Flash News
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ

ਤਰੰਗ ਮੇਲਾ ਅੰਮ੍ਰਿਤਸਰ ਵਿਖੇ ਹੋਇਆ ਸਮਾਪਤ –

ਖ਼ਬਰ ਸ਼ੇਅਰ ਕਰੋ
046259
Total views : 154271

ਅੰਮ੍ਰਿਤਸਰ 8 ਜੁਲਾਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਨਾਬਾਰਡ ਪੰਜਾਬ ਨੇ ONDC ਅਤੇ SFAC ਨਾਲ ਮਿਲ ਕੇ ਤਰੰਗ FPO ਮੇਲਾ 05 ਤੋਂ 07 ਜੁਲਾਈ ਤੱਕ ਅੰਮ੍ਰਿਤਸਰ ਦੇ ਰਜਿੰਦਰਾ ਰਿਜ਼ੋਰਟ ਵਿਖੇ ਆਯੋਜਿਤ ਕੀਤਾ। ਮੇਲੇ ਦਾ ਉਦਘਾਟਨ ਸ੍ਰੀ ਰਘੂਨਾਥ ਬੀ, ਸੀਜੀਐਮ ਨਾਬਾਰਡ ਪੰਜਾਬ ਨੇ ਕੀਤਾ। ਉਦਘਾਟਨੀ ਸਮਾਗਮ ਵਿੱਚ ਜ਼ੋਨਲ ਮੈਨੇਜਰ ਪੰਜਾਬ ਐਂਡ ਸਿੰਧ ਬੈਂਕ, ਖੇਤਰੀ ਮੈਨੇਜਰ ਪੰਜਾਬ ਗ੍ਰਾਮੀਣ ਬੈਂਕ, ਮੁੱਖ ਐਲਡੀਐਮ, ਮੁੱਖ ਖੇਤੀਬਾੜੀ ਅਫਸਰ, ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਅਤੇ ਅੰਮ੍ਰਿਤਸਰ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕ ਦੇ ਜ਼ਿਲ੍ਹਾ ਮੈਨੇਜਰ ਨੇ ਸ਼ਿਰਕਤ ਕੀਤੀ। ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਤ੍ਰਿਪੁਰਾ ਦੇ FPO/OFPO/ਕਾਰੀਗਰਾਂ ਨੇ ਪ੍ਰਦਰਸ਼ਨੀ ਅਤੇ ਵਿਕਰੀ ਦੌਰਾਨ ਆਪਣੇ ਉਤਪਾਦ ਪ੍ਰਦਰਸ਼ਿਤ ਕੀਤੇ। ਖਪਤਕਾਰਾਂ ਨੇ ਸ਼ਹਿਦ, ਮਲਟੀ ਗ੍ਰੇਨ ਆਟਾ, ਬਾਸਮਤੀ, ਦਾਲਾਂ, ਤੇਲ, ਦਸਤਕਾਰੀ, ਅਚਾਰ, ਡੇਅਰੀ ਉਤਪਾਦ ਅਤੇ ਹੋਰ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਕਿਸਾਨਾਂ ਅਤੇ ਕਾਰੀਗਰਾਂ ਤੋਂ ਸਿੱਧੇ ਖਰੀਦੀਆਂ। ਸਮਾਪਤੀ ਸਮਾਰੋਹ ਵਿੱਚ ਸਭ ਤੋਂ ਵੱਧ ਵਿਕਰੀ ਵਾਲੇ 05 ਸਟਾਲਾਂ ਨੂੰ ਸਨਮਾਨਿਤ ਕੀਤਾ ਗਿਆ।