Flash News
ਧਾਲੀਵਾਲ ਵਲੋਂ ਬੀਐਸਐਫ ਤੇ ਸਮਾਜ ਸੇਵੀਆਂ ਦੀ ਸ਼ਮੂਲੀਅਤ ਨਾਲ ਅਜਨਾਲਾ ਸ਼ਹਿਰ ‘ਚ ਸਵੱਛਤਾ ਹੀ ਸੇਵਾ ਮਿਸ਼ਨ ਤਹਿਤ ਮੁਹਿੰਮ ਦਾ ਕੀਤਾ ਆਗਾਜ਼-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀਂ ਨਹੀਂ- ਡਿਪਟੀ ਕਮਿਸ਼ਨਰ
ਸ਼ਹੀਦਾਂ ਦੇ ਮਾਰਗ ਦਰਸ਼ਨ ਤੇ ਚੱਲ ਕੇ ਦੇਸ਼ ਦੀ ਏਕਤਾ ਦੀ ਮਜਬੂਤੀ ਤੇ ਮੁੜ ਰੰਗਲੇ ਪੰਜਾਬ ਦੀ ਸਿਰਜਣਾ ਲਈ ਮਾਨ ਸਰਕਾਰ ਦਾ ਇਕੋ ਇਕ ਪ੍ਰਮੁੱਖ ਏਜੰਡਾ- ਕੁਲਦੀਪ ਸਿੰਘ ਧਾਲੀਵਾਲ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ-
ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਨੇ ਪ੍ਰੈੱਸ ਕਲੱਬ ਦੀ ਚੋਣ ਸਬੰਧੀ ਜ਼ਿਲ੍ਹੇ ਦੇ ਸਮੂਹ ਪੱਤਰਕਾਰਾਂ ਨਾਲ ਕੀਤੀ ਮੀਟਿੰਗ-
ਬਿਜਲੀ ਸਪਲਾਈ ਵਿੱਚ ਵੱਡਾ ਸੁਧਾਰ, ਖੇਡਾਂ ਤੇ ਢਾਂਚਾਗਤ ਵਿਕਾਸ ਨੂੰ ਮਿਲੇਗਾ ਬਲ – ਹਰਭਜਨ ਸਿੰਘ ਈ.ਟੀ.ੳ

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਸ਼ਲਾਘਾਯੋਗ- ਹਰਭਜਨ ਸਿੰਘ ਈ.ਟੀ.ੳ 

ਖ਼ਬਰ ਸ਼ੇਅਰ ਕਰੋ
049587
Total views : 164985

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਸਲਾਘਾਯੋਗ- ਹਰਭਜਨ ਸਿੰਘ ਈ.ਟੀ.ੳ
ਬੰਡਾਲਾ, 10 ਜੁਲਾਈ -(ਡਾ. ਦਵਿੰਦਰ ਸਿੰਘ,  ਸਿਕੰਦਰ ਮਾਨ)- ਕੈਬਨਿਟ ਮੰਤਰੀ ਪੰਜਾਬ ਸ ਹਰਭਜਨ ਸਿੰਘ ਈ.ਟੀ. ਓ ਨੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਪੁਲਿਸ ਵੱਲੋਂ ਨਸ਼ੇ ਦੇ ਸਮਗਲਰਾਂ ਨੂੰ ਨੱਥ ਪਾਉਣ ਦੇ ਨਾਲ- ਨਾਲ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਦੇ ਉਪਰਾਲੇ ਸ਼ੁਰੂ ਕੀਤੇ ਗਏ ਹਨ, ਉਸ ਤੋਂ ਇਹ ਆਸ ਲਗਾਈ ਜਾ ਸਕਦੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਨਸ਼ਿਆਂ ਦੇ ਕੋਹੜ ਤੋਂ ਮੁਕਤ ਹੋ ਜਾਵੇਗਾ।
ਅੱਜ ਬੰਡਾਲਾ ਵਿਖੇ ਪੰਜਾਬ ਪੁਲਿਸ ਵੱਲੋਂ ਕਰਵਾਏ ਗਏ ਵਾਲੀਬਾਲ ਟੂਰਨਾਮੈਂਟ, ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸੀ, ਦੀ ਸ਼ੁਰੂਆਤ ਕਰਦੇ ਸ ਹਰਭਜਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੁਪਨਾ ਉਲੀਕੀ ਬੈਠੇ ਹਨ ਅਤੇ ਇਹ ਸੁਪਨਾ ਤਾਂ ਹੀ ਪੂਰਾ ਹੋ ਸਕਦਾ ਹੈ ਜੇਕਰ ਪੰਜਾਬ ਦਾ ਜਵਾਨ, ਕਿਸਾਨ, ਵਪਾਰੀ, ਉਦਯੋਗਪਤੀ ਗੱਲ ਕੀ ਹਰੇਕ ਵਰਗ ਖੁਸ਼ਹਾਲ ਹੋਵੇ। ਉਨਾ ਕਿਹਾ ਕਿ ਆਰਥਿਕ ਖੁਸ਼ਹਾਲੀ ਦੇ ਨਾਲ-ਨਾਲ ਸਾਡੀ ਕੁਰਾਹੇ ਪਈ ਨੌਜਵਾਨ ਪੀੜੀ ਜੋ ਕਿ ਨਸ਼ਿਆਂ ਦੇ ਰੂਪ ਵਿੱਚ ਜਹਿਰ ਲੈ ਰਹੀ ਹੈ, ਨੂੰ ਰੋਕਣ ਦੇ ਉਪਰਾਲੇ ਵੀ ਸ਼ੁਰੂ ਕੀਤੇ ਗਏ ਹਨ । ਉਹਨਾਂ ਦੱਸਿਆ ਕਿ ਹੁਣ ਕੇਵਲ ਪੰਜਾਬ ਪੁਲਿਸ ਨਸ਼ਾ ਸਮਗਲਰਾਂ ਕੋਲੋਂ ਨਸ਼ਾ ਹੀ ਬਰਾਮਦ ਨਹੀਂ ਕਰ ਰਹੀ ਬਲਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਵੀ ਜਬਤ ਕਰ ਰਹੀ ਹੈ। ਇਸ ਤੋਂ ਇਲਾਵਾ ਖੇਡਾਂ ਵਰਗੇ ਉਪਰਾਲੇ ਪੰਜਾਬ ਪੁਲਿਸ ਨੇ ਸ਼ੁਰੂ ਕੀਤੇ ਹਨ , ਜਿਸ ਦੇ ਚੰਗੇ ਨਤੀਜੇ ਭਵਿੱਖ ਵਿੱਚ ਮਿਲਣਗੇ ।

ਇਸ ਮੌਕੇ ਸ. ਰਾਵਿੰਦਰ ਸਿੰਘ ਡੀ.ਐਸ.ਪੀ ਜੰਡਿਆਲਾ ਗੁਰੂ, ਸ. ਮੁਖਤਿਆਰ ਸਿੰਘ ਥਾਣਾ ਮੁਖੀ ਜੰਡਿਆਲਾ ਗੁਰੂ ਅਤੇ ਇਲਾਕੇ ਦੇ ਮੋਹਤਬਰ ਵੱਡੀ ਗਿਣਤੀ ‘ਚ ਹਾਜ਼ਰ ਸਨ।

———

ਕੈਪਸ਼ਨ: ਕੈਬਨਿਟ ਮੰਤਰੀ ਪੰਜਾਬ ਸ ਹਰਭਜਨ ਸਿੰਘ ਈਟੀਓ ਖਿਡਾਰੀਆਂ ਨਾਲ ਨਜ਼ਰ ਆ ਰਹੇ ਹਨ।

#nasihattoday #HarbhajanSinghETO #AamAadmiParty