Flash News
ਸ਼ਿਵ ਮਹਿਮਾ ਦੇ ਗੁਣਗਾਨ ਨਾਲ ਕਠੂਆ ਵਿਖੇ ਅਮਰਨਾਥ ਯਾਤਰੀਆਂ ਲਈ 7ਵਾਂ ਵਿਸ਼ਾਲ ਭੰਡਾਰਾ ਸ਼ੁਰੂ-
ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ

ਬਰਸਾਤ ਦੇ ਮੌਸਮ ਦੌਰਾਨ ਹੈਜੇ ਦੀ ਰੋਕਥਾਮ ਲਈ ਸ਼ੁਰੂ ਕੀਤੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਜ਼ਿਲਾ ਵਾਸੀ -ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
050921
Total views : 167417

” ਸਟਾਪ ਡਾਇਰੀਆ ” ਮੁਹਿੰਮ ਤਹਿਤ ਲੋਕਾਂ ਨੂੰ ਘਰ-ਘਰ ਜਾ ਕੇ ਕੀਤਾ ਜਾ ਰਿਹਾ ਜਾਗਰੂਕ
ਤਰਨ ਤਾਰਨ, 19 ਜੁਲਾਈ-( ਡਾ. ਦਵਿੰਦਰ ਸਿੰਘ)- ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਨੇ ਜ਼ਿਲਾ ਵਾਸੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਗੰਦੇ ਪਾਣੀ ਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ” ਸਟਾਪ ਡਾਇਰੀਆ ” ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ ਹੈਜੇ ਵਰਗੀ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਡਿਪਟੀ ਕਮਿਸ਼ਨਰ ਸੀ੍ ਸੰਦੀਪ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕਾਂ ਨੂੰ ਹੈਜੇ ਦੀ ਬਿਮਾਰੀ ਦੀ ਰੋਕਥਾਮ ਵਾਸਤੇ ਜਾਗਰੂਕ ਕਰਨ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਘਰ-ਘਰ ਜਾ ਕੇ ਲੋਕਾਂ ਨੂੰ ਡਾਇਰੀਆ ਫੈਲਣ ਤੋਂ ਰੋਕਣ ਸਬੰਧੀ ਜਾਗਰੂਕ ਕਰ ਰਹੀਆਂ ਹਨ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹੈਜੇ ਦੀ ਬਿਮਾਰੀ ਦੀ ਰੋਕਥਾਮ ਲਈ ਜਾਗਰੂਕਤਾ ਫੈਲਾਉਣ ਵਾਸਤੇ ਬਣਾਈਆਂ ਗਈਆਂ ਟੀਮਾਂ ਵੱਲੋਂ ਡੋਰ-ਟੂ-ਡੋਰ ਮੁਹਿੰਮ ਚਲਾਈ ਜਾ ਰਹੀ ਹੈ ਤੇ ਲੋਕਾਂ ਨੂੰ ਡਾਇਰੀਆ ਦੀ ਰੋਕਥਾਮ ਲਈ ਜਾਗਰੂਕ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡਾਇਰੀਆ ਦੀ ਰੋਕਥਾਮ ਲਈ ਆਪਣੇ ਘਰਾਂ ਦੇ ਆਲੇ ਦੁਆਲੇ ਦੀ ਸਾਫ ਸਫਾਈ ਰੱਖੀ ਜਾਵੇ ਅਤੇ ਘਰਾਂ ਨੇੜੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਸਮੂਹ ਨਾਗਰਿਕ ਆਪਣੇ ਘਰਾਂ ਵਿੱਚ ਵਰਤੇ ਜਾਣ ਵਾਲੇ ਕੂਲਰਾਂ ਦੀ ਰੋਜ਼ਾਨਾਂ ਸਾਫ ਸਫਾਈ ਯਕੀਨੀ ਬਣਾਉਣ ਤਾਂ ਜੋ ਮੱਛਰਾਂ ਨਾਲ ਬਿਮਾਰੀਆਂ ਨਾ ਫੈਲ ਸਕਣ। ਉਨ੍ਹਾਂ ਦੱਸਿਆ ਕਿ ਡਾਇਰੀਆ ਦੀ ਰੋਕਥਾਮ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ ਕਿ ਉਹ ਜ਼ਿਲ੍ਹੇ ਦੇ ਲੋਕਾਂ ਨੂੰ ਡਾਇਰੀਆ ਦੀ ਰੋਕਥਾਮ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ।
—————