Total views : 131859
ਜੰਡਿਆਲਾ ਗੁਰੂ, 24 ਜੁਲਾਈ (ਸਿਕੰਦਰ ਮਾਨ)- ਐਸ.ਐਸ.ਪੀ ਅੰਮ੍ਰਿਤਸਰ (ਦਿਹਾਤੀ) ਸ. ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਕਾਰਵਾਈ ਕਰਦਿਆਂ ਜੰਡਿਆਲਾ ਗੁਰੂ ਪੁਲਿਸ ਵਲੋਂ ਫ਼ਿਰੌਤੀਆਂ ਮੰਗਣ ਅਤੇ ਘਰਾਂ ਤੇ ਗੋਲੀਆਂ ਚਲਾਉਣ ਵਾਲੇ ਗਰੋਹ ਦਾ ਪਰਦਾਫਾਸ਼ ਕਰਕੇ ਇਕ ਦੋਸ਼ੀ ਨੂੰ ਪਿਸਤੌਲ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆ ਡੀ.ਐਸ.ਪੀ. ਜੰਡਿਆਲਾ ਗੁਰੂ ਰਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਜੰਡਿਆਲਾ ਗੁਰੂ ਦੇ ਕੁਝ ਕਾਰੋਬਾਰੀ ਵਿਅਕਤੀਆਂ ਕੋਲੋਂ ਵਿਦੇਸ਼ੀ ਨੰਬਰਾਂ ਤੋਂ ਵਟਸਐਪ ਕਾਲਾਂ ਰਾਹੀਂ ਫਿਰੌਤੀਆਂ ਮੰਗੀਆਂ ਗਈਆਂ ਸਨ ਅਤੇ ਉਨ੍ਹਾਂ ਵਲੋਂ ਫਿਰੌਤੀਆਂ ਨਾ ਦੇਣ ਦੀ ਸੂਰਤ ਵਿਚ ਉਕਤ ਵਿਅਕਤੀਆਂ ਦੇ ਘਰਾਂ ਤੇ ਫਾਇਰਿੰਗ ਕਰਨ ਉਪਰੰਤ ਉਨਾਂ ਨੂੰ ਮਾਰ ਦੇਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਜਿਸ ਤੇ ਕਾਰਵਾਈ ਕਰਦਿਆ ਪੁਲਿਸ ਥਾਣਾ ਜੰਡਿਆਲਾ ਗੁਰੂ ਵਿਚ ਕੇਸ ਦਰਜ ਕੀਤੇ ਗਏ ਸਨ। ਪੁਲਿਸ ਵੱਲੋਂ ਇਕ ਦੋਸ਼ੀ ਨੂੰ ਪਿਸਤੌਲ ਸਮੇਤ ਗ੍ਰਿਫਤਾਰ ਕਰ ਲਿਆ ਗਿਆ।
#nasihattoday #LatestNews #NewsUpdate #PunjabNews #RuralPoliceAmritsar