾਕਟਰ ਦਿਵਸ ਮੌਕੇ ਕਰਵਾਇਆ ਗਿਆ ਜਿਲ੍ਹਾ ਪੱਧਰੀ ਸਮਾਗਮ

ਖ਼ਬਰ ਸ਼ੇਅਰ ਕਰੋ
051760
Total views : 168646

ਅੰਮ੍ਰਿਤਸਰ, 1 ਜੁਲਾਈ -(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਵਿਖੇ ਵਿਸ਼ਵ ਡਾਕਟਰ ਦਿਵਸ ਮੌਕੇ ਇਕ ਜਿਲਾ ਪੱਧਰੀ ਸਮਾਗਮ ਕਰਵਾਇਆ ਗਿਆ।ਇਸ ਅਵਸਰ ਤੇ ਸਿਵਲ ਸਰਜਨ ਡਾ ਸੁਮੀਤ ਸਿੰਘ ਦੀ ਅਗਵਾਹੀ ਹੇਠਾਂ ਸਿਹਤ ਵਿਭਾਗ ਦੇ ਸਮੂਹ ਜਿਲਾ ਅਧਿਕਾਰੀ, ਸੀਨੀਅਰ ਮੈਡੀਕਲ ਅਫਸਰ, ਮੈਡੀਕਲ ਅਫਸਰ ਅਤੇ ਵਿਸ਼ੇਸ਼ ਤੌਰ ਤੇ ਇੰਪਲਾਈਜ ਵੈਲਫੇਅਰ ਦੇ ਚੇਅਰਮੈਨ ਸ੍ਰੀ ਰਾਕੇਸ਼ ਸ਼ਰਮਾ ਅਤੇ ਪੂਰੀ ਟੀਮ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਤੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਸਿਹਤ ਵਿਭਾਗ ਵਿਚ ਕੰਮ ਕਰ ਰਹੇ ਸਮੂਹ ਡਾਕਟਰਾਂ ਦੀ ਸ਼ਲਾਘਾ ਕੀਤੀ ਅਤੇ ਵਿਸ਼ਵ ਡਾਕਟਰ ਦਿਵਸ ਮੌਕੇ ਸਮੂਹ ਡਾਕਟਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਰਕਾਰੀ ਡਾਕਟਰਾਂ ਨੇ ਸਿਹਤ ਸਹੂਲਤਾਂ ਦਾ ਮਿਆਰ ਉਚਾ ਚੁਕਿਆ ਹੈ ਅਤੇ ਜਿਲਾ ਪ੍ਰਸ਼ਾਸਣ ਉਹਨਾਂ ਦੀ ਮਦਦ ਲਈ ਹਮੇਸ਼ਾਂ ਤਿਆਰ ਹੈ।ਇਸ ਮੌਕੇ ਤੇ ਸਿਵਲ ਸਰਜਨ ਡਾ ਸੁਮੀਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਹਮੇਸ਼ਾਂ ਲਈ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਤੱਤਪਰ ਹੈ ਅਤੇ ਜਿਲਾ੍ਹ ਅੰਮ੍ਰਿਤਸਰ ਦੇ ਸਮੁਚੇ ਡਾਲਟਰ ਸਾਹਿਬਾਨ ਬਹੁਤ ਹੀ ਵਧੀਆ ਸੇਵਾਵਾਂ ਪ੍ਰਦਾਨ ਕਰ ਰਹੇ ਹਨ।ਇਸ ਅਵਸਰ ਤੇ ਵਧੀਆ ਕਾਰਗੁਜਾਰੀ ਕਰਨ ਵਾਲੇ ਡਾਕਟਰਾਂ ਨੂੰ ਸਨਮਾਨਿਤ ਕੀਤਾ ਗਿਆ, ਜਿਨਾ੍ਹ ਵਿਚ ਡਾ ਪਰਮਿੰਦਰ ਸਿੰਘ, ਡਾ ਗੁਪਾਲ ਸਿੰਘ, ਡਾ ਕਮਲਪ੍ਰੀਤ ਕੌਰ, ਸਹਾਇਕ ਸਿਵਲ ਸਰਜਨ ਡਾ ਰਜਿੰਦਰ ਪਾਲ ਕੌਰ, ਜਿਲਾ੍ਹ ਪਰਿਵਾਰ ਭਾਲਾਈ ਅਫਸਰ ਡਾ ਨੀਲਮ ਭਗਤ, ਜਿਲਾ੍ਹ ਟੀਕਾਕਰਣ ਅਫਸਰ ਡਾ ਭਾਰਤੀ ਧਵਨ, ਜਿਲਾ੍ਹ ਸਿਹਤ ਅਫਸਰ ਡਾ ਜਸਪਾਲ ਸਿੰਘ ਅਤੇ ਜਿਲਾ੍ਹ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ ਸ਼ਾਮਲ ਸਨ। ਇਸ ਅਵਸਰ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਗੁਰਮੀਤ ਕੌਰ, ਸੀਨੀਅਰ ਮੈਡੀਕਲ ਅਫਸਰ ਡਾ ਮਦਨ ਮੋਹਨ, ਸੀਨੀਅਰ ਮੈਡੀਕਲ ਅਫਸਰ ਡਾ ਸਵਰਨਜੀਤ ਧਵਨ, ਡਾ ਸੁਮੀਤਪਾਲ ਸਿੰਘ, ਡਾ ਮਧੁਰ ਪੋਦਾਰ, ਜਿਲਾ੍ਹ ਮਾਸ ਮਡੀਆ ਅਫਸਰ ਅਮਰਦੀਪ ਸਿੰਘ, ਸੀਨੀਅਰ ਫਾਰਮੇਸੀ ਅਫਸਰ ਸੰਜੀਵ ਆਨੰਦ, ਇੰਪਲਾਈਸ ਵੈਲਫੇਅਰ ਐਸੋਸ਼ੀਏਸ਼ਨ ਦੇ ਸਟੇਟ ਪ੍ਰਧਾਨ ਆਚਾਰਿਆ ਗੁਰਮੀਤ, ਜਿਲਾ੍ਹ ਪ੍ਰਧਾਨ ਰਘੂ ਤਲਵਾੜ ਅਤੇ ਸਮੂਹ ਸਟਾਫ ਹਾਜਰ ਸੀ।