Flash News
ਸ਼ਿਵ ਮਹਿਮਾ ਦੇ ਗੁਣਗਾਨ ਨਾਲ ਕਠੂਆ ਵਿਖੇ ਅਮਰਨਾਥ ਯਾਤਰੀਆਂ ਲਈ 7ਵਾਂ ਵਿਸ਼ਾਲ ਭੰਡਾਰਾ ਸ਼ੁਰੂ-
ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ

‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ 1 ਅਗਸਤ ਨੂੰ ਨਾਗ ਕਲਾਂ ਅਤੇ 6 ਅਗਸਤ ਨੂੰ ਰਈਆ ਵਿਖੇ ਲੱਗੇਗਾ ਕੈਂਪ – ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
050935
Total views : 167440

ਅੰਮ੍ਰਿਤਸਰ, 31 ਜੁਲਾਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲੇ੍ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਿਲ੍ਹੇ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਅਤੇ ਆਉਣ ਵਾਲੇ ਵਿਅਕਤੀਆਂ ਵੱਲੋਂ ਵੱਖ- ਵੱਖ ਸੇਵਾਵਾਂ ਹਾਸਲ ਕਰਨ ਲਈ ਅਪਲਾਈ ਕੀਤਾ ਜਾ ਰਿਹਾ ਅਤੇ ਮੌਕੇ ਤੇ ਹੀ ਸਰਟੀਫਿਕੇਟ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇਕੋ ਥਾਂ ਹੀ ਮਿੱਲ ਰਹੀਆਂ ਹਨ। ਜਿਸ ਨਾਲ ਉਨਾਂ ਦੇ ਪੈਸੇ ਅਤੇ ਸਮੇਂ ਦੀ ਬਚਤ ਵੀ ਹੋ ਰਹੀ ਹੈ।
ਸ੍ਰੀ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਅਗਸਤ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਾਗ ਕਲਾਂ ਅਤੇ 6 ਅਗਸਤ ਨੂੰ ਸਿੰਚਾਈ ਵਿਭਾਗ, ਰੈਸਟ ਹਾਊਸ, ਰਈਆ ਵਿਖੇ ਲੱਗੇਗਾ। ਉਨਾਂ ਦੱਸਿਆ ਕਿ ਕੈਂਪਾਂ ਵਿੱਚ ਜੋ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਸਿਹਤ ਵਿਭਾਗ ਨਾਲ ਸਬੰਧਤ ਸਕੀਮਾਂ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਸ਼ਾਮਿਲ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕ 1076 ਨੰਬਰ ਡਾਇਲ ਕਰਕੇ ਘਰ ਬੈਠੇ ਹੀ ਇਹ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।
ਕੈਪਸ਼ਨ : ਫਾਈਲ ਫੋਟੋ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ
==—