Flash News
ਜਰਨੈਲ ਸ਼ਾਮ ਸਿੰਘ ਅਟਾਰੀ ਦੇ 180ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਨਰਾਇਣਗੜ੍ਹ ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ-
ਮਨੁੱਖੀ ਅਧਿਕਾਰਾਂ ਦੀ ਰਾਖੀ ਵਾਸਤੇ ਹਰੇਕ ਜ਼ਿਲ੍ਹੇ ‘ਚ ਬਣਨਗੇ ਕੋਰ ਗਰੁੱਪ- ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ
ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦਾ ਆਗਾਜ਼ ਅੱਜ ਸੂਬਾ ਪੱਧਰੀ ਸਮਾਗਮ ਨਾਲ – ਕੁਲਦੀਪ ਸਿੰਘ ਧਾਲੀਵਾਲ
ਬੂਥ ਲੈਵਲ ਅਫ਼ਸਰ ਘਰ ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਕਰਨਗੇ ਇਕੱਠਾ- ਜਿਲ੍ਹਾ ਚੋਣ ਅਫ਼ਸਰ
7 ਫਰਵਰੀ ਨੂੰ ਜੰਡਿਆਲਾ ਦੇ ਡਾਲੀਆਣਾ ਮੰਦਰ ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ-ਐੱਸ.ਡੀ.ਐੱਮ. ਅਮਨਪ੍ਰੀਤ ਸਿੰਘ ਗਿੱਲ
ਪੰਜਾਬ ਸਰਕਾਰ ਵੱਲੋਂ 10 ਫਰਵਰੀ ਨੂੰ ਮਹਾਨ ਯੋਧੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ-

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲੋਕ ਗਾਇਕਾ ਗੁਰਮੀਤ ਬਾਵਾ ਦੇ ਪਰਿਵਾਰ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ

ਖ਼ਬਰ ਸ਼ੇਅਰ ਕਰੋ
048785
Total views : 163269

ਰੈਡ ਕਰਾਸ ਅੰਮ੍ਰਿਤਸਰ ਵੱਲੋਂ ਵੀ ਦਿੱਤਾ ਇਕ ਲੱਖ ਰੁਪਏ ਦਾ ਵਿੱਤੀ ਯੋਗਦਾਨ
ਗੁਰਮੀਤ ਬਾਵਾ ਦੀਆਂ ਦੁਕਾਨਾਂ ਉੱਤੇ ਕੀਤੇ ਨਾਜਾਇਜ ਕਬਜੇ ਛੱਡਣ ਦੁਕਾਨਦਾਰ – ਧਾਲੀਵਾਲ
ਅੰਮ੍ਰਿਤਸਰ , 3 ਜੁਲਾਈ — ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਦੀ ਪ੍ਰਸਿੱਧ ਗਾਇਕਾ ਗੁਰਮੀਤ ਬਾਵਾ ਦੇ ਪਰਿਵਾਰ ਜਿਸ ਵਿੱਚ ਉਹਨਾਂ ਦੀ ਧੀ ਗਲੋਰੀ ਬਾਵਾ ਸ਼ਾਮਿਲ ਹੈ, ਨੂੰ ਆਪਣੀ ਤਨਖਾਹ ਵਿਚੇ ਇੱਕ ਲੱਖ ਰੁਪਏ ਪਰਿਵਾਰ ਦੇ ਪਾਲਣ ਪੋਸ਼ਣ ਲਈ ਦਿੱਤੇ। ਇਸ ਮੌਕੇ ਉਹਨਾਂ ਨੇ ਰੈਡ ਕਰਾਸ ਅੰਮ੍ਰਿਤਸਰ ਵੱਲੋਂ ਵੀ ਇੱਕ ਲੱਖ ਰੁਪਏ ਦਾ ਚੈੱਕ ਪਰਿਵਾਰ ਨੂੰ ਸੌਂਪਿਆ । ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਅਤੇ ਹੋਰ ਅਧਿਕਾਰੀ ਵੀ ਉਹਨਾਂ ਨਾਲ ਸਨ ।
ਲੋਕ ਗਾਇਕਾ ਗੁਰਮੀਤ ਬਾਵਾ ਦੇ ਘਰ ਪਹੁੰਚੇ ਸ ਧਾਲੀਵਾਲ ਨੇ ਪਰਿਵਾਰ ਨੂੰ ਵਿੱਤੀ ਯੋਗਦਾਨ ਦਿੰਦੇ ਹੋਏ ਬੜੇ ਦੁਖੀ ਮਨ ਨਾਲ ਕਿਹਾ ਕਿ ਸਾਡੀ ਉਹ ਗਾਇਕਾ ਜਿਸ ਨੇ ਪੰਜਾਬੀ ਬੋਲੀ ਅਤੇ ਸੱਭਿਆਚਾਰ ਨੂੰ ਵਿਸ਼ਵ ਦੇ ਕੋਨੇ ਕੋਨੇ ਵਿੱਚ ਪਹੁੰਚਾਇਆ ਦੇ ਘਰੇਲੂ ਹਾਲਾਤ ਕੁਝ ਕੁਦਰਤੀ ਕਾਰਨਾਂ ਕਰਨ ਇੰਨੇ ਖਰਾਬ ਹੋ ਗਏ ਕਿ ਉਹਨਾਂ ਦੀ ਧੀ ਗਲੋਰੀ ਬਾਵਾ ਨੇ ਸੋਸ਼ਲ ਮੀਡੀਆ ਉੱਤੇ ਇਸ ਗੱਲ ਦਾ ਜ਼ਿਕਰ ਕੀਤਾ। ਜਿਸ ਨੂੰ ਪੜ੍ਹ ਕੇ ਮੇਰੀਆਂ ਅੱਖਾਂ ਵਿੱਚ ਹੰਝੂ ਆ ਗਏ ਅਤੇ ਮੈਂ ਅੱਜ ਪਰਿਵਾਰ ਦਾ ਸਾਥ ਦੇਣ ਲਈ ਅੱਗੇ ਆਇਆ , ਪਰ ਇੱਥੇ ਆ ਕੇ ਇਹ ਸੁਣ ਕੇ ਮਨ ਹੋਰ ਵੀ ਬਹੁਤ ਦੁਖੀ ਹੋਇਆ ਕਿ ਪਰਿਵਾਰ ਦੀਆਂ ਪੰਜ ਦੁਕਾਨਾਂ ਜੋ ਕਿ ਇਹਨਾਂ ਦੀ ਰੋਜੀ ਰੋਟੀ ਦਾ ਸਾਧਨ ਹਨ, ਉੱਤੇ ਵੀ ਕੁਝ ਲੋਕਾਂ ਨੇ ਨਜਾਇਜ਼ ਕਬਜ਼ਾ ਕੀਤਾ ਹੋਇਆ ਹੈ । ਉਹ ਲੋਕ ਨਾ ਤਾਂ ਕਿਰਾਇਆ ਦੇ ਰਹੇ ਹਨ ਅਤੇ ਨਾ ਹੀ ਦੁਕਾਨਾਂ ਖਾਲੀ ਕਰ ਰਹੇ ਹਨ। ਸ ਧਾਲੀਵਾਲ ਨੇ ਕਿਹਾ ਕਿ ਗੁਰੂ ਨਾਨਕ ਸਾਹਿਬ ਦੇ ਫਲਸਫੇ ਉੱਤੇ ਚੱਲਣ ਵਾਲੇ ਪੰਜਾਬੀ ਅਤੇ ਬਾਬੇ ਬੁੱਲੇ ਸ਼ਾਹ ਦੇ ਪੰਜਾਬ ਦੇ ਵਾਸੀ ਪੰਜਾਬੀ ਅੱਜ ਕਿਹੜੇ ਰਾਹ ਪੈ ਗਏ ਕਿ ਆਪਣੇ ਹੀ ਲੋਕਾਂ ਦੀ ਜਾਇਦਾਦਾਂ ਉੱਤੇ ਕਬਜ਼ੇ ਕਰ ਰਹੇ ਹਨ। ਉਹ ਬੱਚੀ ਜੋ ਕਿ ਆਪਣੀ ਭੈਣ ਡੌਲੀ ਦੀ ਮੌਤ ਤੋਂ ਬਾਅਦ ਦੋ ਪਰਿਵਾਰਾਂ ਦਾ ਪਾਲਣ ਪੋਸਣ ਕਰ ਰਹੀ ਹੈ ਅਤੇ ਇਹ ਦੁਕਾਨਾਂ ਦੀ ਆਮਦਨ ਉਸ ਦਾ ਗੁਜ਼ਾਰਾ ਕਰ ਸਕਦੀ ਹੈ, ਵੀ ਅਸੀਂ ਦੇਣ ਨੂੰ ਤਿਆਰ ਨਹੀਂ । ਉਹਨਾਂ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਭਲੇਮਾਣਸੀ ਨਾਲ ਇਹ ਦੁਕਾਨਾਂ ਦਾ ਕਿਰਾਇਆ ਦੇਣਾ ਸ਼ੁਰੂ ਕਰਨ ਜਾਂ ਦੁਕਾਨਾਂ ਖਾਲੀ ਕਰਨ ਨਹੀਂ ਤਾਂ ਉਹਨਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ ।
ਸ ਧਾਲੀਵਾਲ ਨੇ ਇਸ ਮੌਕੇ ਪੰਜਾਬ ਦੇ ਗਾਇਕਾਂ ਖਾਸ ਕਰਕੇ ਨਵੇਂ ਪੀੜੀ ਦੇ ਗਾਇਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਗੁਰਮੀਤ ਬਾਵਾ ਦੇ ਪਰਿਵਾਰ ਦਾ ਖੁੱਲ ਕੇ ਸਾਥ ਦੇਣ ਤਾਂ ਜੋ ਪਰਿਵਾਰ ਨੂੰ ਇਸ ਔਖੀ ਘੜੀ ਵਿੱਚੋਂ ਕੱਢਿਆ ਜਾ ਸਕੇ।
ਇਸ ਮੌਕੇ ਐਸ. ਡੀ .ਐਮ ਲਾਲ ਵਿਸ਼ਵਾਸ਼, ਡੀ. ਸੀ. ਪੀ ਸ਼੍ਰੀ ਆਲਮ ਸਿੰਘ, ਜ਼ਿਲਾ ਪ੍ਰਧਾਨ ਆਮ ਆਦਮੀ ਪਾਰਟੀ ਸ਼੍ਰੀ ਮਨੀਸ਼ ਅਗਰਵਾਲ, ਸ਼੍ਰੀ ਅਰਵਿੰਦਰ ਭੱਟੀ ਅਤੇ ਰੈਡ ਕਰਾਸ ਦੇ ਸਕੱਤਰ ਸ਼੍ਰੀ ਸੈਮਸਨ ਮਸੀਹ ਵੀ ਹਾਜ਼ਰ ਸਨ।