Flash News
ਧਾਲੀਵਾਲ ਵਲੋਂ ਬੀਐਸਐਫ ਤੇ ਸਮਾਜ ਸੇਵੀਆਂ ਦੀ ਸ਼ਮੂਲੀਅਤ ਨਾਲ ਅਜਨਾਲਾ ਸ਼ਹਿਰ ‘ਚ ਸਵੱਛਤਾ ਹੀ ਸੇਵਾ ਮਿਸ਼ਨ ਤਹਿਤ ਮੁਹਿੰਮ ਦਾ ਕੀਤਾ ਆਗਾਜ਼-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀਂ ਨਹੀਂ- ਡਿਪਟੀ ਕਮਿਸ਼ਨਰ
ਸ਼ਹੀਦਾਂ ਦੇ ਮਾਰਗ ਦਰਸ਼ਨ ਤੇ ਚੱਲ ਕੇ ਦੇਸ਼ ਦੀ ਏਕਤਾ ਦੀ ਮਜਬੂਤੀ ਤੇ ਮੁੜ ਰੰਗਲੇ ਪੰਜਾਬ ਦੀ ਸਿਰਜਣਾ ਲਈ ਮਾਨ ਸਰਕਾਰ ਦਾ ਇਕੋ ਇਕ ਪ੍ਰਮੁੱਖ ਏਜੰਡਾ- ਕੁਲਦੀਪ ਸਿੰਘ ਧਾਲੀਵਾਲ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ-
ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਨੇ ਪ੍ਰੈੱਸ ਕਲੱਬ ਦੀ ਚੋਣ ਸਬੰਧੀ ਜ਼ਿਲ੍ਹੇ ਦੇ ਸਮੂਹ ਪੱਤਰਕਾਰਾਂ ਨਾਲ ਕੀਤੀ ਮੀਟਿੰਗ-
ਬਿਜਲੀ ਸਪਲਾਈ ਵਿੱਚ ਵੱਡਾ ਸੁਧਾਰ, ਖੇਡਾਂ ਤੇ ਢਾਂਚਾਗਤ ਵਿਕਾਸ ਨੂੰ ਮਿਲੇਗਾ ਬਲ – ਹਰਭਜਨ ਸਿੰਘ ਈ.ਟੀ.ੳ

ਅਸ਼ੀਰਵਾਦ ਸਕੀਮ ਤਹਿਤ ਜਿਲ੍ਹੇ ਵਿੱਚ 5411 ਲਾਭਪਾਤਰੀਆਂ ਨੂੰ 27.59 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ-ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
049590
Total views : 164989

ਅੰਮ੍ਰਿਤਸਰ, 9 ਜੁਲਾਈ-( ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਪੰਜਾਬ ਸਰਕਾਰ ਵੱਲੋਂ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ ਦੇ 5411 ਲਾਭਾਪਾਤਰੀਆਂ ਨੂੰ 27 ਕਰੋੜ 59 ਲੱਖ 61 ਹਜ਼ਾਰ ਰੁਪਏ ਦੀ ਰਾਸ਼ੀ ਅਪ੍ਰੈਲ 2023 ਤੋਂ ਜੂਨ 2024 ਤੱਕ ਦੇ ਲਾਭਪਾਤਰੀਆਂ ਨੂੰ ਪ੍ਰ ਵਾਨਗੀ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਇਕ ਹਫਤੇ ਦੇ ਅੰਦਰ ਅੰਦਰ 5411 ਲਾਭਪਾਤਰੀਆਂ ਦੇ ਖਾਤੇ ਵਿੱਚ ਅਸ਼ੀਰਵਾਦ ਸਕੀਮ ਤਹਿਤ ਆਨਲਾਈਨ ਰਾਸ਼ੀ ਟਰਾਂਸਫਰ ਹੋ ਜਾਵੇਗੀ। ਸ੍ਰੀ ਥੋਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀ ਸ੍ਰੇਣੀ ਦੀਆਂ ਲੜਕੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000 ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਚਲਾਈ ਜਾ ਰਹੀ ਭਲਾਈ ਸਕੀਮ ਅਸ਼ੀਰਵਾਦ ਨੂੰ ਸੁਖਾਲਾ ਬਣਾਉਂਦੇ ਹੋਏ 1 ਅਪ੍ਰੈਲ, 2023 ਤੋਂ https:ashirwad.punjab.gov.in ਪੋਰਟਲ ਜਾਰੀ ਕੀਤਾ ਗਿਆ ਹੈ ਜਿਸ ਅਨੁਸਾਰ ਬਿਨੈਕਾਰ ਘਰ ਬੈਠੇ ਹੀ ਇਸ ਸਕੀਮ ਤਹਿਤ ਆਪਣੀ ਫਾਇਲ ਆਨ ਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਸਕੀਮ ਦਾ ਲਾਭ ਇਕ ਪਰਿਵਾਰ ਦੀਆਂ 2 ਲੜਕੀਆਂ ਨੂੰ ਹੀ ਦਿੱਤਾ ਜਾ ਸਕਦਾ ਹੈ ਅਤੇ ਲਾਭਪਾਤਰੀ ਦਾ ਪੰਜਾਬ ਦਾ ਵਸਨੀਕ ਹੋਣਾ ਜਰੂਰੀ ਹੈ ਅਤੇ ਉਸ ਦੀ ਸਲਾਨਾ ਆਮਦਨ 32790/-ਰੁਪਏ ਹੋਣੀ ਚਾਹੀਦੀ ਹੈ।
ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਸ੍ਰੀ ਪੱਲਵ ਸਰੇਸ਼ਟਾ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ:ਬੀ:ਟੀ ਮੋਡ ਰਾਹੀਂ ਲਾਭਾਤਰੀਆਂ ਦੇ ਬੈਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ ।
——