Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿਖੇ ਵਾਤਾਵਰਣ ਸੰਭਾਲ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ

ਖ਼ਬਰ ਸ਼ੇਅਰ ਕਰੋ
046246
Total views : 154247

ਲੁਧਿਆਣਾ, 20 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਾਤਾਵਰਣ ਸੰਭਾਲ ਮੁਹਿੰਮ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਲੁਧਿਆਣਾ ਵਿਖੇ ਪੌਦੇ ਲਗਾ ਕੇ ਕੀਤੀ ਗਈ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਐਡਵੋਕੇਟ ਧਾਮੀ ਨੇ ਆਲਮੀ ਤਪਸ਼ (Global Warming) ਅਤੇ ਜਲਵਾਯੂ ਵਿਚ ਵਿਸ਼ਵ ਪੱਧਰ ਤੇ ਆ ਰਹੀਆਂ ਖਤਰਨਾਕ ਤਬਦੀਲੀਆਂ ਅਤੇ ਪਾਣੀ ਦੇ ਲਗਾਤਾਰ ਦੂਸ਼ਿਤ ਹੋਣ ਤੇ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ ਹਰੇਕ ਸਿੱਖ ਨੂੰ ਇਕ ਪੌਦਾ ਲਗਾਉਣ ਦਾ ਸੁਨੇਹਾ ਦਿੱਤਾ।
ਸ. ਮਹੇਸ਼ਇੰਦਰ ਸਿੰਘ ਗਰੇਵਾਲ ਸਾਬਕਾ ਮੰਤਰੀ ਪੰਜਾਬ ਅਤੇ ਟਰੱਸਟੀ, ਭਾਈ ਗੁਰਚਰਨ ਸਿੰਘ ਗਰੇਵਾਲ ਟਰੱਸਟੀ ਅਤੇ ਬਾਕੀ ਟਰੱਸਟ ਮੈਂਬਰਾਂ ਨੇ ਵੀ ਮੌਕੇ ਤੇ ਹਾਜ਼ਰੀ ਭਰਦੇ ਹੋਏ ਵਾਤਾਵਰਣ ਨੂੰ ਬਚਾਉਣਾ ਸਭ ਦਾ ਨੈਤਿਕ ਫਰਜ਼ ਦੱਸਿਆ ਅਤੇ ਸਭ ਨੂੰ ਸਾਂਝਾ ਹੰਭਲਾ ਮਾਰ ਵੱਧ ਤੋਂ ਵੱਧ ਪੌਦੇ ਲਗਾ ਕੇ ਇਸ ਮੁਹਿੰਮ ਵਿੱਚ ਯੋਗਦਾਨ ਪਾਉਣ ਦਾ ਸਨੇਹਾ ਦਿੱਤਾ।
ਸ. ਸ਼ਾਹਬਾਜ਼ ਸਿੰਘ ਸਕੱਤਰ ਅਤੇ ਸ. ਇੰਦਰਪਾਲ ਸਿੰਘ ਡਾਇਰੈਕਟਰ ਟਰੱਸਟ ਨੇ ਇਸ ਮੌਕੇ ਕਿਹਾ ਕਿ ਜਿਹੜਾ ਕੰਮ ਮਨੁੱਖਤਾ ਦੀ ਸੇਵਾ ਲਈ ਹੁੰਦਾ ਹੈ ਓਹੀ ਸਾਡਾ ਧਰਮ ਹੈ। ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਦੇ ਪ੍ਰਿੰਸੀਪਲ ਡਾ. ਸਹਿਜਪਾਲ ਸਿੰਘ ਨੇ ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਜੇਕਰ ਸਾਡਾ ਵਾਤਾਵਰਣ ਸ਼ੁੱਧ ਰਹੇਗਾ ਤਾਂ ਹੀ ਅਸੀਂ ਸਿਹਤਮੰਦ ਰਹਿ ਸਮਾਜ ਪ੍ਰਤੀ ਬਣਦੀਆਂ ਆਪਣੀਆਂ ਜ਼ਿੰਮੇਵਾਰੀਆਂ ਸੁਚੱਜੇ ਢੰਗ ਨਾਲ ਨਿਭਾਅ ਪਾਵਾਂਗੇ।
ਇਸ ਮੌਕੇ ਟਰੱਸਟੀ ਸ. ਹਰਭਜਨ ਸਿੰਘ ਗਿੱਲ ਟਰੱਸਟੀ, ਸ਼੍ਰੋਮਣੀ ਕਮੇਟੀ ਮੈਂਬਰ ਸ. ਰਘਬੀਰ ਸਿੰਘ ਸਹਾਰਨਮਾਜਰਾ, ਮੈਂਬਰ ਗਵਰਨਿੰਗ ਬਾਡੀ ਜੀਐੱਨਈ ਸ. ਅਮਰਜੀਤ ਸਿੰਘ ਬਨਭੌਰੀ, ਸਾਬਕਾ ਮੇਅਰ ਲੁਧਿਆਣਾ ਸ. ਹਰਚਰਨ ਸਿੰਘ ਗੋਹਲਵੜੀਆ, ਸ. ਗੁਰਬੀਰ ਸਿੰਘ ਸੰਧੂ, ਸ. ਮਨਜੀਤ ਸਿੰਘ ਰੰਧਾਵਾ ਵੱਲੋਂ ਵੀ ਉਚੇਚੇ ਤੌਰ ਉੱਤੇ ਹਾਜ਼ਰੀ ਭਰੀ ਗਈ ਅਤੇ ਸਭ ਵੱਲੋਂ ਇਸ ਮੁਹਿੰਮ ਨੂੰ ਹੋਰ ਬੁਲੰਦੀਆਂ ਤੱਕ ਪਹੁੰਚਾਉਣ ਦਾ ਪ੍ਰਣ ਵੀ ਕੀਤਾ ਗਿਆ।

#PlantTrees #PlantTreesSaveEarth #GlobalWarming #AkalTakhtSahib #SGPC #HarjinderSinghDhami #SGPCPresident #SGPCPresident2024