Flash News
ਅੰਮ੍ਰਿਤਸਰ ਪੁਲਿਸ ਵਲੋਂ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ-
ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸੰਬੰਧੀ ‘ਸਿੱਖ ਸੁਸਾਇਟੀ ਆਫ ਮਨੀਟੋਬਾ’ ਵੱਲੋਂ ਸਜਾਏ ਗਏ ਨਗਰ ਕੀਰਤਨ ਦੀਆਂ ਤਸਵੀਰਾਂ-
ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ-
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-

ਕੈਬਨਿਟ ਮੰਤਰੀ ਈ.ਟੀ.ਓ ਨੇ ਸਿਵਲ ਹਸਪਤਾਲ ਮਾਨਾਵਾਲਾ ਦੀ ਕੀਤੀ ਅਚਨਚੇਤ ਚੈਕਿੰਗ

ਖ਼ਬਰ ਸ਼ੇਅਰ ਕਰੋ
052022
Total views : 169004

ਅੰਮ੍ਰਿਤਸਰ 3 ਅਗਸਤ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਦੇ ਨਾਲ ਨਾਲ ਸੂਬੇ ਦੇ ਲੋਕਾਂ ਲਈ ਸਿਹਤ ਕ੍ਰਾਂਤੀ ਵੀ ਲੈ ਕੇ ਆ ਰਹੀ ਹੈ ਜਿਸ ਦਾ ਮੁੱਖ ਉਦੇਸ਼ ਮੁਫ਼ਤ ਸਿੱਖਿਆ ਦੇ ਨਾਲ ਨਾਲ ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਵੀ ਘਰ ਦੇ ਨੇੜੇ ਹੀ ਮੁਹਈਆ ਕਰਵਾਉਣਾ ਹੈ।
ਇਨਾ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਸਿਵਲ ਹਸਪਤਾਲ਼ ਮਾਨਾਂਵਾਲਾ ਦੀ ਅਚਨਚੇਤ ਚੈਕਿੰਗ ਕਰਨ ਉਪਰੰਤ ਕੀਤਾ। ਇਸ ਮੌਕੇ ਉਹਨਾਂ ਵੱਲੋਂ ਹਸਪਤਾਲ ਵਿਖੇ ਆਏ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਸਬੰਧਤ ਡਾਕਟਰਾਂ ਨੂੰ ਤੁਰੰਤ ਇਹਨਾਂ ਦੀਆਂ ਸ਼ਿਕਾਇਤਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ 72 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਜਿਸ ਵਿੱਚ ਇਸ ਸਾਲ ਦੌਰਾਨ ਕਰੀਬ 8 ਲੱਖ ਲੋਕਾਂ ਨੇ ਆਪਣਾ ਇਲਾਜ਼ ਕਰਵਾਇਆ ਹੈ ਉਹਨਾਂ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ ਕੁਲ 80 ਤਰ੍ਹਾਂ ਦੀਆਂ ਮੁਫਤ ਦਵਾਈਆਂ ਅਤੇ 38 ਤਰ੍ਹਾਂ ਦੇ ਲੈਬ ਟੈਸਟ ਮੁਫਤ ਵਿੱਚ ਕੀਤੇ ਜਾਂਦੇ ਹਨ ਅਤੇ ਇਸ ਸਾਲ ਦੌਰਾਨ ਕਰੀਬ 115000 ਹਜ਼ਾਰ ਲੋਕਾਂ ਨੇ ਆਪਣੇ ਲੈਬ ਟੈਸਟ ਕਰਵਾਏ ਹਨ।
ਕੈਬਨਟ ਮੰਤਰੀ ਈ.ਟੀ.ਓ ਨੇ ਦੱਸਿਆ ਕਿ ਇਹਨਾਂ ਕਲੀਨਕਾ ਦੇ ਖੁੱਲਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਅਤੇ ਮੁਫਤ ਇਲਾਜ ਦੀ ਸੁਵਿਧਾ ਮਿਲੀ ਹੈ।ਸਰਦਾਰ ਈ.ਟੀ.ਓ ਨੇ ਸਿਵਲ ਹਸਪਤਾਲ ਮਾਨਾਂਵਾਲਾ ਦੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿਖੇ ਆਪਣਾ ਇਲਾਜ ਕਰਵਾਉਣ ਵਾਲੇ ਆਏ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ। ਉਹਨਾਂ ਕਿਹਾ ਕਿਹਾ ਕਿ ਲੋਕ ਪਿੰਡਾਂ ਵਿੱਚੋਂ ਬਹੁਤ ਮੁਸ਼ਕਿਲ ਨਾਲ ਆਪਣਾ ਸਮਾਂ ਕੱਢ ਕੇ ਹਸਪਤਾਲ ਵਿਖੇ ਇਲਾਜ ਕਰਵਾਉਣ ਲਈ ਆਉਂਦੇ ਹਨ ਇਸ ਲਈ ਸਮੂਹ ਮੈਡੀਕਲ ਸਟਾਫ ਨੂੰ ਚਾਹੀਦਾ ਹੈ ਕਿ ਉਹ ਸਮੇਂ ਸਿਰ ਆਪਣੀ ਡਿਊਟੀ ਤੇ ਹਾਜ਼ਰ ਹੋਵੇ ਤਾਂ ਜੋ ਇਲਾਜ਼ ਕਰਾਉਣ ਆਏ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਪੇਸ਼ ਨਾ ਆਵੇ।ਇਸ ਮੌਕੇ ਉਹਨਾਂ ਦੇ ਨਾਲ ਸਿਵਲ ਸਰਜਨ ਡਾਕਟਰ ਸੁਮੀਤ ਸਿੰਘ ਵੀ ਹਾਜ਼ਰ ਸਨ।
ਕੈਪਸ਼ਨ ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ ਸਿਵਿਲ ਹਸਪਤਾਲ ਮਾਨਾ ਵਾਲਾ ਦੀ ਅਚਨਚੇਤ ਚੈਕਿੰਗ ਕਰਦੇ ਹੋਏ