Flash News
ਸ਼ਿਵ ਮਹਿਮਾ ਦੇ ਗੁਣਗਾਨ ਨਾਲ ਕਠੂਆ ਵਿਖੇ ਅਮਰਨਾਥ ਯਾਤਰੀਆਂ ਲਈ 7ਵਾਂ ਵਿਸ਼ਾਲ ਭੰਡਾਰਾ ਸ਼ੁਰੂ-
ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ

ਸਰਕਾਰ, ਤੁਹਾਢੇ ਦੁਆਰ” ਮੁਹਿੰਮ ਤਹਿਤ 30 ਜੁਲਾਈ ਨੂੰ ਪਿੰਡ ਪੰਡੋਰੀ ਗੋਲਾ ਵਿਖੇ ਲਗਾਇਆ ਜਾਵੇਗਾ ਵਿਸ਼ੇਸ ਸੁਵਿਧਾ ਕੈਂਪ-ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
050920
Total views : 167414

ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਮੌਕੇ ‘ਤੇ ਹੀ ਮੁਹੱਈਆ ਕਰਵਾਈਆਂ ਜਾਣਗੀਆਂ ਲੋੜੀਂਦੀਆਂ ਸਰਕਾਰੀ ਸੇਵਾਵਾਂ
ਤਰਨ ਤਾਰਨ, 29 ਜੁਲਾਈ -(ਡਾ. ਦਵਿੰਦਰ ਸਿੰਘ)-ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ਾਂ ਦੀ ਲੜੀ ਤਹਿਤ 30 ਜੁਲਾਈ, 2024 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 02 ਵਜੇ ਤੱਕ ਸਬ-ਡਵੀਜ਼ਨ ਤਰਨ ਤਾਰਨ ਦੇ ਪਿੰਡ ਪੰਡੋਰੀ ਗੋਲਾ ਵਿਖੇ “ਸਰਕਾਰ, ਤੁਹਾਢੇ ਦੁਆਰ” ਮੁਹਿੰਮ ਤਹਿਤ ਵਿਸ਼ੇਸ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾਵੇਗਾ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਪਿੰਡ ਬਾਗੜੀਆਂ, ਕਲੇਰ, ਭੁੱਲਰ, ਬਚੜੇ, ਕੱਦਗਿੱਲ ਅਤੇ ਮੱਲੀਆਂ ਦੇ ਪਿੰਡਾਂ ਦੇ ਲੋਕ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਸੁਵਿਧਾ ਕੈਂਪ ਦੌਰਾਨ ਸੇਵਾ ਕੇਂਦਰ ਨਾਲ ਸੰਬੰਧਿਤ ਸੇਵਾਵਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਵੀ ਆਪਣੇ ਵਿਭਾਗ ਨਾਲ ਸਬੰਧਤ ਸਟਾਲ ਲਾ ਕੇ ਮੌਕੇ ‘ਤੇ ਹੀ ਲੋਕਾਂ ਨੂੰ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਇੰਤਕਾਲ, ਨਗਰ ਕੌਂਸਲ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ ਨਾਲ ਸਬੰਧਤ ਆਦਿ ਕੰਮਾਂ ਦੀਆਂ ਸੁਵਿਧਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਨਾਲ ਸੰਬਧਤ ਰੈਜ਼ੀਡੈਂਸ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਜਨਮ ਸਰਟੀਫਿਕੇਟ, ਜਨਮ ਸਰਟੀਫਿਕੇਟ ਸਬੰਧੀ/ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬਧੀ, ਸ਼ਹਿਰੀ ਖੇਤਰ ਨਾਲ ਸੰਬੰਧਿਤ ਜਨਮ ਸਰਟੀਫਿਕੇਟ ਵਿੱਚ ਕੋਈ ਬਦਲਾਅ ਸਬੰਧੀ ਅਤੇ ਪੁਰਾਣੇ ਦਸਤਾਵੇਜ਼ਾਂ ਨੂੰ ਤਸਦੀਕ ਕਰਵਾਉਣ ਸਬੰਧੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ/ਲੀਡ ਬੈਂਕ ਮੈਨੇਜਰ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ, ਕੋ-ਆਪਰੇਟਿਵ ਸੋਸਾਇਟੀ, ਰਾਜ ਪੇਂਡੂ ਰੋਜ਼ੀ-ਰੋਟੀ ਮਿਸ਼ਨ, ਉਦਯੋਗ ਕੇਂਦਰ, ਸਕਿੱਲ ਡਿਵੈੱਲਪਮੈਂਟ, ਰੋਜਗਾਰ ਵਿਭਾਗ ਆਦਿ ਵਿਭਾਗ ਆਪੋ-ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ ।
—————