Total views : 131859
ਅੰਮ੍ਰਿਤਸਰ, 24 ਜੁਲਾਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)
ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤੀ ਸ਼ਿਕਾਇਤ ਵਿਚ ਲਾਏ ਦੋਸ਼ਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਲਿਖਤੀ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਨਿੱਜੀ ਤੌਰ ‘ਤੇ ਪੁੱਜ ਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਡਾ. ਦਲਜੀਤ ਸਿੰਘ ਚੀਮਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸ. ਬਲਵਿੰਦਰ ਸਿੰਘ ਭੂੰਦੜ ਅਤੇ ਸ. ਅਲਵਿੰਦਰਪਾਲ ਸਿੰਘ ਪੱਖੋਕੇ ਵੀ ਹਾਜ਼ਰ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸੌਂਪੇ ਲਿਖਤੀ ਸਪੱਸ਼ਟੀਕਰਨ ‘ਤੇ ਪੰਜ ਸਿੰਘ ਸਾਹਿਬਾਨ ਵਲੋਂ ਆਉਂਦੇ ਦਿਨਾਂ ਵਿਚ ਹੋਣ ਵਾਲੀ ਇਕੱਤਰਤਾ ਵਿਚ ਵਿਚਾਰ ਕੀਤਾ ਜਾਵੇਗਾ।