ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਦੂਸਰਾ ਪਲੇਸਮੈਂਟ ਕੈਂਪ 23 ਜੁਲਾਈ ਨੂੰ

ਖ਼ਬਰ ਸ਼ੇਅਰ ਕਰੋ
035611
Total views : 131858

ਡਿਪਟੀ ਕਮਿਸ਼ਨਰ ਵਲੋਂ ਨੌਜਵਾਨਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ

ਕਪੂਰਥਲਾ,19 ਜੁਲਾਈ- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਦੂਸਰਾ ਬਲਾਕ ਪੱਧਰੀ ਰਜਿਸਟਰੇਸ਼ਨ-ਕਮ-ਪਲੇਸਮੈਂਟ ਕੈਂਪ 23 ਜੁਲਾਈ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫਤਰ,ਕਪੂਰਥਲਾ ਵਿਖੇ ਸਵੇਰੇ 10 ਵਜੇ ਤੋਂ 2 ਵਜੇ ਤੱਕ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ‘ਚ ਨਿੱਜੀ ਖੇਤਰ ਦੀਆਂ ਨਾਮੀ ਕੰਪਨੀਆਂ ਵਲੋਂ ਮੌਕੇ ’ਤੇ ਹੀ ਉਮੀਦਵਾਰਾਂ ਦੀ ਇੰਟਰਵਿਊ ਕਰਨ ਉਪਰੰਤ ਚੋਣ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਵਿਚ ਪ੍ਰਾਈਵੇਟ ਖੇਤਰ ਦੀਆਂ ਕੰਪਨੀਆਂ ਜਿਵੇਂ ਕਿ ਆਈ.ਟੀ.ਸੀ., ਰੇਲਟੈਕ, ਹੋਟਲ ਰਮਾਡਾ, ਯੈੱਸ ਬੈਂਕ, ਜੀ4ਐਸ ਸਕਿਊਰਿਟੀ ਤੋਂ ਇਲ਼ਾਵਾ ਕੇ.ਆਰ.ਜੇ.ਡੀ.ਏ.ਵੀ. ਸਕੂਲਾ ਆਦਿ ਵਲੋਂ ਉਮੀਦਵਾਰਾਂ ਦੀ ਇੰਟਰਵਿਊ ਲੈ ਕੇ ਯੋਗ ਉਮੀਦਵਾਰਾਂ ਦੀ ਚੋਣ ਕਰਨ ਦਾ ਨਾਲ-ਨਾਲ ਵਿਭਾਗ ਵਲੋਂ ਮੌਕੇ ’ਤੇ ਹੀ ਉਮੀਦਵਾਰਾਂ ਦੀ ਮੁਫਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਉਨ੍ਹਾਂ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

ਜਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰਾਜਨ ਸ਼ਰਮਾ ਨੇ ਕਿਹਾ ਕਿ ਚਾਹਵਾਨ ਉਮੀਦਵਾਰ ਕਿਸੇ ਵੀ ਤਰ੍ਹਾਂ ਦੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪੰਜਵੀ ਮੰਜਿਲ, ਨਵਾਂ ਪ੍ਰਬੰਧਕੀ ਕੰਪਲੈਕਸ, ਕਪੂਰਥਲਾ ਵਿਖੇ ਕਿਸੇ ਕੰਮ ਵਾਲੇ ਦਿਨ ਪਹੁੰਚ ਕੇ ਜਾਂ ਹੈਲਪਲਾਈਨ ਨੰਬਰ 9888219247 ’ਤੇ ਸੰਪਰਕ ਕਰ ਸਕਦੇ ਹਨ।