ਨਗਰ ਕੌਂਸਲ ਜੰਡਿਆਲਾ ਗੁਰੂ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਨਿਰੰਤਰ ਜਾਰੀ-

ਖ਼ਬਰ ਸ਼ੇਅਰ ਕਰੋ
039607
Total views : 138188

ਜੰਡਿਆਲਾ ਗੁਰੂ, 09 ਜੁਲਾਈ-(ਸਿਕੰਦਰ ਮਾਨ)- ਪੰਜਾਬ ਸਰਕਾਰ ਦੇ ਹੁਕਮਾਂ ਅਤੇ ਵਾਤਾਵਰਨ ਪ੍ਰਤੀ ਆਪਣੀਆਂ ਸੇਵਾਵਾਂ ਨੂੰ ਨਿਰੰਤਰ ਜਾਰੀ ਰੱਖਦੇ ਹੋਏ ਅੱਜ ਨਗਰ ਕੌਂਸਲ ਜੰਡਿਆਲਾ ਗੁਰੂ ਵੱਲੋਂ ਗਰੇਸ ਪਬਲਿਕ ਸਕੂਲ ਜੰਡਿਆਲਾ ਗੁਰੂ ਵਿਖੇ ਰੁੱਖ ਲਗਾਏ ਗਏ। ਜਿਸ ਵਿੱਚ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਇੰਸਪੈਕਟਰ ਬਲਵਿੰਦਰ ਸਿੰਘ, ਕਲਰਕ ਰੇਸ਼ਮ ਲਾਲ ਸਮੇਤ ਨਗਰ ਕੌਂਸਲ ਦੇ ਕਰਮਚਾਰੀਆਂ ਨਾਲ਼ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।