ਵਣ ਮਹਾਂਉਤਸਵ ਮਨਾਉਂਦਿਆਂ ਕੈਬਨਿਟ ਮੰਤਰੀ ਧਾਲੀਵਾਲ ਅਤੇ ਈ.ਟੀ.ਓ ਨੇ ਲਾਏ ਜਨਤਕ ਥਾਵਾਂ ਤੇ ਬੂਟੇ-

ਖ਼ਬਰ ਸ਼ੇਅਰ ਕਰੋ
035630
Total views : 131885

ਵਣ ਮਹਾਂਉਤਸਵ ਮਨਾਉਂਦਿਆਂ ਕੈਬਨਿਟ ਮੰਤਰੀ ਧਾਲੀਵਾਲ ਅਤੇ ਈਟੀਓ ਨੇ ਲਗਾਏ ਜਨਤਕ ਸਥਾਨਾਂ ਉੱਤੇ ਬੂਟੇ
ਅੰਮ੍ਰਿਤਸਰ, 06 ਅਗਸਤ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਪੰਜਾਬ ਸਰਕਾਰ ਵੱਲੋਂ ਮਨਾਏ ਗਏ ਰਾਜ ਪੱਧਰੀ ਵਣ ਮਹਾਂ ਉਤਸਵ ਦੇ ਮੌਕੇ ਉੱਤੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀਆਂ ਸ ਕੁਲਦੀਪ ਸਿੰਘ ਧਾਲੀਵਾਲ ਅਤੇ ਸ ਹਰਭਜਨ ਸਿੰਘ ਈਟੀਓ ਨੇ ਆਪੋ ਆਪਣੇ ਹਲਕਿਆਂ ਦੇ ਵਿੱਚ ਲੋਕਾਂ ਨਾਲ ਮਿਲ ਕੇ ਜਨਤਕ ਸਥਾਨਾਂ ਉੱਤੇ ਬੂਟੇ ਲਗਾਏ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਤ ਕੀਤਾ।
ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਹਲਕੇ ਦੇ ਗੁਰੂ ਘਰ ਮਹਿਰ ਬੁਖਾਰੀ ਵਿਖੇ ਬੂਟੇ ਲਗਾਏ ਅਤੇ ਐਲਾਨ ਕੀਤਾ ਕਿ 15 ਅਗਸਤ ਤੋਂ ਪਹਿਲਾਂ-ਪਹਿਲਾਂ ਉਹ ਅਜਨਾਲਾ ਹਲਕੇ ਵਿੱਚ ਡੇਢ ਲੱਖ ਦੇ ਕਰੀਬ ਬੂਟੇ ਲਗਾਉਣਗੇ। ਉਹਨਾਂ ਨੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਦਰਖਤ ਆਪਣੇ ਘਰਾਂ ਅਤੇ ਖੇਤਾਂ ਵਿੱਚ ਲਗਾਉਣ ਲਈ ਪ੍ਰੇਰਿਆ। ਸ ਧਾਲੀਵਾਲ ਨੇ ਕਿਹਾ ਕਿ ਅਸੀਂ ਸਰਕਾਰੀ ਸਥਾਨਾਂ ਉੱਤੇ ਬੀਤੇ ਦਿਨਾਂ ਤੋਂ ਬੂਟੇ ਲਗਾ ਰਹੇ ਹਾਂ ਅਤੇ ਹੁਣ ਤੱਕ ਇਕ ਲੱਖ ਤੋਂ ਵੱਧ ਬੂਟੇ ਲਾ ਚੁੱਕੇ ਹਾਂ। ਉਹਨਾਂ ਲੋਕਾਂ ਨੂੰ ਕਿਹਾ ਕਿ ਉਹ ਆਪਣੀਆਂ ਮੋਟਰਾਂ ਉੱਤੇ ਘੱਟੋ ਘੱਟ ਪੰਜ ਪੰਜ ਦਰਖਤ ਜਰੂਰ ਲਗਾਉਣ। ਇਸ ਮੌਕੇ ਐਸ.ਡੀ.ਐਮ ਅਜਨਾਲਾ ਅਰਵਿੰਦਰਪਾਲ ਸਿੰਘ, ਤਹਿਸੀਲਦਾਰ ਲਛਮਣ ਸਿੰਘ, ਨਗਰ ਪੰਚਾਇਤ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸ਼ਹਿਰੀ ਪ੍ਰਧਾਨ ਅਮਿਤ ਔਲ, ਬਾਬਾ ਜੋਗਾ ਸਿੰਘ, ਰਾਜਬੀਰ ਸਿੰਘ ਤੇ ਹੋਰ ਸ਼ਖਸ਼ੀਅਤਾਂ ਮੌਜੂਦ ਸਨ।

ਇਸੇ ਤਰ੍ਹਾਂ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਆਸ ਵਿਖੇ ਬੂਟੇ ਲਗਾ ਕੇ ਵਣ ਮਹਾਂਉਤਸਵ ਮਨਾਇਆ ਅਤੇ ਬੱਚਿਆਂ ਤੇ ਅਧਿਆਪਕਾਂ ਨੂੰ ਨਾਲ ਲੈ ਕੇ ਬੂਟੇ ਲਗਾਏ । ਉਹਨਾਂ ਨੇ ਇਸ ਮੌਕੇ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਅਤੇ ਆਪਣੀਆਂ ਆਉਣ ਵਾਲੀਆਂ ਨਸਲਾਂ ਨੂੰ ਸ਼ੁੱਧ ਵਾਤਾਵਰਨ ਦੇਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਆ। ਸ ਹਰਭਜਨ ਸਿੰਘ ਨੇ ਕਿਹਾ ਕਿ ਸਾਡੀ ਕੋਸ਼ਿਸ਼ ਪੰਜਾਬ ਵਿੱਚ ਆਉਂਦੇ ਸਾਲਾਂ ਤੱਕ ਵਾਤਾਵਰਨ ਦੀ ਇਸ ਸਮੱਸਿਆ ਨੂੰ ਜੜੋਂ ਖਤਮ ਕਰਨ ਦੀ ਹੈ ਅਤੇ ਪ੍ਰਦੂਸ਼ਣ ਘੱਟ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾ ਰਹੇ ਹਾਂ। ਸੋ ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਲੋਕ ਇਸ ਮੁਹਿੰਮ ਦਾ ਹਿੱਸਾ ਬਣਨ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਉਹਨਾਂ ਦੀ ਸਾਂਭ ਸੰਭਾਲ ਕਰਨ।
ਕੈਪਸ਼ਨ
ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਮਾਹਿਰ ਬੁਖਾਰੀ ਵਿਖੇ ਬੂਟੇ ਲਗਾ ਕੇ ਵਣ ਮਾ ਉਤਸਵ ਮਨਾਉਂਦੇ ਹੋਏ ।

ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਬਿਆਸ ਸਕੂਲ ਵਿੱਚ ਪੌਦੇ ਲਗਾ ਕੇ ਵਣ ਮਹਾਂਉਤਸਵ ਮਨਾਉਂਦੇ ਹੋਏ।