ਅਸ਼ਵਨੀ ਸ਼ਰਮਾ ਵੱਲੋਂ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ–

ਖ਼ਬਰ ਸ਼ੇਅਰ ਕਰੋ
035609
Total views : 131856

ਨਵੀਂ ਦਿੱਲੀ, 5 ਜਨਵਰੀ – ਪਠਾਨਕੋਟ ਵਾਸੀਆਂ ਨੂੰ ਜਲਦੀ ਹੀ ਵੰਦੇ ਭਾਰਤ ਦਾ ਤੋਹਫ਼ਾ ਮਿਲ ਸਕਦਾ ਹੈ। ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਇਸ ਸੰਬੰਧ ਵਿਚ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿਚ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ।

ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਭਰੋਸਾ ਦਿੱਤਾ ਹੈ ਕਿ ਜਨਤਾ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਫੈਸਲਾ ਲਿਆ ਜਾਵੇਗਾ। ਜਾਣਕਾਰੀ ਅਨੁਸਾਰ ਅਸ਼ਵਨੀ ਸ਼ਰਮਾ ਨੇ ਕੇਂਦਰੀ ਰੇਲ ਮੰਤਰੀ ਨੂੰ ਬੇਨਤੀ ਕੀਤੀ ਕਿ ਪਠਾਨਕੋਟ ਤੋਂ ਦਿੱਲੀ ਅਤੇ ਕਟੜਾ ਲਈ ਵੱਡੀ ਗਿਣਤੀ ਵਿਚ ਲੋਕ ਸਫ਼ਰ ਕਰਦੇ ਹਨ।  ਜੇਕਰ ਪਠਾਨਕੋਟ ਵਿਖੇ ਵੰਦੇ ਭਾਰਤ ਨੂੰ ਰੋਕਣਾ ਯਕੀਨੀ ਬਣਾਇਆ ਜਾਵੇ ਤਾਂ ਇਸ ਨਾਲ ਯਾਤਰੀਆਂ ਨੂੰ ਕਾਫ਼ੀ ਸਹੂਲਤ ਮਿਲੇਗੀ।