Flash News
ਸ਼ਿਵ ਮਹਿਮਾ ਦੇ ਗੁਣਗਾਨ ਨਾਲ ਕਠੂਆ ਵਿਖੇ ਅਮਰਨਾਥ ਯਾਤਰੀਆਂ ਲਈ 7ਵਾਂ ਵਿਸ਼ਾਲ ਭੰਡਾਰਾ ਸ਼ੁਰੂ-
ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ

24 ਜੁਲਾਈ ਨੂੰ ਬਾਲ ਅਧਿਕਾਰਾਂ ਦੀ ਸੁਰੱਖਿਆ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ- ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
050934
Total views : 167439

ਅੰਮ੍ਰਿਤਸਰ 18 ਜੁਲਾਈ -(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਬਾਲ ਅਧਿਕਾਰਾਂ ਦੀ ਸੁਰੱਖਿਆ ਲਈ ਰਾਸ਼ਟਰੀ ਕਮਿਸ਼ਨ ਵਲੋਂ 24 ਜੁਲਾਈ ਨੂੰ ਕਮਿਊਨਿਟੀ ਕੇਂਦਰ ਰਣਜੀਤ ਐਵੀਨਿਊ ਵਿਖੇ ਸਵੇਰੇ 9:00 ਵਜੇ ਤੋਂ ਇਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਜਿਥੇ ਕਮਿਸ਼ਨ ਵਲੋਂ 0 ਤੋਂ 18 ਸਾਲ ਤੱਕ ਦੇ ਹੇਠਾਂ ਦੇ ਬੱਚਿਆਂ ਲਈ ਵੱਖ-ਵੱਖ ਸਹੂਲਤਾਂ ਅਤੇ ਸ਼ਿਕਾਇਤਾਂ ਨੂੰ ਮੌਕੇ ਤੇ ਹੀ ਹੱਲ ਕੀਤਾ ਜਾਵੇਗਾ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਕਮਿਸ਼ਨ ਵਲੋਂ ਜਿਲ੍ਹਾ ਅੰਮ੍ਰਿਤਸਰ ਵਿੱਚ ਬੱਚਿਆਂ ਨਾਲ ਸਬੰਧਤ ਸਹੂਲਤਾਂ ਜਿਵੇਂ ਕਿ ਹੈਲਥ ਚੈਕਅਪ, ਆਧਾਰ ਕਾਰਡ, ਦਿਵਿਆਂਗ ਸਰਟੀਫਿਕੇਟ, ਦਿਵਿਆਂਗ ਪੈਨਸ਼ਨ, ਬੈਂਕ ਅਕਾਉਂਟ ਖੋਲ੍ਹਣੇ, ਆਯੁਸ਼ਮਾਨ ਕਾਰਡ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪ੍ਰਬੰਧ ਕੀਤੇ ਜਾਣਗੇ। ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਹੋਣਗੇ ਅਤੇ ਮੌਕੇ ਤੇ ਹੀ ਬੱਚਿਆਂ ਨਾਲ ਸਬੰਧਤ ਮੁਸ਼ਕਲਾਂ ਨੂੰ ਹੱਲ ਕਰਨਗੇ। ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਕਮਿਸ਼ਨ ਵਲੋਂ ਬੱਚਿਆਂ ਨਾਲ ਸਬੰਧਤ ਸ਼ਿਕਾਇਤਾਂ ਜਿਵੇਂ ਕਿ ਬਾਲ ਸਿੱਖਿਆ, ਬਾਜ ਵਿਆਹ, ਬਾਲ ਮਜ਼ਦੂਰੀ, ਬੱਚਿਆਂ ਦਾ ਯੌਨ ਉਤਪੀੜ੍ਹਨ ਸਬੰਧੀ ਮੁਸ਼ਕਿਲਾਂ ਨੂੰ ਵੀ ਸੁਣਿਆ ਜਾਵੇਗਾ ਅਤੇ ਮੌਕੇ ਤੇ ਹੀ ਇਸਦੇ ਹਲ ਕਰਨ ਦੇ ਯਤਨ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਲੋੜਵੰਦ ਪਰਿਵਾਰ ਸਮੇਤ ਬੱਚੇ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੁਆਰਾ ਮਿਲ ਰਹੀਆਂ ਸਹੂਲਤਾਂ ਦਾ ਲਾਭ ਲੈਣ।
ਫਾਈ ਫੋਟੋ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ