ਜੰਡਿਆਲਾ ਗੁਰੂ ਵਿਖੇ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ-

ਖ਼ਬਰ ਸ਼ੇਅਰ ਕਰੋ
035631
Total views : 131886

ਜੰਡਿਆਲਾ ਗੁਰੂ, 31 ਜੁਲਾਈ-( ਸਿਕੰਦਰ ਮਾਨ )- ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ:) ਜੰਡਿਆਲਾ ਗੁਰੂ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰਾਂ ਇਸ ਵਾਰ ਵੀ ਸ਼ਹੀਦ ਊਧਮ ਸਿੰਘ ਚੌਕ ਵਿਖੇ ਕਲੱਬ ਦੇ ਸਰਪ੍ਰਸਤ ਐਡਵੋਕੇਟ ਅਮਰੀਕ ਸਿੰਘ ਮਲਹੋਤਰਾ ਦੀ ਰਹਿਨੁਮਾਈ ਹੇਂਠ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।
ਇਸ ਮੌਕੇ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਤੇ ਭਾਜਪਾ ਆਗੂ ਅਜੈਪਾਲ ਸਿੰਘ ਮੀਰਾਂਕੋਟ, ਸਰਪ੍ਰਸਤ ਐਡਵੋਕੇਟ ਅਮਰੀਕ ਸਿੰਘ ਮਲਹੋਤਰਾ ਅਤੇ ਕਲੱਬ ਦੇ ਪ੍ਰਧਾਨ ਰਣਜੀਤ ਸਿੰਘ ਜੋਸਨ ਅਤੇ ਅਵਤਾਰ ਸਿੰਘ ਟੱਕਰ ਸਾਬਕਾ ਪ੍ਰਧਾਨ ਖਾਲਸਾ ਆਟੋ ਰਿਕਸ਼ਾ ਯੂਨੀਅਨ ਨੇ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਤੇ ਫੁੱਲਮਾਲਾ ਪਾ ਕੇ ਸ਼ਰਧਾਂਜਲੀ ਭੇਟ ਕਰਦਿਆ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ, ਲੋੜ ਹੈ ਇਨਾਂ ਦੀ ਸੋਚ ਤੇ ਪਹਿਰਾ ਦੇਣ ਦੀ ਤਾਂ ਹੀਂ ਇਕ ਵਧੀਆ ਤੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।
ਇਸ ਮੌਕੇ ਹੋਰਨਾਂ ਤੋ ਇਲਾਵਾ ਡਾਕਟਰ ਨਿਰਮਲ ਸਿੰਘ, ਚਰਨਜੀਤ ਸਿੰਘ ਟੀਟੋ, ਡਾ. ਲਖਵਿੰਦਰ ਸਿੰਘ ਰੰਧਾਵਾ, ਕਾਮਰੇਡ ਗੁਰਮੁਖ ਸਿੰਘ ਸ਼ੇਰਗਿੱਲ, ਪ੍ਰਦੀਪ ਸਿੰਘ ਥਿੰਦ, ਸੰਜੀਵ ਕੁਮਾਰ, ਹਰਜਿੰਦਰ ਸਿੰਘ, ਸੁਰਿੰਦਰ ਸਿੰਘ ਭੱਟੀ, ਗੁਰਮੀਤ ਸਿੰਘ ਥਿੰਦ, ਭੁਪਿੰਦਰ ਸਿੰਘ ਭਿੰਦਾ, ਪੱਤਰਕਾਰ ਦਿਨੇਸ਼ ਬਜਾਜ, ਪੱਤਰਕਾਰ ਕੁਲਜੀਤ ਸਿੰਘ, ਰਾਜੇਸ਼ ਪਾਠਕ, ਸਿਕੰਦਰ ਮਾਨ , ਭੁਪਿੰਦਰ ਸਿੰਘ, ਸਿਮਰਦੀਪ ਸਿੰਘ ਭੱਟੀ, ਹਰਵਿੰਦਰ ਸਿੰਘ ਮੰਗਾ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ। ਜਿੰਨਾਂ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਤੇ ਫੁੱਲਮਾਲਾ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਆਏ ਪਤਵੰਤੇ ਸੱਜਣਾਂ ਨੂੰ ਸਨਮਾਨਿਤ ਵੀ ਕੀਤਾ ਗਿਆ।