




Total views : 148982







ਅੰਮ੍ਰਿਤਸਰ, 07 ਜਨਵਰੀ (ਡਾ. ਮਨਜੀਤ ਸਿੰਘ )- ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਠੰਢ ਅਤੇ ਧੁੰਦ ਨੇ ਜਨ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਕੇ ਰੱਖ ਦਿੱਤਾ ਹੈ। ਅੱਜ ਵੀ ਧੁੰਦ ਦਾ ਕਹਿਰ ਜਾਰੀ ਰਿਹਾ।
ਠੰਢ ਕਾਰਨ ਸਕੂਲਾਂ ਵਿਚ ਛੁੱਟੀਆਂ ਨਾਂ ਹੋਣ ਕਾਰਨ ਸਕੂਲ ਜਾਣ ਵਾਲੇ ਬੱਚਿਆਂ ਅਤੇ ਰੋਜ਼ਮਰਾ ਦੇ ਕੰਮ ਕਾਜ ’ਤੇ ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।






