Flash News
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ

ਸੂਟਿੰਗ ਰੇਂਜ਼, ਐਸਟ੍ਰੋਟਰਫ, ਸਵੀਮਿੰਗ ਪੂਲ ਵਰਗੀਆਂ ਸਹੂਲਤਾਂ ਸਰਕਾਰੀ ਸਕੂਲਾਂ ਵਿਚ ਮਿਲਣਗੀਆਂ- ਈਟੀਓ ਵੱਲੋਂ ਗਹਿਰੀ ਅਤੇ ਨਵਾਂ ਕੋਟ ਵਿਖੇ ਸਕੂਲਾਂ ਦੀ ਜਾਂਚ

ਖ਼ਬਰ ਸ਼ੇਅਰ ਕਰੋ
046259
Total views : 154271

ਅੰਮ੍ਰਿਤਸਰ , 5 ਅਗਸਤ (ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਸ. ਹਰਭਜਨ ਸਿੰਘ ਈਟੀਓ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਉਹ ਸਾਰੀਆਂ ਸਹੂਲਤਾਂ ਮਿਲਣਗੀਆਂ ਜੋ ਹੁਣ ਤੱਕ ਮਾਡਲ ਤੇ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਦਾ ਵੀ ਸੁਪਨਾਂ ਰਹੀਆਂ ਹਨ। ਐਸਟ੍ਰੋਟਰਫ, ਹਾਕੀ ਗਰਾਊਡ, ਫੁੱਟਬਾਲ ਗਰਾਊਡ, ਆਲ ਵੈਂਦਰ ਸਵੀਮਿੰਗ ਪੂਲ ਅਤੇ ਸੂਟਿੰਗ ਰੇਂਜ ਬਣਾਉਣ ਵਰਗੇ ਕੰਮ ਸਰਕਾਰੀ ਸਕੂਲਾਂ ਵਿੱਚ ਸੁਰੂ ਹੋ ਗਏ ਹਨ ਅਤੇ ਸਰਕਾਰੀ ਸਕੂਲਾਂ ਨੂੰ ਭਵਿੱਖ ਦੇ ਓਲੰਪਿਕਸ ਖਿਡਾਰੀਆਂ ਦੀ ਨਰਸਰੀ ਵਜੋਂ ਤਿਆਰ ਕੀਤਾ ਜਾ ਰਿਹਾ ਹੈ।
ਉਹਨਾਂ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਗਹਿਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂ ਕੋਟ ਵਿਖੇ ਸਕੂਲਾਂ ਦੀ ਜਾਂਚ ਕੀਤੀ ਅਤੇ ਵਿਦਿਆਰਥੀਆਂ ਨਾਲ ਸਮਾਂ ਬਿਤਾਇਆ। ਉਨ੍ਹਾਂ ਨੇ ਕਿਹਾ ਕਿ ਪਹਿਲਾ ਸੂਟਿੰਗ ਵਰਗੀ ਖੇਡ ਅਮੀਰ ਲੋਕਾਂ ਦੇ ਬੱਚਿਆਂ ਦੇ ਵਸ ਦੀ ਹੀ ਸੀ, ਜਿਸ ਨੂੰ ਅਸੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਲੈ ਕੇ ਆ ਰਹੇ ਹਾਂ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਦੀ ਦਿਸ਼ਾ ਵਿੱਚ ਲਗਾਤਾਰ ਪੁਲਾਂਘਾਂ ਪੁੱਟ ਰਿਹਾ ਹੈ, ਨਵੇ ਆਯਾਮ ਸਥਾਪਤ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਿਸ ਤਰਾਂ ਅੱਜ ਰੁੱਖ ਲਗਾਉਦੇ ਹਾਂ ਤੇ ਉਹ 5,7 ਸਾਲ ਬਾਅਦ ਫਲ ਤੇ ਛਾਂ ਦਿੰਦਾਂ ਹੈ, ਅਸੀ ਅੱਜ ਇਹ ਸੁਵਿਧਾਵਾ ਦੇ ਰਹੇ ਹਾਂ, ਤਾਂ ਕਿ ਭਵਿੱਖ ਵਿੱਚ ਸਾਡੇ ਵਿਦਿਆਰਥੀ, ਖਿਡਾਰੀ ਦੇਸ਼ ਦਾ ਨਾਮ ਕੁੱਲ ਦੁਨੀਆਂ ਵਿਚ ਰੌਸ਼ਨ ਕਰਨ। ਉਨ੍ਹਾਂ ਨੇ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਾਨਵੈਂਟ ਤੇ ਮਾਡਲ ਸਕੂਲਾਂ ਦੇ ਵਿਦਿਆਰਥੀਆਂ ਤੋਂ ਅੱਗੇ ਵਧਣਗੇ।
ਇਸ ਮੌਕੇ ਸਕੂਲ ਅਧਿਆਪਕਾਂ ਅਤੇ ਸਟਾਫ ਨੇ ਉਨ੍ਹਾਂ ਨੂੰ ਸਕੂਲ ਪਹੁੰਚਣ ਉੱਤੇ ਜੀ ਆਇਆ ਕਿਹਾ ਅਤੇ ਸਕੂਲਾਂ ਦੀ ਪ੍ਰਗਤੀ ਰਿਪੋਰਟ ਸਾਂਝੀ ਕੀਤੀ।