Flash News
ਸ਼ਿਵ ਮਹਿਮਾ ਦੇ ਗੁਣਗਾਨ ਨਾਲ ਕਠੂਆ ਵਿਖੇ ਅਮਰਨਾਥ ਯਾਤਰੀਆਂ ਲਈ 7ਵਾਂ ਵਿਸ਼ਾਲ ਭੰਡਾਰਾ ਸ਼ੁਰੂ-
ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ

ਖ਼ਬਰ ਸ਼ੇਅਰ ਕਰੋ
050920
Total views : 167416

ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨਾਲ ਵੀ ਕੀਤੀ ਚਰਚਾ –
ਜੰਡਿਆਲਾ ਗੁਰੂ , 25 ਜੁਲਾਈ -(ਸਿਕੰਦਰ ਮਾਨ)- ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ੳ ਨੇ ਜੰਡਿਆਲਾ ਗੁਰੂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ , ਜਿਸ ਵਿੱਚ ਨਗਰ ਕੌਂਸਲ ਜੰਡਿਆਲਾ ਦੇ ਕੌਂਸਲਰ ਅਤੇ ਪ੍ਰਧਾਨ ਵੀ ਸ਼ਾਮਿਲ ਹੋਏ।
ਉਹਨਾਂ ਜੰਡਿਆਲਾ ਗੁਰੂ ਕਸਬੇ ਵਿੱਚ ਨਗਰ ਕੌਂਸਲ ਜੰਡਿਆਲਾ ਵੱਲੋਂ ਕਰਵਾਏ ਜਾ ਰਹੇ ਕੰਮਾਂ ਦੇ ਵੇਰਵੇ ਲੈਂਦੇ ਕਿਹਾ ਕਿ ਬਰਸਾਤ ਦੇ ਸੀਜਨ ਦੌਰਾਨ ਜਿਨਾਂ ਸਥਾਨਾਂ ਉੱਤੇ ਪਾਣੀ ਖੜਨ ਦੀ ਸਮੱਸਿਆ ਆ ਰਹੀ ਹੈ, ਉਸ ਦੀ ਨਿਸ਼ਾਨਦੇਹੀ ਕਰਕੇ ਪੱਕਾ ਹੱਲ ਕੱਢਿਆ ਜਾਵੇ। ਉਹਨਾਂ ਜੰਡਿਆਲਾ ਗੁਰੂ ਕਸਬੇ ਵਿੱਚ ਸੀਵਰੇਜ ਅਤੇ ਸਾਫ ਸਫਾਈ ਦੇ ਕੰਮਾਂ ਦੀ ਵੀ ਬਰੀਕੀ ਨਾਲ ਸਮੀਖਿਆ ਕੀਤੀ।
ਇਸ ਤੋਂ ਇਲਾਵਾ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਬਾਰੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਉਹਨਾਂ ਨੇ ਸਪਸ਼ਟ ਕੀਤਾ ਕਿ ਪਿੰਡਾਂ ਵਿੱਚ ਕਰਵਾਏ ਜਾ ਰਹੇ ਕੰਮਾਂ ਦੌਰਾਨ ਕਿਸੇ ਧੜੇ ਜਾਂ ਪਾਰਟੀ ਨੂੰ ਅਣਗੌਲਿਆ ਨਾ ਕੀਤਾ ਜਾਵੇ ਬਲਕਿ ਪਿੰਡਾਂ ਦੀ ਲੋੜ ਅਨੁਸਾਰ ਹਰ ਕੰਮ ਯੋਜਨਾਬੱਧ ਢੰਗ ਨਾਲ ਕੀਤਾ ਜਾਵੇ । ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਸੁਪਨਾ ਰੰਗਲੇ ਪੰਜਾਬ ਦੀ ਸਥਾਪਤੀ ਹੈ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੀ ਜਿੰਮੇਵਾਰੀ ਹੋਣ ਕਾਰਨ ਮੇਰਾ ਫਰਜ ਹੈ ਕਿ ਮੈਂ ਆਪਣੇ ਹਲਕੇ ਦੇ ਹਰੇਕ ਪਿੰਡ ਸ਼ਹਿਰ ਅਤੇ ਕਸਬੇ ਵਿੱਚ ਬਿਹਤਰ ਢੰਗ ਨਾਲ ਕੰਮ ਕਰਕੇ ਮੁੱਖ ਮੰਤਰੀ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਆਪਣਾ ਫਰਜ਼ ਨਿਭਾਵਾਂ।
ਉਨਾਂ ਇਸ ਮੌਕੇ ਅਮਨ ਕਾਨੂੰਨ ਦੀ ਸਥਿਤੀ ਅਤੇ ਨਸ਼ਿਆਂ ਦੀ ਬਰਾਮਦਗੀ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਹਨਾਂ ਕਿਹਾ ਕਿ ਨਸ਼ੇ ਦੀ ਸਮਗਲਿੰਗ ਭਾਵੇਂ ਅੰਤਰਰਾਸ਼ਟਰੀ ਸਰਹੱਦ ਤੋਂ ਹੋ ਰਹੀ ਹੈ ਪਰ ਇਸ ਦੀ ਖਪਤ ਨੂੰ ਰੋਕਣਾ ਸਾਡਾ ਫਰਜ਼ ਹੈ। ਉਹਨਾਂ ਕਿਹਾ ਕਿ ਨਸ਼ੇ ਦੇ ਸਮਗਲਰਾਂ ਨਾਲ ਕੋਈ ਤਰਸ ਨਾ ਕੀਤਾ ਜਾਵੇ ਬਲਕਿ ਕਠੋਰਤਾ ਨਾਲ ਪੇਸ਼ ਆਇਆ ਜਾਵੇ। ਉਨਾਂ ਹਦਾਇਤ ਕੀਤੀ ਕਿ ਅਜਿਹੇ ਸਰਗਣਿਆਂ ਨੂੰ ਕੁਚਲਿਆ ਜਾਵੇ, ਜੋ ਸਮਾਜ ਵਿੱਚ ਨਸ਼ੇ ਵੇਚ ਕੇ ਨੌਜਵਾਨਾਂ ਨੂੰ ਬਰਬਾਦੀ ਵੱਲ ਧੱਕ ਰਹੇ ਹਨ। ਉਹਨਾਂ ਕਿਹਾ ਕਿ ਇਹ ਕਾਰਵਾਈ ਕੇਵਲ ਸਮਗਲਰ ਦੇ ਜੇਲ ਜਾਣ ਤੱਕ ਸੀਮਤ ਨਾ ਰਹੇ ਬਲਕਿ ਉਸ ਦੀ ਬਣਾਈ ਹੋਈ ਜਾਇਦਾਦ ਨੂੰ ਵੀ ਜਬਤ ਕੀਤਾ ਜਾਵੇ ।
ਇਸ ਮੌਕੇ ਤਹਿਸੀਲਦਾਰ ਇਕਵਿੰਦਰ ਕੌਰ , ਡੀਐਸਪੀ ਜੰਡਿਆਲਾ ਗੁਰੂ ਅਤੇ ਹਲਕੇ ਵਿੱਚ ਪੈਂਦੇ ਥਾਣਿਆਂ ਦੇ ਮੁਖੀ, ਸਰਬਜੀਤ ਸਿੰਘ ਡਿੰਪੀ, ਸੁਨੈਨਾ ਰੰਧਾਵਾ ਅਤੇ ਸਤਿੰਦਰ ਸਿੰਘ ਵੀ ਹਾਜ਼ਰ ਸਨ।

ਕੈਪਸ਼ਨ : ਜੰਡਿਆਲਾ ਗੁਰੂ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ।

#nasihattoday
#HarbhajanSinghETO ##AamAadmiParty#LatestNews