Total views : 131859
ਜੰਡਿਆਲਾ ਗੁਰੂ ‘ਚ ਚੋਰਾਂ ਦੇ ਹੌਂਸਲੇ ਬੁਲੰਦ –
ਜੰਡਿਆਲਾ ਗੁਰੂ , 22 ਜੁਲਾਈ- ਜੰਡਿਆਲਾ ਗੁਰੂ ਸ਼ਹਿਰ ਵਿੱਚ ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹਨ ਕਿ ਉਹ ਬੇਖੌਫ ਹੋ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।
ਅੱਜ ਵੀ ਤੜਕਸਾਰ ਜੰਡਿਿਆਲਾ ਗੁਰੂ ਸ਼ਹਿਰ ਦੀ ਮੁੱਖ ਸੜਕ ਤੇ ਪੰਜਾਬ ਨੈਸ਼ਨਲ ਬੈਂਕ ਨਜਦੀਕ ਦਸਮੇਸ਼ ਪਾਈਪ ਸਟੋਰ ਦੀ ਦੁਕਾਨ ਸਰਾਏ ਰੋਡ ਵਿਖੇ ਵੀ ਚੋਰਾਂ ਵੱਲੋੰ ਦੁਕਾਨ ਦਾ ਸ਼ਟਰ ਤੋੜ ਕੇ ਨਕਦੀ ਤੇ ਸਾਮਨ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆ ਦੁਕਾਨ ਦੇ ਮਾਲਕ ਸਤਨਾਮ ਸਿੰਘ ਵਾਸੀ ਜੰਡਿਆਲਾ ਗੁਰੂ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 6 ਵਜੇ ਉਨ੍ਹਾਂ ਨੂੰ ਕਿਸੇ ਨੇ ਸੂਚਨਾ ਦਿੱਤੀ ਕਿ ਉਨ੍ਹਾਂ ਦੀ ਦੁਕਾਨ ਦਾ ਸ਼ਟਰ ਟੁੱਟਿਆ ਹੋਇਆ ਹੈ। ਜਦੋਂ ਉਸ ਨੇ ਦੁਕਾਨ ਤੇ ਆ ਕੇ ਵੇਖਿਆ ਤਾਂ ਉਸ ਦੇ ਗੱਲੇ ਵਿਚ ਪਈ ਕਰੀਬ 20 ਤੋਂ 25 ਹਜ਼ਾਰ ਰੁਪਏ ਦੀ ਨਕਦੀ, 2 ਟੁੱਲੂ ਪੰਪ ਅਤੇ 2 ਸਬਮਰਸੀਬਲ ਮੋਟਰਾਂ ਗਾਇਬ ਸਨ। ਉਨ੍ਹਾਂ ਦੱਸਿਆ ਕਿ ਚੋਰਾਂ ਵੱਲੋਂ ਦੁਕਾਨ ਦੇ ਅੰਦਰ ਲੱਗੇ ਸੀ.ਸੀ.ਟੀ.ਵੀ. ਦੀਆਂ ਤਾਰਾਂ ਨੂੰ ਵੀ ਕੱਟ ਦਿੱਤਾ ਗਿਆ। ਦੁਕਾਨਦਾਰ ਨੇ ਇਸ ਸਬੰਧੀ ਉਨਾਂ ਵੱਲੋਂ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਪੁਲਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਦੋਂ ਇਸ ਸਬੰਧੀ ਡੀ.ਐਸ.ਪੀ. ਜੰਡਿਆਲਾ ਗੁਰੂ ਰਾਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨਾਂ ਕਿਹਾ ਕਿ ਪੁਲਿਸ ਵੱਲੋਂ ਚੋਰਾਂ ਦੀ ਭਾਲ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨਾਂ ਸ਼ਹਿਰ ਵਾਸੀਆ ਨੂੰ ਵੀ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਦੇਣ ਤਾਂ ਜੋ ਸ਼ਹਿਰ ਵਿੱਚ ਵਾਪਰ ਰਹੀਆ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਦੁਕਾਨਦਾਰ ਵੀ ਦੁਕਾਨਾਂ ਦੀ ਸਰੱਖਿਆ ਦੇ ਮੱਦੇਨਜ਼ਰ ਆਪਣੀਆ ਦੁਕਾਨਾਂ ਦੀ ਰਾਖੀ ਲਈ ਪਹਿਰੇਦਾਰ ਜਰੂਰ ਰੱਖਣ।