Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਮਰਹੂਮ ਹਰੀਸ਼ ਕੁਮਾਰ ਪਾਨਾ ਨਮਿਤ ਅੰਤਿਮ ਅਰਦਾਸ-

ਖ਼ਬਰ ਸ਼ੇਅਰ ਕਰੋ
046250
Total views : 154252

ਜੰਡਿਆਲਾ ਗੁਰੂ, 10 ਜੁਲਾਈ-(ਸਿਕੰਦਰ ਮਾਨ)- ਜੰਡਿਆਲਾ ਗੁਰੂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਾਜ ਕੁਮਾਰ ਮਲਹੋਤਰਾ ਦੇ ਛੋਟੇ ਭਰਾ ਹਰੀਸ਼ ਕੁਮਾਰ ਮਲਹੋਤਰਾ (ਪਾਨਾ), ਜਿੰਨਾਂ ਦਾ ਬੀਤੇ ਦਿਨੀ ਦੇਹਾਂਤ ਹੋ ਗਿਆ ਸੀ। ਮਰਹੂਮ ਹਰੀਸ਼ ਕੁਮਾਰ ਮਲਹੋਤਰਾ ਨਮਿਤ ਅੰਤਿਮ ਅਰਦਾਸ ਅੱਜ ਗੁਰਦੁਆਰਾ ਬਾਬਾ ਹੰਦਾਲ ਸਾਹਿਬ, ਜੰਡਿਆਲਾ ਗੁਰੂ ਵਿਖੇ ਹੋਈ। ਇਸ ਮੌਕੇ ਭਾਈ ਹਰੀ ਸਿੰਘ ਦੇ ਕੀਰਤਨੀ ਜੱਥੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਅਤੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸੰਗਤਾਂ ਨਾਲ ਵਿਚਾਰ ਕਰਦਿਆ ਗੁਰੂ ਘਰ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ ਅਤੇ ਕਿਹਾ ਕਿ ਗੁਰਬਾਣੀ ਨਾਲ ਜੁੜਨ ਨਾਲ ਜਿੱਥੇ ਸਾਡੇ ਦੁੱਖਾਂ ਕਲੇਸ਼ਾਂ ਦਾ ਨਾਸ ਹੁੰਦਾ ਹੈ ਉਥੇ ਸਾਨੂੰ ਸੁੱਖਾਂ ਦੀ ਪ੍ਰਾਪਤੀ ਹੁੰਦੀ ਹੈ ।

ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਦੇ ਭਰਾ ਹਰਪਿੰਦਰ ਸਿੰਘ ਰਾਜਨ ਨੇ ਸਵਰਗਵਾਸੀ ਹਰੀਸ਼ ਕੁਮਾਰ ਮਲਹੋਤਰਾ ਪਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਹਨਾਂ ਦੇ ਜੀਵਨ ਤੇ ਚਾਨਣਾ ਪਾਇਆ।

ਮਰਹੂਮ ਹਰੀਸ਼ ਕੁਮਾਰ ਮਲਹੋਤਰਾ ਦੀ ਅੰਤਿਮ ਅਰਦਾਸ ਮੌਕੇ ਉਨਾਂ ਦੇ ਰਿਸ਼ਤੇਦਾਰਾਂ, ਸੱਜਣਾਂ ਮਿੱਤਰਾਂ ਤੋ ਇਲਾਵਾ ਵੱਖ-ਵੱਖ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਸਖਸ਼ੀਅਤਾਂ, ਜਿੰਨਾਂ ‘ਚ ਸਾਬਕਾ ਡਿਪਟੀ ਸੀ ਐਮ ਓ ਪੀ ਸੋਨੀ, ਹਰਭਜਨ ਸਿੰਘ ਈ ਟੀ ਓ ਕੈਬਨਿਟ ਮੰਤਰੀ ਪੰਜਾਬ, ਸੁਖਵਿੰਦਰ ਸਿੰਘ ਡੈਨੀ ਬਡਾਲਾ ਸਾਬਕਾ ਵਿਧਾਇਕ, ਤਲਬੀਰ ਸਿੰਘ ਗਿੱਲ ਨੇ ਐਡਵੋਕੇਟ ਰਾਜ ਕੁਮਾਰ ਮਲਹੋਤਰਾ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

ਮਰਹੂਮ ਹਰੀਸ਼ ਕੁਮਾਰ ਮਲਹੋਤਰਾ ਪਾਨਾਂ ਦੀ ਅੰਤਿਮ ਅਰਦਾਸ ਮੌਕੇ ਨਗਰ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਰਾਵਿੰਦਰਪਾਲ ਸਿੰਘ ਕੁੱਕੂ,  ਅਮਰਜੀਤ ਸਿੰਘ ਬੰਡਾਲਾ ਮੈਂਬਰ ਸ਼੍ਰੋਮਣੀ ਕਮੇਟੀ, ਰਾਜੀਵ ਕੁਮਾਰ ਮਾਣਾ ਭਾਜਪਾ ਆਗੂ, ਮਨਜਿੰਦਰ ਸਿੰਘ ਸਰਜਾ ਸਾਬਕਾ ਪ੍ਰਧਾਨ, ਰਾਣਾ ਪਲਵਿੰਦਰ ਸਿੰਘ ਦੋਬੁਰਜੀ, ਪ੍ਰਿੰਸੀਪਲ ਨੌਨਿਹਾਲ ਸਿੰਘ ਠੱਠੀਆਂ, ਸਰਬਜੀਤ ਸਿੰਘ ਡਿੰਪੀ ਸ਼ਹਿਰੀ ਪ੍ਰਧਾਨ, ਸਤਿੰਦਰ ਸਿੰਘ, ਨਿਰਮਲ ਸਿੰਘ ਲਾਹੌਰੀਆ ਸਾਬਕਾ ਮੀਤ ਪ੍ਰਧਾਨ, ਸੁਰਜੀਤ ਸਿੰਘ ਕੰਗ ਪ੍ਰਧਾਨ ਆੜਤੀ ਐਸੋ:, ਰਾਕੇਸ਼ ਕੁਮਾਰ ਰਿੰਪੀ, ਕੁਲਵੰਤ ਸਿੰਘ ਮਲਹੋਤਰਾ, ਅਵਤਾਰ ਸਿੰਘ ਟੱਕਰ, ਸੰਦੀਪ ਸਿੰਘ ਏ ਆਰ, ਅਸ਼ਵਨੀ ਮਲਹੋਤਰਾ ਡਰੀਮ ਸਿਟੀ, ਡਾਕਟਰ ਤੇਜਪਾਲ ਸਿੰਘ ਸੰਧੂ, ਮਨਦੀਪ ਸਿੰਘ ਪ੍ਰੈਜੀਡੈਂਟ ਲਾਈਨ ਕਲੱਬ, ਕੁਲਵੰਤ ਰਾਏ ਜੈਨ ਐਡਵੋਕੇਟ, ਰਜਨੀਸ਼ ਜੈਨ ਪ੍ਰਧਾਨ ਜੈਨ ਸਭਾ, ਨੀਤਿਸ਼ ਮਲਹੋਤਰਾ ਚੇਅਰਮੈਨ ਸੀ ਏ ਐਸੋਸੀਏਸ਼ਨ, ਮਨਜੀਤ ਸਿੰਘ ਗਰੋਵਰ, ਰਸ਼ਪਾਲ ਸਿੰਘ ਕਾਲੇ ਸ਼ਾਹ ਜਸਪਾਲ ਸਿੰਘ, ਪਹਿਲਵਾਨ ਸੁਖਚੈਨ ਸਿੰਘ, ਐਡਵੋਕੇਟ ਸਤਿੰਦਰ ਸਿੰਘ ਲਵਲੀ, ਮਹਿੰਦਰਪਾਲ ਸਿੰਘ ਮਿੰਨਾ, ਪ੍ਰੀਕਸ਼ਤ ਸ਼ਰਮਾ, ਰਾਕੇਸ਼ ਸ਼ਰਮਾ, ਰਛਪਾਲ ਸਿੰਘ ਕਾਲੇ ਸ਼ਾਹ, ਗੁਲਸ਼ਨ ਜੈਨ, ਰਜਨੀਸ਼ ਜੈਨ, ਸੁਰਜੀਤ ਸਿੰਘ ਪ੍ਰਧਾਨ, ਤਜਿੰਦਰ ਸਿੰਘ ਚੰਦੀ, ਨਰਿੰਦਰ ਕੁਮਾਰ, ਰੋਮੀ ਬੱਸੀ, ਰਾਜੇਸ਼ ਕੁਮਾਰ, ਰਾਜੇਸ਼ ਪਾਠਕ, ਸਚਿਨ ਧਵਨ, ਸੰਜੀਵ ਕੁਮਾਰ, ਅਜੈ ਟੱਕਰ ਆਦਿ ਵਿਸ਼ੇਸ਼ ਤੌਰ ਤੇ ਸ਼ਾਮਲ ਸਨ, ਜਿੰਨਾਂ ਮਲਹੋਤਰਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਵੀ ਮਲਹੋਤਰਾ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਇਸ ਨੂੰ ਕਦੇ ਵੀ ਨਾ ਪੂਰਾ ਹੋਣ ਵਾਲ਼ਾ ਘਾਟਾ ਦੱਸਿਆ। ਅੰਤ ‘ਚ ਐਡਵੋਕੇਟ ਰਾਜ ਕੁਮਾਰ ਮਲਹੋਤਰਾ ਨੇ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਈਆ ਸੰਗਤਾਂ ਦਾ ਧੰਨਵਾਦ ਕੀਤਾ।