Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਡਿਪਟੀ ਕਮਿਸ਼ਨਰ ਨੇ ਐਮ.ਐਸ.ਐਮ.ਈ. ਐਕਟ 2006 (ਡਿਲੇਅ ਪੇਮੈਂਟ) ਤਹਿਤ ਚਲ ਰਹੇ 9 ਅਲਗ ਅਲਗ ਕੇਸਾਂ ਦਾ ਕੀਤਾ ਨਿਪਟਾਰਾ

ਖ਼ਬਰ ਸ਼ੇਅਰ ਕਰੋ
051750
Total views : 168632

ਅੰਮ੍ਰਿਤਸਰ, 17 ਜੁਲਾਈ-( ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਐਮ.ਐਸ.ਐਮ.ਈ. ਐਕਟ 2006 ਤਹਿਤ ਗਠਿਤ ਜ਼ਿਲ੍ਹਾ ਪੱਧਰੀ ਫਸਿਲੀਟੇਸ਼ਨ ਕੌਂਸਲ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਡਿਪਟੀ ਕਮਿਸ਼ਨਰ, ਵਲੋਂ ਐਮ.ਐਸ.ਐਮ.ਈ. ਐਕਟ 2006 (ਡਿਲੇਅ ਪੇਮੈਂਟ) ਤਹਿਤ ਚਲ ਰਹੇ 9 ਅਲਗ ਅਲਗ ਕੇਸਾਂ ਦਾ ਨਿਪਟਾਰਾ ਕੀਤਾ। ਸ਼੍ਰੀ ਥੋਰੀ ਨੇ ਦੱਸਿਆ ਕਿ ਜਿਲੇ ਵਿਚ ਕਿਸੇ ਵੀ ਸਨਅਤਕਾਰ ਨੂੰ ਕੋਈ ਮੁਸ਼ਕਲ ਪੇਸ਼ ਨਹੀ ਆਉਣ ਦਿੱਤੀ ਜਾਵੇਗੀ ਅਤੇ ਸਮੇ ਸਿਰ ਸਨਅਤਕਾਰਾਂ ਨੂੰ ਪ੍ਰਵਾਨਗੀਆਂ ਜਾਰੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਸਨਅਤਕਾਰਾਂ ਦੇ ਨਾਲ ਖੜ੍ਹੀ ਹੈ ਅਤੇ ਇੰਨ੍ਹਾਂ ਦੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਨਿਸ਼ਚਿਤ ਸਮੇ ਵਿਚ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਨਾਲ ਸਬੰਧੀ ਉਦੱਮੀਆਂ/ਉਦਯੋਗਪਤੀਆਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਉਨ੍ਹਾਂ ਵਲੋਂ ਵੇਚੇ ਗਏ ਉਤਪਾਦ ਦੀ ਅਦਾਇਗੀ ਸਮੇਂ ਸਿਰ ਨਹੀਂ ਹੋ ਰਹੀ ਤਾਂ ਉਹ ਆਪਣੀ ਐਪਲੀਕੇਸ਼ਨ ਵਿਭਾਗ ਦੇ ਆਨਲਾਈਨ ਪੋਰਟਲ ਤੇ ਦਾਇਰ ਕਰ ਸਕਦੇ ਹਨ।
ਮੀਟਿੰਗ ਵਿਚ ਸ੍ਰੀ ਇੰਦਰਜੀਤ ਸਿੰਘ ਟਾਂਡੀ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ, (ਮੈਂਬਰ ਸੱਕਤਰ), ਸ੍ਰੀ ਰੰਜਨ ਅੱਗਰਵਾਲ (ਮੈਂਬਰ), ਸ੍ਰੀ ਕਰਨ ਪੁਰੀ (ਲੀਗਲ ਮੈਂਬਰ), ਸ੍ਰੀ ਉਮੰਗ ਮੈਣੀ (ਐਲ.ਡੀ.ਐਮ.) ਹਾਜ਼ਰ ਸਨ।

ਕੈਪਸ਼ਨ: ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਜ਼ਿਲ੍ਹਾ ਪੱਧਰੀ ਫਸਿਲੀਟੇਸ਼ਨ ਕੌਂਸਲ ਦੀ ਮੀਟਿੰਗ ਕਰਦੇ ਹੋਏ।